4161 ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੇ ਉਡੀਕ ਸੂਚੀ ਵਾਲੇ ਉਮੀਦਵਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ-
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਕੀਤੀ ਮੰਗ
ਲੁਧਿਆਣਾ, 9 ਸਤੰਬਰ( ) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਤੇ ਜਨਰਲ ਸਕੱਤਰ ਗੁਰਪ੍ਰੀਤ ਮਾੜੀਮੇਘਾ, ਸਰਪ੍ਰਸਤ ਚਰਨ ਸਿੰਘ ਸਰਾਭਾ, ਪਰਵੀਨ ਕੁਮਾਰ ਲੁਧਿਆਣਾ, ਪ੍ਰੇਮ ਚਾਵਲਾ, ਨਵੀਨ ਸਚਦੇਵਾ , ਸੁਖਜਿੰਦਰ ਖਾਨਪੁਰ, ਪਰਮਿੰਦਰ ਪਾਲ ਸਿੰਘ ਕਾਲੀਆ, ਸੰਜੀਵ ਸ਼ਰਮਾ, ਟਹਿਲ ਸਿੰਘ ਸਰਾਭਾ ਆਦਿ ਆਗੂਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਭੇਜਦੇ ਮੰਗ ਕੀਤੀ ਕਿ 4161 ਮਾਸਟਰ ਕਾਡਰ ਦੀ ਭਰਤੀ ਦੌਰਾਨ ਵੱਖ ਵੱਖ ਵਿਸ਼ਿਆਂ ਦੇ ਵੇਟਿੰਗ ਲਿਸਟ ਵਾਲੇ ਉਮੀਦਵਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਤੇ ਪੈਂਡਿੰਗ ਸੰਗੀਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਤੇ ਡੀਪੀਈ ਅਧਿਆਪਕਾਂ ਨੂੰ ਵੀ ਸਕੂਲਾਂ ਵਿੱਚ ਤੁਰੰਤ ਜੋਆਇਨ ਕਰਾਇਆ ਜਾਵੇ।
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਤੇ 4161 ਅਧਿਆਪਕ ਅਗੂਆਂ ਸੰਦੀਪ ਸਿੰਘ ਗਿੱਲ,ਇਕਬਾਲ ਸਿੰਘ ਲੁਧਿਆਣਾ, ਰਣਵੀਰ ਸਿੰਘ ਅਬੋਹਰ, ਲਵੀ ਢੀਂਗ , ਸਿਮਰਨਜੋਤ ਕੌਰ ਮਾਨਸਾ, ਕੁਲਵਿੰਦਰ ਕੌਰ ਰੋਪੜ ਵੱਲੋਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਮਿਤੀ 31-03-2021 ਅਤੇ 16-12-2021 ਦੇ ਭਰਤੀ ਇਸ਼ਤਿਹਾਰਾਂ ਅਨੁਸਾਰ ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦੀ ਭਰਤੀ ਸੰਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ। ਜਿਸ ਸਬੰਧੀ ਨਿਯੁਕਤੀ ਪੱਤਰ / ਜੋਬ ਆਫਰ ਲੈਟਰ ਮਿਤੀ 05 ਜਨਵਰੀ 2023 ਨੂੰ ਯੋਗ ਉਮੀਦਵਾਰਾਂ ਨੂੰ ਦਿੱਤੇ ਗਏ ਸਨ। ਇਸ ਤੋਂ ਬਾਅਦ ਨਤੀਜਾ ਮੁੜ ਸੋਧਦੇ ਹੋਏ, ਮਿਤੀ 08-05-2023 ਨੂੰ ਵਿਭਾਗ ਵੱਲੋਂ ਨਵੇਂ ਸਿਰੇ ਤੋਂ ਮੈਰਿਟ ਜਾਰੀ ਕਰਕੇ ਬਹੁਤ ਸਾਰੇ ਉਮੀਦਵਾਰਾਂ ਨੂੰ ਪਹਿਲਾਂ ਸਬੰਧਤ ਡਾਈਟਾਂ ਵਿੱਚ ਅਤੇ ਬਾਅਦ ਵਿੱਚ ਸਕੂਲਾਂ ਵਿੱਚ ਹਾਜ਼ਰ ਕਰਵਾ ਲਿਆ ਗਿਆ। ਬਹੁਤ ਗਿਣਤੀ ਵਿੱਚ ਯੋਗ ਉਮੀਦਵਾਰ ਉਡੀਕ ਸੂਚੀ ਵਿੱਚ ਸ਼ਾਮਲ ਕਰਕੇ ਬਾਅਦ ਵਿੱਚ ਨਿਯੁਕਤੀ ਪੱਤਰ ਦੇਣ ਬਾਰੇ ਕਿਹਾ ਗਿਆ। ਜੱਥੇਬੰਦੀ ਮੰਗ ਕਰਦੀ ਹੈ ਕਿ 4161 ਮਾਸਟਰ ਕੇਡਰ ਦੀ ਭਰਤੀ ਅਧੀਨ ਪੈਡਿੰਗ ਪਈਆਂ ਵੱਖ ਵੱਖ ਵਿਸ਼ਿਆਂ ਦੀਆਂ ਅਸਾਮੀਆਂ ਜਿਵੇਂ ਕਿ ਸਮਾਜਿਕ ਸਿੱਖਿਆ, ਪੰਜਾਬੀ, ਹਿੰਦੀ, ਗਣਿਤ, ਫਿਜ਼ੀਕਲ ਐਜੂਕੇਸ਼ਨ, ਅੰਗਰੇਜੀ, ਸਾਇੰਸ, ਮਿਊਜ਼ਿਕ ਸਮੇਤ ਸਾਰੀਆਂ ਬਾਕੀ ਰਹਿੰਦੀਆਂ ਅਸਾਮੀਆਂ ਜਲਦੀ ਤੋਂ ਜਲਦੀ ਉਡੀਕ ਸੂਚੀ ਵਿਚੋਂ ਭਰੀਆਂ ਜਾਣ, ਵੇਟਿੰਗ ਲਿਸਟ ਵਿੱਚੋਂ 25% ਦੀ ਸ਼ਰਤ ਹਟਾ ਕੇ ਸਾਰੀਆਂ ਅਸਾਮੀਆਂ ਭਰੀਆਂ ਜਾਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰੀਆਂ ਜਾ ਸਕਣ ਤੇ ਸਕੂਲਾਂ ਵਿੱਚ ਪੜਦੇ ਬੱਚਿਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋ ਸਕੇ। ਇਸ ਸਮੇਂ ਮਨੀਸ਼ ਸ਼ਰਮਾ, ਜੋਰਾ ਸਿੰਘ ਬੱਸੀਆਂ, ਨਰਿੰਦਰਪਾਲ ਸਿੰਘ ਬੁਰਜ, ਪਰਮਜੀਤ ਸਿੰਘ ਸਵੱਦੀ, ਚਰਨਜੀਤ ਸਿੰਘ, ਦਰਸ਼ਨ ਸਿੰਘ ਮੋਹੀ, ਹਰਪ੍ਰੀਤ ਸਿੰਘ,ਅਨਿਲ ਕੁਮਾਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।