*ਸੰਘਰਸ਼ਾਂ ਵਿਚੋਂ ਨਿਕਲੀ ਪਾਰਟੀ ਪੰਜਾਬ ਦੇ ਕੱਚੇ ਮੁਲਾਜ਼ਮਾਂ ਦਾ ਸਘੰਰਸ਼ ਦਬਾਉਣ ਲੱਗੀ*



*ਸਘੰਰਸ਼ਾਂ ਵਿਚੋਂ ਨਿਕਲੀ ਪਾਰਟੀ ਪੰਜਾਬ ਦੇ ਕੱਚੇ ਮੁਲਾਜ਼ਮਾਂ ਦਾ ਸਘੰਰਸ਼ ਦਬਾਉਣ ਲੱਗੀ*



*ਹੱਕ ਮੰਗਦੇ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਘਰਾਂ ‘ਚ ਕੀਤਾ ਨਜ਼ਰਬੰਦ*


*ਜਲੰਧਰ ਦੇ ਮੁਲਾਜ਼ਮ ਆਗੂ ਸ਼ੋਭਿਤ ਭਗਤ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ ਅਤੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ*


ਮਿਤੀ 14-09-2023( ਜਲੰਧਰ ) ਖੁਦ ਸ਼ਘੰਰਸ਼ ਦੇ ਰਸਤੇ ਵਿਚੋਂ ਨਿਕਲ ਕੇ ਸੱਤਾ ਵਿਚ ਆਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੰਜਾਬ ਦੇ ਕੱਚੇ ਮੁਲਾਜ਼ਮਾਂ ਦੇ ਸਘੰਰਸ਼ ਨੂੰ ਦਬਾਉਣ ਤੇ ਉਤਰ ਆਈ ਹੈ। ਅੱਜ ਸਵੇਰੇ ਤੜਕਸਾਰ ਜ਼ਿਲ੍ਹਾ ਜਲੰਧਰ ਦੇ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਨੂੰ ਉਸਦੇ ਘਰ ਨਜ਼ਰਬੰਦ ਕਰ ਦਿੱਤਾ ਗਿਆ। ਆਗੂਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਤੇ ਮੰਤਰੀਆ ਵੱਲੋਂ ਇਕ ਪਾਸੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਤਨਖਾਹ ਕਟੋਤੀ ਦਾ ਮਸਲਾ ਹੱਲ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਸਰਕਾਰ ਨੂੰ ਐਨਾ ਡਰ ਹੈ ਕਿ ਉਨਾਂ੍ਹ ਦੇ ਕੋਮੀ ਆਗੂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਲੰਧਰ ਫੇਰੀ ਤੇ ਆਉਣ ਦੋਰਾਨ ਮੁਲਾਜ਼ਮ ਆਗੂਆ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ।ਅੱਜ ਸਰਕਾਰ ਦੀ ਇਸ ਧੱਕੇਸ਼ਾਹੀ ਨੀਤੀ ਵਿਰੁੱਧ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਆਗੂ ਸ਼ੋਭਿਤ ਭਗਤ, ਗਗਨ ਸਿਆਲ, ਗਗਨਦੀਪ ਸ਼ਰਮਾ, ਮੋਹਿਤ ਸ਼ਰਮਾ,ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਤੁਰੰਤ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਖਤਮ ਕਰੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਲਾਭ ਦੇ ਕੇ ਰੈਗੂਲਰ ਦੇ ਆਰਡਰ ਜ਼ਾਰੀ ਕਰੇ। ਆਗੂਆ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਇਹੀ ਰਵੱਈਆ ਰਿਹਾ ਤਾਂ ਮੁਲਾਜ਼ਮ ਲਹਿਰ ਬਣਾ ਕੇ ਸਰਕਾਰ ਵਿਰੁੱਧ ਵੱਡਾ ਸਘੰਰਸ਼ ਵਿੱਢਣ ਲਈ ਮਜ਼ਬੂਰ ਹੋਣਗੇ ਅਤੇ ਵਿਭਾਗ ਦਾ ਕੰਮ ਵੀ ਠੱਪ ਕਰਨ ਤੋਂ ਪਿੱਛੇ ਨਹੀ ਹਟਣਗੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends