ਬਿਹਤਰੀਨ ਸੇਵਾਵਾਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਸਪ੍ਰਸ ਮਦਾਰਪੁਰ ਦੇ ਈਟੀਟੀ ਅਧਿਆਪਕ ਬਲਕਾਰ ਅੱਤਰੀ ਨੂੰ ਕੀਤਾ ਸਨਮਾਨਿਤ।
ਦਾਖਲਾ ਮੁਹਿੰਮ ਵਿੱਚ ਜ਼ਿਲ੍ਹਾ ਪੱਧਰ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਕੀਤਾ ਗਿਆ ਸਨਮਾਨਿਤ।
ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਪਹਿਲਾਂ ਨਾਲੋਂ ਵਧੇਰੇ ਜੋਸ਼ ਨਾਲ ਕਰਾਂਗਾ ਕੰਮ :- ਬਲਕਾਰ ਅੱਤਰੀ।
ਪਠਾਨਕੋਟ, 22 ਸਿਤੰਬਰ ( ) ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਬਲਾਕ ਨਰੋਟ ਜੈਮਲ ਸਿੰਘ ਦੇ ਈਟੀਟੀ ਅਧਿਆਪਕ ਬਲਕਾਰ ਅੱਤਰੀ ਨੂੰ ਬਿਹਤਰੀਨ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਇਸ ਮੌਕੇ ਤੇ ਦੱਸਿਆ ਕਿ ਅਧਿਆਪਕ ਬਲਕਾਰ ਅੱਤਰੀ ਨੂੰ ਦਾਖਲਾ ਮੁਹਿੰਮ ਵਿੱਚ ਜ਼ਿਲ੍ਹਾ ਪੱਧਰ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਸਨਮਾਨਿਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰ ਤੇ ਚਲਾਈ ਗਈ ਦਾਖਲਾ ਮੁਹਿੰਮ ਵਿੱਚ ਇਸ ਅਧਿਆਪਕ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ। ਇਸ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਇਸ ਨੂੰ ਪ੍ਰਸ਼ੰਸਾ ਪੱਤਰ ਦਿੰਦੇ ਮਾਣ ਮਹਿਸੂਸ ਕਰਦਾ ਹੈ ਅਤੇ ਭਵਿੱਖ ਵਿੱਚ ਆਸ ਕਰਦਾ ਹੈ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਦਿਨ- ਰਾਤ ਇੱਕ ਕਰਦੇ ਹੋਏ ਚਾਨਣ - ਮੁਨਾਰੇ ਦਾ ਕੰਮ ਕਰੋਗੇ।
ਇਸ ਮੌਕੇ ਤੇ ਈਟੀਟੀ ਅਧਿਆਪਕ ਬਲਕਾਰ ਅੱਤਰੀ ਨੇ ਕਿਹਾ ਕਿ ਉਹ ਆਪਣੇ ਸਨਮਾਨ ਲਈ ਜ਼ਿਲ੍ਹਾ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਸ ਨੂੰ ਇਸ ਕਾਬਿਲ ਸਮਝਿਆ। ਉਨ੍ਹਾਂ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਉਹ ਭਵਿੱਖ ਵਿੱਚ ਹੋਰ ਜ਼ਿਆਦਾ ਜੋਸ਼ ਨਾਲ ਕੰਮ ਕਰਣਗੇ ਅਤੇ ਵਿਭਾਗ ਵੱਲੋਂ ਦਰਸਾਏ ਗਏ ਵਿਸ਼ਵਾਸ ਤੇ ਪੂਰਾ ਉਤਰਣਗੇ।
ਫੋਟੋ ਕੈਪਸ਼ਨ:- ਈਟੀਟੀ ਅਧਿਆਪਕ ਬਲਕਾਰ ਅੱਤਰੀ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ।