ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

 ਜ਼ਿਲ੍ਹਾ ਲੋਕ ਸੰਪਰਕ ਦਫਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ 


ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ


ਐਸ.ਏ.ਐਸ.ਨਗਰ, 23 ਸਤੰਬਰ, 2023:


ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।

          ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ, ਧਰਨੇ ਲਾਉਣ ਅਤੇ ਮੁਜ਼ਾਹਰੇ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ 20.09.2023 ਤੋਂ ਲੈ ਕੇ 19.11.2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਲਾਗੂ ਰਹਿਣਗੇ।

     ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ ਪ੍ਰਦਰਸ਼ਨ ਕਰਨ ਸਮੇਂ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends