ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵ-ਨਿਯੁਕਤ ਪਟਵਾਰੀਆਂ ਨੂੰ ਪੰਜਾਬ ਸਰਕਾਰ ਦਾ ਹਿੱਸਾ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਪ੍ਰੋਗਰਾਮ ਪੰਜਾਬ ਦੇ ਅਗਲੇ 30-40 ਸਾਲਾਂ ਦੀ ਨੀਂਹ ਰੱਖੇਗਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ। ਕਿਉਂਕਿ ਅੱਜ ਦੇ ਸਮੇਂ ਵਿੱਚ MSC B-TECH ਅਤੇ ਹੋਰ ਡਿਗਰੀ ਧਾਰਕਾਂ ਲਈ ਪੰਜ ਹਜ਼ਾਰ ਰੁਪਏ ਦਾ ਭੱਤਾ ਨਾਂਹ ਦੇ ਬਰਾਬਰ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਇਹ ਭੱਤਾ ਵਧਾ ਕੇ 18,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।
ਨਵੇਂ ਹੱਥਾਂ 'ਚ ਨਵੀਆਂ ਕਲਮਾਂ...
— Bhagwant Mann (@BhagwantMann) September 8, 2023
710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live... https://t.co/cRY3zWrDPc