ਅਧਿਆਪਕ ਦਾ ਰੁਤਬਾ ਬਹਾਲ ਕਰਨ ਤੇ ਗੁਣਾਤਮਿਕ ਸਿੱਖਿਆ ਦੇ ਮੌਕੇ ਪੈਦਾ ਕਰਨ ' ਦੇ ਵਿਸ਼ੇ ਸਬੰਧੀ ਵਿਚਾਰ ਚਰਚਾ

 ਅਧਿਆਪਕ ਦਾ ਰੁਤਬਾ ਬਹਾਲ ਕਰਨ ਤੇ ਗੁਣਾਤਮਿਕ ਸਿੱਖਿਆ ਦੇ ਮੌਕੇ ਪੈਦਾ ਕਰਨ ' ਦੇ ਵਿਸ਼ੇ ਸਬੰਧੀ ਵਿਚਾਰ ਚਰਚਾ 


ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵਲੋਂ ਲੋਕ ਵਿਰੋਧੀ ਨਵੀੰ ਸਿੱਖਿਆ ਨੀਤੀ 2020 ਤੁਰੰਤ ਰੱਦ ਕਰਕੇ 1968 ਦੀ ਸਿੱਖਿਆ ਨੀਤੀ ਹੋਰ ਵਾਧਿਆਂ ਸਮੇਤ ਲਾਗੂ ਕਰਨ ਦੀ ਮੰਗ-



ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਲੋਕ ਵਿਰੋਧੀ ਨਵੀਂ ਸਿੱਖਿਆ ਨੀਤੀ 2020 ਵਿੱਚ ਅਧਿਆਪਕ ਦਾ ਰੁਤਬਾ ਬਹਾਲ ਕਰਨ ਤੇ ਗੁਣਾਤਮਿਕ ਸਿੱਖਿਆ ਦੇ ਮੌਕੇ ਪੈਦਾ ਕਰਨ ਦੇ ਵਿਸ਼ੇ ਸਬੰਧੀ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਧਰਮ ਸਿੰਘ ਮਲੌਦ, ਬਲਜਿੰਦਰ ਸਿੰਘ ਬੇਰਕਲਾਂ, ਪਰਮਿੰਦਰਪਾਲ ਸਿੰਘ ਕਾਲੀਆ, ਪਰਵੀਨ ਕੁਮਾਰ ਲੁਧਿਆਣਾ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਕਰਕੇ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ' ਤੇ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਜਰਨਲ ਸਕੱਤਰ ਪਰਵੀਨ ਕੁਮਾਰ , ਜਿਲ੍ਹਾ ਪ੍ਰਧਾਨ ਪਰਮਿੰਦਰਪਾਲ ਸਿੰਘ ਕਾਲੀਆ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਕਿਹਾ ਕਿ ਭਾਰਤ ਵਿੱਚ 1990-91 ਤੋਂ ਆਈਆਂ ਨਵਉਦਾਰਵਾਦੀ ਆਰਥਿਕ ਨੀਤੀਆਂ ਨੇ ਅਧਿਆਪਨ ਕਿੱਤੇ, ਅਧਿਆਪਕ ਦੇ ਰੁਤਬੇ ਤੇ ਅਧਿਆਪਕਾਂ ਦੀਆਂ ਸੇਵਾ ਹਾਲਤਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।



