ਲੁਧਿਆਣਾ : ਅਧਿਆਪਕ ਵਰਗ ਲਈ ਵੱਡੀ ਦੁਖ ਭਰੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਿਕਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
Image credit: social media |
ਮ੍ਰਿਤਕਾ ਦੀ ਪਹਿਚਾਣ ਸਿਮਰਨਜੀਤ ਕੌਰ (22) ਵਾਸੀ ਟਾਂਡਾ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਚ 2 ਵਜੇ ਛੁੱਟੀ ਹੋਈ ਅਤੇ ਬੱਚੇ ਆਪਣੇ ਘਰਾਂ ਨੂੰ ਪਰਤ ਰਹੇ ਸਨ । ਪਿੰਡ ਦਾ ਇਕ ਵਿਅਕਤੀ ਉਸੇ ਸਮੇਂ ਸਕੂਲ ਵਿਚ ਬੱਚਿਆਂ ਨੂੰ ਘਰ ਲੈਣ ਆਇਆ ਤਾਂ ਉਸਨੇ ਕਲਾਸ ਰੂਮ ਵਿਚ ਅਧਿਆਪਿਕਾ ਨੂੰ ਪੱਖੇ ਨਾਲ ਲਟਕਦੇ ਦੇਖਿਆ। ਇਸ ਵਿਅਕਤੀ ਨੇ ਤੁਰੰਤ ਰੌਲਾ ਪਾਇਆ ਤਾਂ ਇਸ ਦੌਰਾਨ ਸਕੂਲ ਵਿਚ ਮੌਜੂਦ ਸਕੂਲ ਮੁਖੀ ਅਤੇ ਹੋਰ ਸਟਾਫ਼ ਵੀ ਭੱਜੇ ਆਏ ਜਿਨ੍ਹਾਂ ਨੇ ਅਧਿਆਪਿਕਾ ਦੇ ਗਲ ਤੋਂ ਫਾਹਾ ਲਾਹਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।
MERIT LIST OF TEACHERS RECRUITMENT IN PUNJAB: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਮੈਰਿਟ ਸੂਚੀ, 1994 ਤੋਂ 2011 ਤੱਕ
PSEB SEPTEMBER EXAM 2023: DOWNLOAD SAMPLE QUESTION PAPER HERE
ਘਟਨਾ ਦੀ ਪਤਾ ਲੱਗਦੇ ਹੀ ਡੀ. ਐੱਸ. ਪੀ. ਸਮਰਾਲਾ ਥਾਣਾ ਮੁਖੀ ਵੀ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਪਰ ਅਜੇ ਤੱਕ ਅਧਿਆਪਿਕਾ ਵਲੋਂ ਆਤਮ-ਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ।
ਅਧਿਆਪਿਕਾ ਦੇ ਘਰ ਵਾਲਿਆਂ ਨੇ ਕਿਹਾ ਕਿ ਲੜਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪੜ੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਬੜੇ ਹੈਰਾਨ ਹਨ।