Red alert has been sounded in state to ensure peaceful conduct of ongoing G-20 Summit in Delhi, @PunjabPoliceInd have beefed-up security & Police teams have conducted flag marches at all sensitive areas in 28 police districts on directions of @DgpPunjabPolice Gaurav Yadav.
ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ 'ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਫਲੈਗ ਮਾਰਚ ਕੱਢਿਆ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਸਮੂਹ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਵੀ ਚਲਾਏ ਗਏ।
ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ।