MERI MITI MERA DESH : ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਦੀਪ ਕੌਰ ਦੀ ਅਗਵਾਈ ਹੇਠ ਮਲਕਪੁਰ ਚੌਕ ਵਿੱਚ ਪ੍ਰੋਗਰਾਮ ਆਯੋਜਿਤ

 ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਦੀਪ ਕੌਰ ਦੀ ਅਗਵਾਈ ਹੇਠ ਮਲਕਪੁਰ ਚੌਕ ਵਿੱਚ ਪ੍ਰੋਗਰਾਮ ਆਯੋਜਿਤ।

ਪ੍ਰੋਗਰਾਮ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਕੋਰਿਓਗ੍ਰਾਫੀ ਨਾਲ ਸ਼ਹੀਦਾਂ ਨੂੰ ਕੀਤਾ ਨਮਨ।


ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਨੇ ਲੋਕਾਂ ਵਿੱਚ ਇੱਕ ਨਵਾਂ ਜਜ਼ਬਾ ਕੀਤਾ ਪੈਦਾ:- ਕਮਲਦੀਪ ਕੌਰ।


ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਰਾਹੀਂ ਭੁੱਲੇ ਹੋਏ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਦੇਸ਼ ਲਈ ਮਰ ਮਿਟਣ ਵਾਲੇ ਯੋਧਿਆਂ ਨੂੰ ਯਾਦ ਕਰਨ ਦਾ ਨਵਾਂ ਦ੍ਰਿਸ਼ਟੀਕੋਣ ਮਿਲਿਆ ਹੈ:- ਆਨੰਦ ਵਾਹਿਨੀ ਪਠਾਨਕੋਟ ਸੰਸਥਾ


ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਦਾ ਮਕਸਦ ਦੇਸ਼ ਲਈ ਜਾਨਾਂ ਵਾਰਨ ਵਾਲੇ ਬਹਾਦਰ ਸੈਨਿਕਾਂ ਦਾ ਸਨਮਾਨ ਕਰਨਾ:- ਡੀਜੀ ਸਿੰਘ।

ਪਠਾਨਕੋਟ, 28 ਸਿਤੰਬਰ (   ) ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਆਜ਼ਾਦੀ ਕਾ ਮਹੋਤਸਵ ਅਧੀਨ ਸ਼ੁਰੂ ਕੀਤੀ ਗਈ ਮੁਹਿੰਮ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੋਬਾ ਦੇ ਵਿਦਿਆਰਥੀਆਂ ਵੱਲੋਂ ਮਲਕਪੁਰ ਚੌਕ ਵਿੱਚ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਨੁੱਕੜ ਨਾਟਕ, ਦੇਸ਼ ਭਗਤੀ ਦੇ ਗੀਤਾਂ ਤੇ ਕੋਰਿਓਗ੍ਰਾਫੀ ਅਤੇ ਸਵੱਛਤਾ ਹੀ ਸੇਵਾ ਤਹਿਤ ਪੇਸ਼ ਕੀਤਾ ਗਿਆ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ। ਇਸ ਪ੍ਰੋਗਰਾਮ ਵਿੱਚ ਪੁਰੀਪੀਠਾਧੀਸ਼ਵਰ ਗੋਵਰਧਨ ਮਠ ਜਗਤਗੁਰੂ ਸ਼ੰਕਰਾਚਾਰੀਆ ਜੀ ਵੱਲੋਂ ਸੰਚਾਲਿਤ ਸੰਸਥਾ ਆਨੰਦ ਵਾਹਿਨੀ ਪਠਾਨਕੋਟ ਸੰਸਥਾ ਦੇ ਮੈਂਬਰਾਂ ਸ੍ਰੀਮਤੀ ਸੁਨੀਤਾ ਜੰਡਿਆਲ, ਆਦਰਸ਼ ਅਰੋੜਾ, ਸੰਤੋਸ਼ ਰਾਣਾ, ਚਿੰਕੀ, ਸੁਜਾਤਾ ਕਾਟਲ, ਜ਼ਿਲ੍ਹਾ ਨੋਡਲ ਅਫ਼ਸਰ ਰਾਕੇਸ਼ ਠਾਕੁਰ, ਬੀਪੀਈਓ ਪਠਾਨਕੋਟ -2 ਨਰੇਸ਼ ਪਨਿਆੜ ਅਤੇ ਐਮਸੀ ਰਿਤਿਕਾ ਚੌਧਰੀ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ  ਸ਼ਹੀਦ ਭਗਤ ਸਿੰਘ ਜੀ ਦੀ ਜਯੰਤੀ ਤੇ ਰਾਸ਼ਟਰ ਲਈ ਸ਼ਹੀਦ ਹੋਣ ਵਾਲੇ ਯੋਧਿਆਂ ਨੂੰ ਨਮਨ ਕੀਤਾ ਅਤੇ ਦੱਸਿਆ ਕਿ ਦੇਸ਼ ਭਰ 'ਚ ਚੱਲ ਰਹੀ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਸ਼ਹੀਦ ਜਵਾਨਾਂ ਦੇ ਪਿੰਡਾਂ ਦੀ ਮਿੱਟੀ ਇਕੱਠੀ ਕਰਕੇ ਦਿੱਲੀ ਭੇਜੀ ਜਾਵੇਗੀ, ਜਿੱਥੇ ਇੱਕ ਯਾਦਗਾਰ ਸਮਾਰਕ ਸਥਾਪਤ ਕੀਤਾ ਜਾਵੇਗਾ।

ਮਲਕਪੁਰ ਚੌਕ ਵਿੱਚ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਅਤੇ ਹੋਰ।


ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਸਮੂਹ ਸਕੂਲੀ ਬੱਚਿਆਂ ਅਤੇ ਲੋਕਾਂ ਨੇ ਭਾਰਤ ਨੂੰ ਆਤਮ ਨਿਰਭਰ ਬਣਾਉਣ, ਦੇਸ਼ ਪ੍ਰੇਮ ਅਤੇ ਸ਼ਹੀਦਾਂ ਦਾ ਸਨਮਾਨ ਕਰਨ ਦੀ ਸਹੁੰ ਚੁੱਕੀ।

ਇਸ ਸਮੇਂ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੇ ਸੈਨਿਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ। ਜਿਸ ਤਰ੍ਹਾਂ ਇਸ ਮੁਹਿੰਮ ਨੇ ਦੇਸ਼ ਦੇ ਲੋਕਾਂ ਵਿੱਚ ਇੱਕ ਨਵਾਂ ਜ਼ਜਬਾ ਪੈਦਾ ਕੀਤਾ ਹੈ ਅਤੇ ਚੰਦਰਯਾਨ ਨਾਲ ਭਾਰਤ ਨੂੰ ਇੱਕ ਨਵੀਂ ਸ਼ਾਨ ਦਿੱਤੀ ਹੈ, ਸਾਨੂੰ ਸਾਰੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਵੀ ਇਸ ਦੇਸ਼ ਵਿੱਚ ਮਾਣ ਮਹਿਸੂਸ ਕਰਨ।


ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਆਨੰਦ ਵਾਹਿਨੀ ਪਠਾਨਕੋਟ ਸੰਸਥਾ ਦੇ ਮੈਂਬਰ ਅਤੇ ਸ਼ਹੀਦ ਮੇਜ਼ਰ ਕੁਲਬੀਰ ਸਿੰਘ ਰਾਣਾ ਦੀ ਪਤਨੀ ਸ੍ਰੀਮਤੀ ਸੰਤੋਸ਼ ਰਾਣਾ ਨੇ ਕਿਹਾ ਕਿ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਸ਼ਹੀਦ ਪਰਿਵਾਰਾਂ ਦੇ ਆਂਗਣ ਦੀ ਮਿੱਟੀ ਇਕੱਠੀ ਕਰਕੇ ਅੰਮ੍ਰਿਤ ਕਲਸ਼ ਵਿੱਚ ਪਾਈ ਜਾਵੇਗੀ ਅਤੇ ਫਿਰ ਇਸ ਨੂੰ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਨੇੜੇ ਬਣਨ ਵਾਲੀ ਅੰਮ੍ਰਿਤ ਵਾਟਿਕਾ ਬਣਾਉਣ ਲਈ ਭੇਜਿਆ ਜਾਵੇਗਾ। 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਰਾਹੀਂ ਭੁੱਲੇ ਹੋਏ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਦੇਸ਼ ਲਈ ਮਰ ਮਿਟਣ ਵਾਲੇ ਯੋਧਿਆਂ ਨੂੰ ਯਾਦ ਕਰਨ ਦਾ ਨਵਾਂ ਦ੍ਰਿਸ਼ਟੀਕੋਣ ਮਿਲਿਆ ਹੈ।


ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਦਾ ਮਕਸਦ ਦੇਸ਼ ਲਈ ਜਾਨਾਂ ਵਾਰਨ ਵਾਲੇ ਬਹਾਦਰ ਸੈਨਿਕਾਂ ਦਾ ਸਨਮਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦੇ ਹਿੱਸੇ ਵਜੋਂ, "ਸਾਡੇ ਅਮਰ ਸ਼ਹੀਦਾਂ" ਦੀ ਯਾਦ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਕੂਲਾਂ ਵਿੱਚ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। 

ਇਸ ਮੌਕੇ ਤੇ ਸਮਾਰਟ ਸਕੂਲ ਕੋਆਰਡੀਨੇਟਰ ਕੁਸਮ ਲਤਾ, ਰਜਨੀ, ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends