ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਅਧੀਨ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ,ਹਥਿਆਰ ਚੁੱਕਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਅਧੀਨ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮਗਰੀ ਅਤੇ ਹੋਰ ਘਾਤਕ ਤਾਂ ਹਥਿਆਰ ਚੁੱਕਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ


ਮਾਲੇਰਕੋਟਲਾ 08 ਸਤੰਬਰ :


               ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਲੋਕ ਹਿਤ ਸ਼ਾਂਤੀ ਬਰਕਰਾਰ ਰੱਖਣ ਲਈ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਫ਼ੌਜਦਾਰੀ ਜ਼ਾਬਤਾ ਦੀ ਸੰਘਤਾ 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀ ਹੋਏ, ਜ਼ਿਲ੍ਹਾ ਮਾਲੇਰਕੋਟਲਾ ਸੀਮਾਵਾਂ ਅੰਦਰ ਅਮਨ-ਕਾਨੂੰਨ ਕਾਇਮ ਰੱਖਣ ਲਈ ਬਿਨਾ ਪ੍ਰਵਾਨਗੀ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮਗਰੀ ਅਤੇ ਹੋਰ ਘਾਤਕ ਤਾਂ ਹਥਿਆਰ, ਭਾਵੇਂ ਉਹ ਲਾਇਸੰਸੀ ਹੀ ਕਿਉਂ ਨਾ ਹੋਵੇ, ਚੁੱਕਣ ਤੇ ਪੂਰਨ ਪਾਬੰਦੀ ਲਗਾਈ ਹੈ ।


               ਇਹ ਹੁਕਮ ਪੂਰਨ ਤੌਰ ਤੇ ਲਾਗੂ ਕਰਾਉਣ ਲਈ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਜ਼ਿੰਮੇਵਾਰ ਹੋਣਗੇ। ਇਹ ਹੁਕਮ 07 ਨਵੰਬਰ 2023 ਤੱਕ ਲਾਗੂ ਰਹਿਣਗੇ ।

💐🌿Follow us for latest updates 👇👇👇

Featured post

PULSA RECRUITMENT 2025 : 8 ਵੀਂ ਪਾਸ ਉਮੀਦਵਾਰਾਂ ਦੀ ਭਰਤੀ ਆਨਲਾਈਨ ਕਰੋ ਅਪਲਾਈ

PULSA ਭਰਤੀ 2025: ਪੰਜਾਬ ਵਿੱਚ ਪ੍ਰੋਸੈੱਸ ਸਰਵਰ (ਗਰੁੱਪ ਡੀ) ਦੀਆਂ 22 ਅਸਾਮੀਆਂ PULSA ਭਰਤੀ...

RECENT UPDATES

Trends