03 ਤੋਂ 17 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਹੋਵੇਗੀ ਸਕਿਓਰਿਟੀ ਗਾਰਡ ਦੀ ਭਰਤੀ

 


JOBS IN GURDASPUR: 03 ਤੋਂ 17 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਹੋਵੇਗੀ ਸਕਿਓਰਿਟੀ ਗਾਰਡ ਦੀ ਭਰਤੀ


ਗੁਰਦਾਸਪੁਰ, 28 ਸਤੰਬਰ ( ) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। 


ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵਲੋਂ ਮਿਤੀ 03 ਤੋਂ 17 ਅਕਤੂਬਰ 2023 ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ਤੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿਤੀ 03 ਅਕਤੂਬਰ ਨੂੰ ਬੀ.ਡੀ.ਪੀ.ਓ ਦਫ਼ਤਰ ਗੁਰਦਾਸਪੁਰ, 04 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ, 5 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ, 6 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਦੀਆਂ, 9 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਹਨੂੰਵਾਨ, 10 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸ਼੍ਰੀ ਹਰਿਗੋਬਿੰਦਪੁਰ, 11 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਚੂੜੀਆਂ, 12 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਲਾਨੌਰ, 13 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, 16 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ, ਦੋਰਾਂਗਲਾ ਅਤੇ 17 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਦੀਨਾਨਗਰ ਵਿਖੇ ਰੋਜ਼ਗਾਰ ਕੈਂਪ ਲਗਾਏ ਜਾਣਗੇ। 


ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਏਨ੍ਹਾਂ ਰੋਜ਼ਗਾਰ ਮੇਲਿਆ ਵਿੱਚ ਅੱੈਸ.ਆਈ.ਐੱਸ ਸਕਿਓਰਟੀ ਕੰਪਨੀ ਵਲੋਂ ਸਕਿਓਰਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕੰਪਨੀ ਨੂੰ ਸਿਰਫ ਸਕਿਓਰਟੀ ਗਾਰਡ ਦੀ ਅਸਾਮੀ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਜ਼ਰੂਰਤ ਹੈ। ਸਕਿਓਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 20 ਤੋਂ 35 ਸਾਲ, ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੰਪਨੀ ਵੱਲੋਂ ਉਪਰ ਦਰਸਾਈਆਂ ਮਿਤੀਆਂ ਅਨੁਸਾਰ ਨਿਰਧਾਰਤ ਸਥਾਨਾਂ ’ਤੇ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਇੰਟਰਵਿਊ ’ਚ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਟ੍ਰੇਨਿੰਗ ਮੁਕੰਮਲ ਕਰਨ ਉਪਰੰਤ 15000 ਤੋਂ 17000 ਰੁਪਏ ਤਨਖ਼ਾਹ ਮਿਲਣਯੋਗ ਹੋਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਣਗੇ। ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਮਾਲ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ। ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿਦਿਅਕ ਯੋਗਤਾ ਦੇ ਦਸਤਾਵੇਜ਼ ਲੈ ਕੇ ਮਿਤੀ 3 ਤੋਂ 17 ਅਕਤੂਬਰ ਤੱਕ ਉਪਰ ਦਰਸਾਏ ਗਏ ਸਥਾਨਾਂ ’ਤੇ ਸਵੇਰੇ 9:30 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends