TARN TARAN 15TH AUGUST CELEBRATION:ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

 

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਾਨਦਾਰ ਪਾਰਚ ਪਾਸਟ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

ਤਰਨ ਤਾਰਨ, 12 ਅਗਸਤ :

ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।



ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਵੱਲੋਂ ਪਰੇਡ ਦਾ ਮੁਆਇਨਾ ਕਰਨ ਤੋਂ ਉਪਰੰਤ ਪਰੇਡ ਕਮਾਂਡਰ ਡੀ. ਐੱਸ. ਪੀ. ਸਾਗਰ ਬਨਾਲ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ।

ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਵਿੱਚ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।

ਇਸ ਮੌਕੇ ਐਸ. ਡੀ. ਐਮ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਨਿਲ ਗੁਪਤਾ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਗੁਰਬਚਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

-------------

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends