ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਵਲੋਂ ਐਸਮਾਂ ਲਗਾਉਣ ਵਿਰੁੱਧ ਅਤੇ ਅਧਿਆਪਕ ਮੰਗਾਂ ਤੇ ਧਾਰੀ ਚੁੱਪ ਦੇ ਰੋਸ ਵਜੋਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਭੇਜੇ ਮੰਗ ਪੱਤਰ

 *ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਵਲੋਂ ਐਸਮਾਂ ਲਗਾਉਣ ਵਿਰੁੱਧ ਅਤੇ ਅਧਿਆਪਕ ਮੰਗਾਂ ਤੇ ਧਾਰੀ ਚੁੱਪ ਦੇ ਰੋਸ ਵਜੋਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਭੇਜੇ ਮੰਗ ਪੱਤਰ*


*ਮੁਲਾਜਮਾਂ ਦੇ ਕਿਸੇ ਵੀ ਅੰਦੋਲਨ ਨੂੰ ਲਾਠੀ ਗੋਲ਼ੀ ਨਾਲ ਨਹੀਂ ਦਬਾਇਆ ਜਾ ਸਕਦਾ - ਦੌੜਕਾ*


ਨਵਾਂ ਸ਼ਹਿਰ 4 ਸਤੰਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਐਸਮਾਂ ਵਰਗੇ ਕਾਲੇ ਕਾਨੂੰਨ ਲਾਗੂ ਕਰਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ਟਾਲ਼ਾ ਵੱਟਿਆ ਜਾ ਰਿਹਾ ਹੈ। 



           ਇਸ ਸਮੇਂ ਸਰਕਾਰ ਨੂੰ ਭੇਜੇ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਤੇ ਲਗਾਇਆ ਐਸਮਾਂ ਕਾਨੂੰਨ ਰੱਦ ਕੀਤਾ ਜਾਵੇ, ਕੌਮੀ ਸਿੱਖਿਆ ਨੀਤੀ 2020 ਤੇ ਅਮਲ ਬੰਦ ਕੀਤਾ ਜਾਵੇ ਅਤੇ ਪੰਜਾਬ ਦੀ ਸਿੱਖਿਆ ਨੀਤੀ ਦਾ ਖਰੜਾ ਜਾਰੀ ਕੀਤਾ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇ, ਕੱਚੇ ਅਧਿਆਪਕਾਂ ਨੂੰ ਪੂਰੇ ਗਰੇਡ ਤੇ ਰੈਗੂਲਰ ਕੀਤਾ ਜਾਵੇ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਖਾਲੀ ਅਸਾਮੀਆਂ ਰੈਗੂਲਰ ਗਰੇਡ ਤੇ ਭਰੀਆਂ ਜਾਣ, ਪ੍ਰਾਇਮਰੀ ਦੀਆਂ ਰੋਕੀਆਂ ਪਰਮੋਸ਼ਨਾਂ ਤੁਰੰਤ ਕੀਤੀਆਂ ਜਾਣ, ਸਾਲ ਵਿੱਚ ਦੋ ਵਾਰ ਸਾਰੇ ਵਰਗਾਂ ਦੀਆਂ ਪਰਮੋਸ਼ਨਾਂ ਕਰਨੀਆਂ ਯਕੀਨੀ ਬਣਾਈਆਂ ਜਾਣ, ਮਾਨਯੋਗ ਹਾਈ ਕੋਰਟ ਦੇ ਫੈਸਲੇ ਦੀ ਰੋਸ਼ਨੀ ਵਿੱਚ 15.01.2015 ਤੋਂ ਪਰਖ ਸਮੇਂ ਦੀ ਪੂਰੀ ਤਨਖਾਹ ਦਿੱਤੀ ਜਾਵੇ, ਸੋਧਣ ਦੇ ਨਾਂ ਤੇ ਬੰਦ ਕੀਤੇ ਸਾਰੇ ਭੱਤੇ ਬਹਾਲ ਕੀਤੇ ਜਾਣ, ਦਸੰਬਰ 2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇਅ ਬਹਾਲ ਕੀਤੀ ਜਾਵੇ, 01 ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਛੇਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਸ਼ ਕੀਤਾ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਯਕਮੁਸ਼ਤ ਜਾਰੀ ਕੀਤਾ ਜਾਵੇ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕੀਤੇ ਜਾਣ, ਐਸ ਐਲ ਏ ਦੀ ਪੋਸਟ ਦਾ ਨਾਂ ਬਦਲਣ ਦਾ ਪੱਤਰ ਜਾਰੀ ਕੀਤਾ ਜਾਵੇ, ਨਵੇਂ ਭਰਤੀ 4161 ਅਧਿਆਪਕਾਂ ਨੂੰ ਤਨਖਾਹ 9 ਮਈ ਤੋਂ ਦਿੱਤੀ ਜਾਵੇ, ਮਿਊਜ਼ਿਕ ਅਧਿਆਪਕਾਂ ਤੇ ਡੀ ਪੀ ਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਤੇ ਪੈਡਿੰਗ ਅਧਿਆਪਕਾਂ ਦੀਆਂ ਭਰਤੀਆਂ ਨੂੰ ਮੁਕੰਮਲ ਕੀਤਾ ਜਾਵੇ। 

          ਇਸ ਸਮੇਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਗਰ ਮੰਗਾਂ ਤੇ ਗੌਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਸੰਘਰਸ਼ ਉਲੀਕਿਆ ਜਾਵੇਗਾ। ਵਫ਼ਦ ਵਿੱਚ ਕੁਲਦੀਪ ਸਿੰਘ ਦੌੜਕਾ, ਯੋਗੇਸ਼ ਕੁਮਾਰ, ਬਿਕਰਮਜੀਤ ਸਿੰਘ ਰਾਹੋਂ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਦੇਸ਼ ਰਾਜ ਬੱਜੋਂ, ਸੰਜੀਵ ਕੁਮਾਰ ਆਦਿ ਹਾਜ਼ਰ ਸਨ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends