ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

 ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ


ਬਰਨਾਲਾ, 18 ਸਤੰਬਰ

  ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਮ ਕੇ ਜ਼ੋਨ ਐਂਟਰਪ੍ਰਾਈਜ਼ ਅਤੇ ਕੁਨੈਕਟ ਬ੍ਰਾਡਬੈਂਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 20 ਸਤੰਬਰ (ਦਿਨ ਬੁੱਧਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਰਕਟਿੰਗ ਅਗਜੈਕਟਿਵ (ਲੜਕੇ, ਲੜਕੀਆਂ ਦੋਵੇ) ਦੀ ਅਸਾਮੀਆਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। 

 ਇਸ ਸਬੰਧੀ ਸ੍ਰੀ ਗੁਰਤੇਜ ਸਿੰਘ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਘੱਟੋ ਘੱਟ 12ਵੀਂ ਤੋਂ ਗਰੈਜੂਏਟ, ਉਮਰ ਘੱਟੋ ਘੱਟ 20 ਤੋਂ 50 ਸਾਲ ਹੈ।



 ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਆਪਣਾ ਰਜ਼ਿਊਮ ਹੋਣਾ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 'ਤੇ ਸੰਪਰਕ ਕੀਤਾ ਜਾਵੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends