SCHOOL ROOF COLLAPSE INCIDENT: ਵੱਡੀ ਖੱਬਰ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ FIR ਦੇ ਆਦੇਸ਼, ਮੈਜਿਸਟਰੇਟ ਜਾਂਚ ਦੇ ਹੁਕਮ

 GOVERNMENT SCHOOL ROOF COLLAPSE INCIDENT:


ON DIRECTIONS OF CM, FIR BEING REGISTERED AGAINST THE CONTRACTOR 


DC ORDERS MAGISTERIAL PROBE IN SCHOOL ROOF COLLAPSE


Ludhiana, August 23:

Taking a serious note of the roof collapse incident that took place at Government Senior Secondary School, Baddowal, Chief Minister Bhagwant Singh Mann, has ordered a magisterial probe and registration of an FIR against the contractor that was carrying out renovation work in the school premises.


Today’s unfortunate incident claimed the life of a school teacher named Ravinder Kaur (45) and left three other teachers namely Narinderjeet Kaur (undergoing treatment at DMCH Ludhiana), Sukhjeet Kaur and Indu Rani (both undergoing treatment at Ludhiana Mediways Hospital). The condition of these three teachers is reported to be out of danger.



After meeting the injured teachers, Deputy Commissioner Surabhi Malik said that an FIR was being registered against the contractor by Ludhiana Rural Police. She said that Chief Minister Bhagwant Singh Mann had taken serious cognizance of the mishap and ordered strict action against the guilty. 


Malik also said that a safety assessment of the school building had been ordered and the building had also been sealed. She also appealed to the people residing near school not to go near the school building till completion of assessment. 

The Deputy Commissioner said that as soon as information regarding mishap received, several teams of administration sent to the site and  Indo Tibetan Police Force (ITBP) and National Disaster Response Force (NDRF) personnel were called in to rescue the four teachers trapped under debris. She said that the teachers were pulled out by the teams and immediately rushed to hospital, where one of them, Ravinder Kaur (45) was declared brought dead.


Malik also said that all treatment expenditures of the teachers would be borne by the Punjab government.


-------


*ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਠੇਕੇਦਾਰ ਖਿਲਾਫ ਦਰਜ ਕੀਤੀ ਜਾ ਰਹੀ ਹੈ ਐਫ.ਆਈ.ਆਰ.*


*ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੀ ਛੱਤ ਡਿੱਗਣ ਦੇ ਮੈਜਿਸਟ੍ਰੇਟ ਜਾਂਚ ਦੇ ਵੀ ਹੁਕਮ ਜਾਰੀ*


ਲੁਧਿਆਣਾ, 23 ਅਗਸਤ (000) - 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਵਿਖੇ ਛੱਤ ਡਿੱਗਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਦੀ ਮੁਰੰਮਤ ਦਾ ਕੰਮ ਕਰ ਰਹੇ ਠੇਕੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਅਤੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।


ਅੱਜ ਦੀ ਮੰਦਭਾਗੀ ਘਟਨਾ ਵਿੱਚ ਅਧਿਆਪਕਾ ਰਵਿੰਦਰ ਕੌਰ (45) ਦੀ ਜਾਨ ਚਲੀ ਗਈ ਹੈ ਅਤੇ ਤਿੰਨ ਹੋਰ ਅਧਿਆਪਕਾਂ ਨਰਿੰਦਰਜੀਤ ਕੌਰ (ਡੀ.ਐਮ.ਸੀ. ਹਸਪਤਾਲ ਲੁਧਿਆਣਾ 'ਚ), ਸੁਖਜੀਤ ਕੌਰ ਅਤੇ ਇੰਦੂ ਰਾਣੀ (ਦੋਵੇਂ ਲੁਧਿਆਣਾ ਦੇ ਮੈਡੀਵੇਜ਼ ਹਸਪਤਾਲ਼ ਵਿਖੇ) ਜ਼ੇਰੇ ਇਲਾਜ਼ ਹਨ। ਇਨ੍ਹਾਂ ਤਿੰਨਾਂ ਅਧਿਆਪਕਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।


ਜ਼ਖ਼ਮੀ ਅਧਿਆਪਕਾਂ ਨੂੰ ਮਿਲਣ ਮਗਰੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਲੁਧਿਆਣਾ ਦਿਹਾਤੀ ਪੁਲੀਸ ਵੱਲੋਂ ਠੇਕੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਹਾਦਸੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।


ਡਿਪਟੀ ਕਮਿਸ਼ਨਰ ਮਲਿਕ ਨੇ ਇਹ ਵੀ ਕਿਹਾ ਕਿ ਸਕੂਲ ਦੀ ਇਮਾਰਤ ਦੇ ਸੁਰੱਖਿਆ ਮੁਲਾਂਕਣ ਦੇ ਆਦੇਸ਼ ਦਿੱਤੇ ਗਏ ਅਤੇ ਇਮਾਰਤ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਸਕੂਲ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮੀਖਿਆ ਪੂਰੀ ਹੋਣ ਤੱਕ ਸਕੂਲ ਦੀ ਇਮਾਰਤ ਦੇ ਨੇੜੇ ਨਾ ਜਾਣ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਮਲਬੇ ਹੇਠ ਫਸੇ ਚਾਰ ਅਧਿਆਪਕਾਂ ਨੂੰ ਬਚਾਉਣ ਲਈ ਇੰਡੋ ਤਿੱਬਤ ਪੁਲਿਸ ਫੋਰਸ (ਆਈ.ਟੀ.ਬੀ.ਪੀ.) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਦੇ ਜਵਾਨਾਂ ਨੂੰ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਟੀਮਾਂ ਨੇ ਬਾਹਰ ਕੱਢਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿੱਚੋਂ ਇੱਕ ਰਵਿੰਦਰ ਕੌਰ (45) ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


ਡਿਪਟੀ ਕਮਿਸ਼ਨਰ ਮਲਿਕ ਨੇ ਇਹ ਵੀ ਕਿਹਾ ਕਿ ਅਧਿਆਪਕਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।


--------

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends