ਦੁਖਦਾਇਕ ਖ਼ਬਰ: ਪ੍ਰਾਇਮਰੀ ਸਕੂਲ ਦੀ 22 ਸਾਲਾ‌ ਅਧਿਆਪਿਕਾ ਨੇ ਸਕੂਲ 'ਚ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ : ਅਧਿਆਪਕ ਵਰਗ ਲਈ ਵੱਡੀ ਦੁਖ ਭਰੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਲੁਧਿਆਣਾ ਦੇ  ਮਾਛੀਵਾੜਾ ਸਾਹਿਬ  ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਿਕਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 

Image credit: social media 


ਮ੍ਰਿਤਕਾ ਦੀ ਪਹਿਚਾਣ ਸਿਮਰਨਜੀਤ ਕੌਰ (22) ਵਾਸੀ ਟਾਂਡਾ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ  ਵਿਚ 2 ਵਜੇ ਛੁੱਟੀ ਹੋਈ ਅਤੇ ਬੱਚੇ ਆਪਣੇ ਘਰਾਂ ਨੂੰ ਪਰਤ ਰਹੇ ਸਨ । ਪਿੰਡ ਦਾ ਇਕ ਵਿਅਕਤੀ ਉਸੇ  ਸਮੇਂ ਸਕੂਲ ਵਿਚ ਬੱਚਿਆਂ ਨੂੰ  ਘਰ ਲੈਣ ਆਇਆ ਤਾਂ ਉਸਨੇ  ਕਲਾਸ ਰੂਮ ਵਿਚ ਅਧਿਆਪਿਕਾ ਨੂੰ ਪੱਖੇ ਨਾਲ ਲਟਕਦੇ ਦੇਖਿਆ।‌ ਇਸ ਵਿਅਕਤੀ ਨੇ ਤੁਰੰਤ ਰੌਲਾ ਪਾਇਆ ਤਾਂ ਇਸ ਦੌਰਾਨ ਸਕੂਲ ਵਿਚ ਮੌਜੂਦ ਸਕੂਲ ਮੁਖੀ ਅਤੇ ਹੋਰ ਸਟਾਫ਼ ਵੀ ਭੱਜੇ ਆਏ ਜਿਨ੍ਹਾਂ ਨੇ ਅਧਿਆਪਿਕਾ ਦੇ ਗਲ ਤੋਂ ਫਾਹਾ ਲਾਹਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।

MERIT LIST OF TEACHERS RECRUITMENT IN PUNJAB: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਮੈਰਿਟ ਸੂਚੀ, 1994 ਤੋਂ 2011 ਤੱਕ 

PSEB SEPTEMBER EXAM 2023: DOWNLOAD SAMPLE QUESTION PAPER HERE

ਘਟਨਾ ਦੀ ਪਤਾ ਲੱਗਦੇ ਹੀ  ਡੀ. ਐੱਸ. ਪੀ. ਸਮਰਾਲਾ  ਥਾਣਾ ਮੁਖੀ ਵੀ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਪਰ ਅਜੇ ਤੱਕ ਅਧਿਆਪਿਕਾ ਵਲੋਂ ਆਤਮ-ਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ। 


 ਅਧਿਆਪਿਕਾ ਦੇ ਘਰ ਵਾਲਿਆਂ ਨੇ ਕਿਹਾ ਕਿ ਲੜਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪੜ੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਬੜੇ ਹੈਰਾਨ ਹਨ। 

Featured post

PSEB CLASS 8 RESULT 2024 DIRECT LINK ACTIVE: ਵਿਦਿਆਰਥੀਆਂ ਲਈ ਨਤੀਜਾ ਦੇਖਣ ਲਈ ਲਿੰਕ ਐਕਟਿਵ

PSEB 8th Result 2024 : DIRECT LINK Punjab Board Class 8th result 2024 :  💥RESULT LINK PSEB 8TH CLASS 2024💥  Link for result active on 1 m...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends