ADITYA L-1 LAUNCHING: ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ



ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ 


ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਬਨਣਗੇ ਗਵਾਹ


ਚੰਡੀਗੜ੍ਹ, 1 ਸਤੰਬਰ: 


ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 57 ਅਦਿੱਤਯ ਐਲ1 ਦੀ ਲਾਂਚ ਦੇ  ਗਵਾਹ ਬਨਣ ਲਈ ਰਵਾਨਾ ਹੋਏ ਹਨ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੰਦਰਯਾਨ 3 ਅਤੇ ਪੀ.ਐਸ.ਐਲ.ਵੀ. - ਸੀ 56 ਦੀ ਲਾਂਚ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।


ਚੰਦਰਮਾ ਦੇ ਦੱਖਣੀ ਧਰੁਵ ਨੇੜੇ ਚੰਦਰਯਾਨ-3 ਨੂੰ ਸਫਲਤਾਪੂਰਵਕ ਉਤਾਰਨ ਤੋਂ ਬਾਅਦ, ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) 2 ਸਤੰਬਰ ਨੂੰ ਸਵੇਰੇ 11:50 ਵਜੇ ਸ਼੍ਰੀਹਰੀਕੋਟਾ ਪੁਲਾੜ ਕੇਂਦਰ ਤੋਂ ਆਪਣਾ ਪਹਿਲਾ ਪੁਲਾੜ-ਅਧਾਰਿਤ ਸੂਰਜੀ ਮਿਸ਼ਨ ਆਦਿਤਿਆ ਐਲ1 ਲਾਂਚ ਕਰਨ ਲਈ ਤਿਆਰ ਹੈ। 


ਆਦਿਤਿਆ L1 ਸੂਰਜ-ਧਰਤੀ ਲਾਗਰੇਂਜ ਪੁਆਇੰਟ 'ਤੇ ਇੱਕ ਦੂਰ-ਦੁਰਾਡੇ ਸਥਾਨ ਤੋਂ ਸੂਰਜੀ ਕੋਰੋਨਾ ਦਾ ਨਿਰੀਖਣ ਕਰੇਗਾ।



The 23-hour 40-minute countdown leading to the launch at 11:50 Hrs. IST on September 2, 2023, has commended today at 12:10 Hrs. 

The launch can be watched LIVE 

on ISRO Website https://isro.gov.in 

Facebook https://facebook.com/ISRO

YouTube https://youtube.com/watch?v=_IcgGYZTXQw

DD National TV channel f ਮrom 11:20 Hrs. IST

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ਆਦਿਤਿਆ L1 ਦੀ ਲਾਂਚਿੰਗ ਦੇਖਣ ਲਈ ਪੰਜਾਬ ਦੇ ਸਕੂਲ ਆਫ ਐਮੀਨੇਂਸ੍ ਦੇ 23 ਵਿਦਿਆਰਥੀ ਸ਼੍ਰੀਹਰਿਕੋਟਾ ਜਾਣਗੇ। 

Happy to Announce - 23 students of Punjab Govt.’s School of Eminence will witness the launch of ADITYA- L1 🚀 from Sriharikota tomorrow.@ BhagwantMann

 Govt. is regularly sending its Government School Students to ISRO for all launches.

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends