Jain Samvatsari 2023: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੀਤੀ ਇਹ ਅਪੀਲ
ਮਿਤੀ 19-09-2023 ਨੂੰ ਜੈਨ ਮਹਾਂਪੁਰਵ ਸਾਮਬਤਸਰੀ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਜੈਨ ਧਰਮ ਮੁਤਾਬਿਕ ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸਰਾਰਤੀ ਅਨਸਰਾਂ ਵਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।
ਇਸ ਲਈ ਧਾਰਮਿਕ ਸਦਭਾਵਨਾ ਬਣਾਏ ਰੱਖਣ ਲਈ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ ਮਿਤੀ 19-09-2023 (ਮੰਗਲਵਾਰ) ਨੂੰ ਜਿਲ੍ਹਾ ਪਟਿਆਲਾ ਵਿੱਚ ਜਿਸ ਜਗ੍ਹਾ ਤੇ ਵੀ ਜੈਨ ਸਮਾਜ ਵਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇੱਕਠ ਕੀਤਾ ਜਾਵੇਗਾ ਉਥੇ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਮੀਟ, ਆਂਡੇ ਦੀਆਂ ਦੁਕਾਨਾਂ ਤੇ ਅੰਡਾ ਮੀਟ ਨਾ ਵੇਚਣ ਦੀ ਅਪੀਲ ਕੀਤੀ ਗਈ ਹੈ। HOLIDAY ON 19TH SEPTEMBER READ OFFICIAL NOTIFICATION HERE