 ਇਨ੍ਹਾਂ ਉਦਾਰਵਾਦੀ ਨੀਤੀਆਂ ਕਾਰਨ ਹੀ ਅਧਿਆਪਕਾਂ ਦੀਆਂ ਨਿਯੁਕਤੀਆਂ ਠੇਕੇ ਤੇ ਹੋਣ ਲੱਗੀਆਂ ਹਨ ਤੇ ਪਿਛਲੇ ਕਈ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਹਨ | ਇਨ੍ਹਾਂ ਅਧਿਆਪਕਾਂ ਨੂੰ ਕਈ ਗੁਣਾਂ ਘੱਟ ਉਜਰਤਾਂ ਦਿੱਤੀਆਂ ਜਾ ਰਹੀਆਂ ਹਨ| ਇਸ ਤੋਂ ਇਲਾਵਾ ਸਿੱਖਿਆ ਪ੍ਰੋਵਾਈਡਰ, ਸਿੱਖਿਆ ਵਾਲੰਟੀਅਰ ਅਧਿਆਪਕਾਂ ਨੂੰ ਐਸੋਸੀਏਟ ਅਧਿਆਪਕ ਬਣਾ ਕੇ ਪੱਕੇ ਅਧਿਆਪਕ ਦੇ ਤੌਰ ਤੇ ਰੈਗੂਲਰ ਕਰਨ ਤੋਂ ਪਾਸਾ ਵੱਟਿਆ ਹੈ ਤੇ ਅਧਿਆਪਕ ਦਾ ਰੁਤਬਾ ਵੀ ਖੋਹ ਲਿਆ ਗਿਆ ਹੈ । ਇਸ ਸਭ ਨੇ ਗੁਣਾਤਮਿਕ ਸਿੱਖਿਆ ਪ੍ਰਤੀ ਸਰਕਾਰਾਂ ਦੀ ਗੈਰ-ਸੰਜੀਦਗੀ ਦਾ ਪਰਦਾਫ਼ਾਸ਼ ਵੀ ਹੋਇਆ ਹੈ| | ਇਸ ਸਮੇਂ ਜੱਥੇਬੰਦੀ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਠੇਕਾ ਆਧਾਰ ਤੇ ਕੰਮ ਕਰਦੇ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਸਪੈਸ਼ਲ ਕੇਡਰ ਬਣਾਉਣ ਦੀ ਬਜਾਏ ਪੂਰੀਆਂ ਤਨਖਾਹਾਂ ਸਮੇਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ| ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ| ਐੱਨ.ਐੱਸ. ਕਿਊ.ਐੱਫ.ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ| ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ 1968 ਦੀ ਸਿੱਖਿਆ ਨੀਤੀ ਤੇ ਹੋਰ ਸਾਰਥਿਕ ਵਾਧੇ ਕਰਕੇ ਅਜਿਹੀ ਨੀਤੀ ਬਣਾਈ ਜਾਵੇ, ਜਿਸ ਨਾਲ ਹਰ ਪੱਧਰ ਤੇ ਸਿੱਖਿਆ ਦਾ ਨਿੱਜੀਕਰਨ ਤੇ ਵਪਾਰੀਕਰਨ ਖਤਮ ਹੋ ਸਕੇ| ਇਸ ਤੋਂ ਇਲਾਵਾ ਸਿੱਖਿਆ ਨੀਤੀ ਬਣਾਉਂਦੇ ਸਮੇਂ ਅਧਿਆਪਕਾਂ ਅਤੇ ਅਧਿਆਪਕ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇ, ਜਿਵੇਂ ਕਿ ਕੋਠਾਰੀ ਸਿੱਖਿਆ ਕਮਿਸ਼ਨ ਅਤੇ 1966 ਪੈਰਿਸ ਦੀ ਅੰਤਰ-ਦੇਸੀ ਕਾਨਫਰੰਸ ਦੀਆਂ ਸਿਫਾਰਸ਼ਾਂ ਵਿੱਚ ਕਿਹਾ ਗਿਆ ਸੀ| ਇਸ ਤੋਂ ਇਲਾਵਾ ਹਰ ਪ੍ਰਾਇਮਰੀ ਸਕੂਲ ਵਿੱਚ ਜਮਾਤ ਅਨੁਸਾਰ ਪੰਜ ਰੈਗੂਲਰ ਅਧਿਆਪਕ ਦਿੱਤੇ ਜਾਣ, ਸੈਕੰਡਰੀ ਪੱਧਰ ਤੇ ਵਿਸ਼ੇ ਅਨੁਸਾਰ ਅਧਿਆਪਕਾਂ ਦੀਆਂ ਅਸਾਮੀਆਂ ਦਿੱਤੀਆਂ ਜਾਣ ਅਤੇ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਬੱਚਿਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਤੋਂ ਲਏ ਜਾਂਦੇ ਸਾਰੇ ਗੈਰ ਵਿਦਿਅਕ ਕੰਮ ਅਤੇ ਬੀਐਲਓਜ਼ ਡਿਊਟੀਆਂ ਕੱਟੀਆਂ ਜਾਣ, ਜਨਵਰੀ 2004 ਤੋਂ ਬਾਅਦ ਨਿਯੁਕਤ ਸਮੂਹ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ| , ਪ੍ਰਾਇਮਰੀ ਅਤੇ ਸੈਕੰਡਰੀ ਵਿਭਾਗ ਅਧੀਨ ਅਧਿਆਪਕਾਂ ਦੇ ਵੱਖ ਵੱਖ ਵਰਗਾਂ ਦੀਆਂ ਬਣਦੀਆਂ ਤਰੱਕੀਆਂ ਦੇ ਹੁਕਮ ਤੁਰੰਤ ਜਾਰੀ ਕੀਤੇ ਜਾਣ। ਇਸ ਸਮੇਂ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਹਰਮਿੰਦਰ ਸਿੰਘ ਸੰਦੀਪ ਕੁਮਾਰ ਬਲਜਿੰਦਰ ਸਿੰਘ ਜੀਰਖ , ਪਰਿੰਸ ਕੁਮਾਰ,ਬੂਟਾ ਸਿੰਘ ਚਰਨਜੀਤ ਸਿੰਘ ਅਮਰਿਤਪਾਲ ਸਿੰਘ ਬਲਵੀਰ ਸਿੰਘ ਕੰਗ,ਗੁਰਮਿੰਦਰ ਸਿੰਘ ਨਵਜੋਤ ਸਰਮਾ ਜਗਦੀਪ ਸਿੰਘ ਕਮਲਦੀਪ ਸਿੰਘ ਮਨੀਸ਼ ਸ਼ਰਮਾ, ਜੋਰਾ ਸਿੰਘ ਬੱਸੀਆਂ, ਕੁਲਦੀਪ ਸਿੰਘ ਬਲਾਕ ਪੱਖੋਵਾਲ ਪ੍ਰਧਾਨ, ਪਰਮਜੀਤ ਸਿੰਘ, ਨਰਿੰਦਰਪਾਲ ਸਿੰਘ ਬੁਰਜ ਲਿਟਾ, ਹਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਦਰਸ਼ਨ ਸਿੰਘ ਮੋਹੀ, ਸ਼ਿਵ ਪ੍ਭਾਕਰ ਆਦਿ ਆਗੂ ਹਾਜਰ ਸਨ |

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends