POST MATRIC SC SCHOLARSHIP 2023: ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਦਰਖਾਸਤਾਂ ਦੀ ਮੰਗ
Post Matric Scholarships to the Students belonging to Scheduled Castes for Studies in India Scheme ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ Gross Enrolment Ratio (GER) ਵਿੱਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ।
ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ -ਸ਼ਿਪ ਕਾਰਡ ਜਾਰੀ ਕਰਨ ਅਤੇ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ।
ਯੋਗਤਾ Qualification for Post matric scholarship scheme
- ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਹੋਵੇ।
- ਬਿਨੈਕਾਰ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ।
- ਵਿਦਿਆਰਥੀ ਦੇ ਮਾਤਾ ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਾ ਹੋਵੇ।
- ਬਿਨੈਕਾਰ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਿਟੀ/ਕਾਲਜ/ਸਕੂਲ ਵਿੱਚ ਪੜਾਈ ਕਰਦਾ ਹੋਵੇ।
ਬਿਨੈਕਾਰ ਲਈ ਹਦਾਇਤਾਂ
• ਫ੍ਰੀ-ਸ਼ਿਪ ਕਾਰਡ ਕੇਵਲ ਫਰੈਸ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜਾਰੀ ਕੀਤਾ ਜਾਣਾ ਹੈ।
• ਫ੍ਰੀ- ਸ਼ਿਪ ਕਾਰਡ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ Help Menu ਵਿੱਚ Student Registration and Freeship Card Manual ਵਿੱਚ ਦਰਜ ਹੈ।
• ਰਿਨਿਉਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਜਰੂਰਤ ਨਹੀਂ ਹੁੰਦੀ, ਉਹਨਾਂ ਦੀਆਂ ਦਰਖਾਸਤਾਂ ਸੰਸਥਾ ਦੀ ਆਈ.ਡੀ. ਵਿੱਚ ਆਪਣੇ ਆਪ Generate ਹੁੰਦੀਆਂ ਹਨ। ਜਿਸ ਅਨੁਸਾਰ ਸੰਸਥਾਵਾਂ ਵੱਲੋਂ ਵਿਦਿਆਰਥੀ ਦੀ ਦਰਖਾਸਤ ਫਾਰਵਰਡ ਕੀਤੀ ਜਾਂਦੀ ਹੈ।
ਬਿਨਕਾਰ ਦਾ ਬੈਂਕ ਖਾਤਾ ਆਧਾਰ ਸੀਡਡ ਅਤੇ ਐਕਟਿਵ ਮੋਡ ਵਿਚ ਹੋਵੇ ਤਾਂ ਜੋ ਸਕਾਲਰਸ਼ਿਪ ਦੀ ਅਦਾਇਗੀ ਹੋ ਸਕੇ।
. ਆਮਦਨ ਸਰਟੀਫਿਕੇਟ ( ਕੇਵਲ ਫ੍ਰੈਸ ਵਿਦਿਆਰਥੀਆਂ ਲਈ ਕੰਪੀਟਿਟਵ ਅਥਾਰਟੀ ( ਘੱਟੋ-ਘੱਟ ਤਹਿਸੀਲਦਾਰ/ਨਾਇਬ ਤਹਿਸੀਲਦਾਰ ਵੱਲੋਂ ਜਾਰੀ ਹੋਇਆ ਹੋਵੇ। * ਸਕਾਲਰਸ਼ਿਪ ਅਪਲਾਈ ਕਰਦੇ ਸਮੇਂ ਵਿਦਿਆਰਥੀ ਵੱਲੋਂ ਆਪਣੀ ਡਿਟੇਲ ਨੂੰ ਪੂਰੀ ਤਰ੍ਹਾਂ ਚੈੱਕ ਕਰਨ ਉਪਰੰਤ ਹੀ ਲਾਕ ਕੀਤਾ ਜਾਵੇ।
ਯੂਨੀਵਰਸਿਟੀਆਂ/ਕਾਲਜਾਂ/ਸਕੂਲਾਂ ਲਈ
ਸਮੂਹ ਵਿਦਿਅਕ ਸੰਸਥਾਵਾਂ ਵੀ-ਸਿਪ ਕਾਰਡ ਵਾਲੇ ਵਿਦਿਆਰਥੀਆਂ ਨੂੰ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ। * ਸਮੂਹ ਵਿਦਿਅਕ ਸੰਸਥਾਵਾਂ ਇਹ ਯਕੀਨੀ ਬਣਾਉਣ ਕਿ ਜਦੋਂ ਵੀ ਵਿਦਿਆਰਥੀ ਸੰਸਥਾ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ ਤੁਰੰਤ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਵੇ।
.
• ਸੰਸਥਾ ਵੱਲੋਂ ਸਕੀਮ ਅਧੀਨ ਪ੍ਰਵਾਨ ਕੀਤੇ ਵਿਦਿਆਰਥੀਆਂ ਦੇ ਮੁਕੰਮਲ ਦਸਤਾਵੇਜਾਂ ਦੀਆਂ ਕਾਪੀਆਂ ਆਪਣੇ ਕੋਲ ਰੱਖਣੀਆਂ ਅਤਿ ਜਰੂਰੀ ਹਨ। • ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਬੇਸਡ ਅਟੈਂਡੈਂਸ ਸਿਸਟਮ ਲਾਗੂ ਕਰਨਾ Mandatory ਹੈ।
* ਹਰੇਕ ਸੰਸਥਾ ਸਕੀਮ ਨੂੰ ਹਰੇਕ ਯੋਗ ਵਿਦਿਆਰਥੀ ਨੂੰ ਲਾਭ ਦਿਵਾਉਣ ਸਬੰਧੀ Facilitation Centre ਸਥਾਪਿਤ ਕਰਨਾ ਯਕੀਨੀ ਬਣਾਵੇਗੀ।