💥ਸਕੂਲ ਲੈਬ ਸਟਾਫ਼ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਹੋਈ
💥2011 'ਚ ਟੁੱਟੀ ਪੇਅ ਪੈਰਿਟੀ ਬਹਾਲ ਕਰਨ ਦੀ ਮੰਗ
ਬਠਿੰਡਾ ( ): ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਪੱਧਰੀ ਮੀਟਿੰਗ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਦੱਸਿਆ ਕਿ ਸਰਕਾਰ ਐੱਸ.ਐੱਲ.ਏ. ਕੇਡਰ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਥਾਂ ਲਾਰੇ-ਲੱਪੇ ਵਾਲੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਦੱਸਿਆ ਕਿ 2011 'ਚ ਐੱਸ.ਐੱਲ.ਏ. ਦੇ ਬਰਾਬਰ ਦੀਆਂ ਕੈਟਾਗਿਰੀਆਂ ਨੂੰ ਵੱਧ ਪੇਅ ਸਕੇਲ ਦੇ ਕੇ ਪੇਅ ਅਨਾਮਲੀ ਪੈਦਾ ਕਰ ਦਿੱਤੀ ਗਈ।
ਪਰ 2020 ਵਿੱਚ ਨਵੇਂ ਮੁਲਾਜ਼ਮਾਂ ਲਈ ਇਨ੍ਹਾਂ ਦੀ ਬੇਸਿਕ ਪੇਅ ਫਿਰ ਐੱਸ.ਐੱਲ.ਏ. ਦੇ ਬਰਾਬਰ ਕਰਕੇ ਪੇਅ ਅਨਾਮਲੀ ਹੋਣ ਦੀ ਗੱਲ ਨੂੰ ਪ੍ਰਵਾਨ ਕਰ ਲਿਆ ਗਿਆ। ਇਸਦੇ ਬਾਵਜੂਦ ਸਰਕਾਰ ਅਜੇ ਵੀ 2020 ਤੋੰ ਪਹਿਲਾਂ ਭਰਤੀ ਹੋਏ ਮੁਲਾਜ਼ਮਾਂ ਦੀ ਪੇਅ ਪੈਰਿਟੀ ਬਹਾਲ ਕਰਨ ਤੋਂ ਮੁਨਕਰ ਹੈ। ਇਸ ਤੋੰ ਇਲਾਵਾ ਆਸਾਮੀ ਦਾ ਨਾਮ ਬਦਲਣ ਦੀ ਮੰਗ ਅਤੇ ਮਾਸਟਰ ਕੇਡਰ 'ਚ ਤਰੱਕੀਆਂ ਨੂੰ ਵੀ ਲਗਾਤਾਰ ਲਮਕਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਹਾਜ਼ਰ ਸਾਰੇ ਸਾਥੀਆਂ ਨੇ ਮੰਗਾਂ ਪੂਰੀਆਂ ਨਾ ਹੋਣ 'ਤੇ ਸੰਘਰਸ਼ ਦਾ ਰਾਹ ਅਖਤਿਆਰ ਕਰਨ ਦਾ ਅਹਿਦ ਦੁਹਰਾਇਆ। ਇਸ ਤੋਂ ਇਲਾਵਾ ਸਾਂਝੀਆਂ ਮੁਲਾਜ਼ਮ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਬੀ.ਐੱਲ.ਓ. ਦੀ ਵੱਖਰੀ ਭਰਤੀ ਦੀ ਵੀ ਪੂਰਨ ਹਮਾਇਤ ਕੀਤੀ ਗਈ। ਸਾਰੇ ਸਾਥੀਆਂ ਨੇ ਸਰਬਸੰਮਤੀ ਨਾਲ ਪੰਜਾਬ 'ਚ ਐਸਮਾ ਲਾਗੂ ਕਰਨ ਦੇ ਖਿਲਾਫ਼ ਨਿਖੇਦੀ ਮਤਾ ਵੀ ਪਾਸ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਿਲ੍ਹਾ ਸੀਨੀ.ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਜਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ, ਜਿਲ੍ਹਾ ਜਥੇਬੰਦਕ ਸਕੱਤਰ ਗੁਰਦੀਪ ਸਿੰਘ ਰਾਮਪੁਰਾ, ਜਿਲ੍ਹਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਮੱਲਕੇ, ਟਿੰਕੂ ਚਾਵਲਾ, ਜਗਦੀਪ ਸਿੰਘ ਕੋਟਫੱਤਾ, ਰਣਜੀਤ ਸਿੰਘ, ਕੁਲਦੀਪ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।