ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ : ਪਟਵਾਰੀ, ਨੰਬਰਦਾਰ, ਸਰਪੰਚ,ਮੈਂਬਰ ਪੰਚਾਇਤ,ਪੰਚਾਇਤ ਸਕੱਤਰ ,ਮਿਊਂਸੀਪਲ ਕੌਂਸਲਰ ,ਚੇਅਰਮੈਨ,ਜ਼ਿਲ੍ਹਾ ਪ੍ਰੀਸ਼ਦ,ਬਲਾਕ ਸੰਮਤੀ ਅਤੇ ਹੋਰ ਕਰਮਚਾਰੀ ਵੀ ਕਰ ਸਕਣਗੇ ਦਸਤਾਵੇਜ਼ ਤਸਦੀਕ

 ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ

 ਪਟਵਾਰੀ, ਨੰਬਰਦਾਰ, ਸਰਪੰਚ,ਮੈਂਬਰ ਪੰਚਾਇਤ,ਪੰਚਾਇਤ ਸਕੱਤਰ ,ਮਿਊਂਸੀਪਲ ਕੌਂਸਲਰ ,ਚੇਅਰਮੈਨ,ਜ਼ਿਲ੍ਹਾ ਪ੍ਰੀਸ਼ਦ,ਬਲਾਕ ਸੰਮਤੀ ਅਤੇ ਹੋਰ ਕਰਮਚਾਰੀ ਵੀ ਕਰ ਸਕਣਗੇ ਦਸਤਾਵੇਜ਼ ਤਸਦੀਕ


ਮਾਲੇਰਕੋਟਲਾ 11, ਸਤੰਬਰ


                       ਡਿਪਟੀ ਕਮਿਸ਼ਨਰ ਡਾ.ਪੱਲਵੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਸਕੂਲਾਂ-ਕਾਲਜਾਂ ਵਿੱਚ ਵੀ ਦਾਖ਼ਲਿਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਲਈ ਵਿਦਿਆਰਥੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਆਪਣੇ ਫਾਰਮਾਂ ਨਾਲ ਵੱਖ-ਵੱਖ ਤਰਾਂ ਦੇ ਸਰਟੀਫਿਕੇਟ ਬਣਾਉਣ ਲਈ ਫ਼ੀਲਡ ਰਿਪੋਰਟ ਸਬੰਧੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



                         ਹੁਕਮਾਂ ਅਨੁਸਾਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਇਸ ਕੰਮ ਦੇ ਜਲਦ ਨਿਪਟਾਰੇ ਦੇ ਮੱਦੇਨਜ਼ਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵੀ ਫਾਰਮ ’ਤੇ ਤਸਦੀਕ ਕਰਵਾਈ ਜਾਣੀ ਜ਼ਰੂਰੀ ਹੈ ਤਾਂ ਸਰਟੀਫਿਕੇਟ ਬਣਾਉਣ ਲਈ ਨੰਬਰਦਾਰ/ਪਟਵਾਰੀ ਤੋਂ ਇਲਾਵਾ ਸਰਪੰਚ, ਮੈਂਬਰ ਪੰਚਾਇਤ, ਪੰਚਾਇਤ ਸਕੱਤਰ, ਮਿਊਂਸੀਪਲ ਕੌਂਸਲਰ, ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ, ਚੇਅਰਮੈਨ ਬਲਾਕ ਸੰਮਤੀ ਤੋਂ ਬਿਨਾਂ ਜ਼ਿਲ੍ਹੇ ਅੰਦਰ ਕਿਸੇ ਵੀ ਸਕੂਲ ਦੇ ਪ੍ਰਿੰਸੀਪਲ, ਹੈੱਡਮਾਸਟਰ, ਅਧਿਆਪਕ ਤੇ ਕੋਈ ਸਰਕਾਰੀ ਕਰਮਚਾਰੀ ਜੋ ਕਿ ਦਰਖਾਸਤੀ ਨੂੰ ਨਿੱਜੀ ਤੌਰ ’ਤੇ ਜਾਣਦੇ ਹੋਣ ਦੀ ਤਸਦੀਕ ਵੀ ਮੰਨਣਯੋਗ ਹੋਵੇਗੀ। ਜੇਕਰ ਜ਼ਮੀਨ ਦੀ ਤਸਦੀਕ ਦੀ ਲੋੜ ਪੈਂਦੀ ਹੈ ਤਾਂ ਏ.ਐਸ.ਐਮ ਫ਼ਰਦ ਕੇਂਦਰ ਤੋਂ ਰਿਪੋਰਟ ਲੈ ਲਈ ਜਾਵੇ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends