ਹੁਸ਼ਿਆਰਪੁਰ ਦੇ ਸ਼ਹੀਦ ਭਗਤ ਸਿੰਘ ਚੌਕ 'ਤੇ ਸਥਾਪਿਤ ਕੀਤਾ 101 ਫੁੱਟ ਉੱਚਾ ਰਾਸ਼ਟਰੀ ਝੰਡਾ

ਹੁਸ਼ਿਆਰਪੁਰ ਦੇ ਸ਼ਹੀਦ ਭਗਤ ਸਿੰਘ ਚੌਕ 'ਤੇ ਸਥਾਪਿਤ ਕੀਤਾ 101 ਫੁੱਟ ਉੱਚਾ ਰਾਸ਼ਟਰੀ ਝੰਡਾ 


-ਦੇਸ਼ ਦੀ ਏਕਤਾ, ਅਖੰਡਤਾ ਤੇ ਸਮਰਪਣ ਦੀ ਭਾਵਨਾ ਦਾ ਪ੍ਰਤੀਕ ਹੈ ‘ਤਿੰਰਗਾ’ : ਬ੍ਰਮ ਸ਼ੰਕਰ ਜਿੰਪਾ


-ਕੈਬਨਿਟ ਮੰਤਰੀ ਨੇ ਸ਼ਹੀਦ ਸੈਨਿਕਾਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਰਾਸ਼ਟਰੀ ਝੰਡਾ


ਹੁਸ਼ਿਆਰਪੁਰ, 17 ਸਤੰਬਰ : 

 ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਚੌਕ ਵਿਖੇ 101 ਫੁੱਟ ਉੱਚਾ ਰਾਸ਼ਟਰੀ ਝੰਡਾ ਸਥਾਪਿਤ ਕਰਕੇ ਇਸ ਨੂੰ ਦੇਸ਼ ਦੀ ਰੱਖਿਆ ਕਰਨ ਵਾਲੇ ਸ਼ਹੀਦ ਸੈਨਿਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਨਮਨ ਕਰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਸਮੂਹ ਸ਼ਹਿਰ ਵਾਸੀਆਂ ਦੀ ਹਾਜ਼ਰੀ ਵਿਚ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਨਗਰ ਨਿਗਮ ਹੁਸ਼ਿਆਰਪੁਰ ਵਲੋਂ ਆਯੋਜਿਤ ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸ਼ਹਿਰ ਵਿਚ ਲਗਾਇਆ ਗਿਆ 101 ਫੁੱਟ ਉੱਚਾ ਰਾਸ਼ਟਰੀ ਝੰਡਾ ਸਾਰਿਆਂ ਨੂੰ ਦੇਸ਼ ਭਗਤੀ ਲਈ ਪ੍ਰੇਰਣਾ ਦਿੰਦਾ ਰਹੇਗਾ। ਉਨ੍ਹਾਂ ਕਿਹਾ ਕਿ ‘ਤਿਰੰਗਾ’ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਤੀਕ ਹੈ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਖਲ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। 



 ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਹੁਸ਼ਿਆਰਪੁਰ ਵਾਸੀਆਂ ਲਈ ਖੁਸ਼ੀ ਤੇ ਮਾਣ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਚੌਕ ਦੀ ਤਰਜ਼ ’ਤੇ ਦੂਜਾ 101 ਫੁੱਟ ਉੱਚਾ ਰਾਸ਼ਟਰੀ ਝੰਡਾ ਮਹਾਰਾਣਾ ਪ੍ਰਤਾਪ ਚੌਕ ’ਤੇ ਜਲਦ ਹੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿਰੰਗਾ ਸਾਨੂੰ ਸਾਰੇ ਦੇਸ਼ ਲਈ ਮਰ ਮਿਟਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਇਸ ਲਈ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਵਿਚ ਕੋਈ ਕਮੀ ਨਾ ਛੱਡੀਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਵੱਛਤਾ ਦੀ ਸਹੁੰ ਚੁਕਾਉਂਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਸਾਨੂੰ ਇਸ ਨੂੰ ਇਮਾਨਦਾਰੀ ਨਾਲ ਆਪਣੇ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਪੂਰਨ ਯੋਗਦਾਨ ਦੇ ਰਿਹਾ ਹੈ ਪਰੰਤੂ ਜਦ ਤੱਕ ਸ਼ਹਿਰ ਦਾ ਹਰ ਨਾਗਰਿਕ ਸਫ਼ਾਈ ਨੂੰ ਲੈ ਕੇ ਜਾਗਰੂਕ ਨਹੀਂ ਹੋਵੇਗਾ, ਉਦੋਂ ਤੱਕ ਸਾਡਾ ਸ਼ਹਿਰ ਦੇਸ਼ ਦੇ ਸਵੱਛਤਾ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਨਹੀਂ ਹੋ ਸਕਦਾ ਹੈ, ਇਸ ਲਈ ਅੱਜ ਤੋਂ ਹੀ ਸ਼ਹਿਰ ਨੂੰ ਸਵੱਛ ਬਣਾਉਣ ਦਾ ਸੰਕਲਪ ਲੈਂਦੇ ਹੋਏ ਹੁਸ਼ਿਆਰਪੁਰ ਨੂੰ ਦੇਸ਼ ਦੇ ਸਵੱਛ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰਨ ਲਈ ਜੀ-ਤੋੜ ਯਤਨ ਕਰੇ। ਇਸ ਦੌਰਾਨ ਸਫ਼ਾਈ ਅਤੇ ਸਵੱਛਤਾ ਰੱਖਣ ਸਬੰਧੀ ਸ਼ਹਿਰ ਵਾਸੀਆਂ ਨੂੰ ਉਤਸ਼ਾਹਿਤ ਕਰਨ ਲਈ ਨਗਰ ਨਿਗਮ ਦੇ ਸਕੱਤਰ ਜਸਵਿੰਦਰ ਸਿੰਘ ਵੱਲੋਂ ਸਮਾਗਮ ਵਿਚ ਸਵੱਛਤਾ ਗੀਤ ਵੀ ਗਾਇਆ ਗਿਆ। 

 ਇਸ ਮੌਕੇ ਐਸ.ਈ ਪਾਵਰ ਕਾਰਪੋਰੇਸ਼ਨ ਹਰਵਿੰਦਰ ਸਿੰਘ ਰੱਤੂ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ, ਡੀ.ਐਸ.ਪੀ ਸਿਟੀ ਪਲਵਿੰਦਰ ਸਿੰਘ, ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ, ਸਕੱਤਰ ਨਗਰ ਨਿਗਮ ਜਸਵਿੰਦਰ ਸਿੰਘ, ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਆਗਿਆ ਪਾਲ ਸਿੰਘ ਸਾਹਨੀ, ਚੇਅਰਮੈਨ ਵਿੱਤ ਤੇ ਠੇਕਾ ਕਮੇਟੀ ਨਗਰ ਨਿਗਮ ਬਲਵਿੰਦਰ ਕੁਮਾਰ, ਐਕਸੀਅਨ ਪਾਵਰ ਕਾਰਪੋਰੇਸ਼ਨ ਸਤਵੰਤ ਸਿੰਘ ਸਿਆਣ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਰਾਸ਼ਟਰੀ ਵਿਕਾਸ ਪਾਰਟੀ ਦੇ ਸੂਬਾ ਪ੍ਰਧਾਨ ਭਾਰਤ ਭੂਸ਼ਣ ਵਰਮਾ, ਜਨਰਲ ਸਕੱਤਰ ਦੀਪਕ ਸਭਰਵਾਲ, ਕ੍ਰਿਸ਼ਨ ਗੋਪਾਲ ਆਨੰਦ, ਹਰੀਸ਼ ਖੋਸਲਾ, ਕੌਂਸਲਰ ਜਸਪਾਲ ਸਿੰਘ ਚੇਚੀ, ਵਿਜੇ ਕੁਮਾਰ ਅਗਵਰਾਨ, ਮੁਖੀ ਰਾਮ, ਸੁਮੇਸ਼ ਸੋਨੀ, ਵਰਿੰਦਰ ਵੈਦ, ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ, ਅਜੇ ਮੋਹਨ ਬੱਬੀ, ਅਜੇ ਵਰਮਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਡ ਮਨਜੀਤ ਕੌਰ, ਸੰਤੋਸ਼ ਸੈਣੀ, ਚੰਦਨ ਲੱਕੀ, ਐਡਵੋਕੇਟ ਅਮਰਜੋਤ ਸੈਣੀ, ਬਹਾਦਰ ਸਿੰਘ ਸੁਨੇਤ, ਧੀਰਜ ਸ਼ਰਮਾ, ਮਨੀਸ਼ ਸ਼ਰਮਾ, ਸੁਖਬੀਰ ਸਿੰਘ ਮਲਹੋਤਰਾ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਅਜੇ ਕੁਮਾਰ, ਕ੍ਰਿਸ਼ਨ ਗੋਪਾਲ ਸ਼ਰਮਾ, ਮਨੋਜ ਦੱਤਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends