*03 ਨਵੰਬਰ ਦੀ ਦਿੱਲੀ ਰੈਲੀ ਦੀ ਸਫ਼ਲਤਾ ਲਈ ਪ.ਸ.ਸ.ਫ.ਨੇ ਸੂਬਾਈ ਮੀਟਿੰਗ ਕਰਕੇ ਉਲੀਕਿਆ ਪ੍ਰੋਗਰਾਮ:ਰਾਣਾ,ਬਾਸੀ**
ਜਲੰਧਰ,(23 ਅਕਤੂਬਰ)
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇੱਕ ਬਹੁਤ ਹੀ ਅਹਿਮ ਵਰਚੁਅਲ ਮੀਟਿੰਗ ਗੂਗਲ ਮੀਟ ਤੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਆਗੂਆਂ ਵਲੋਂ ਭਾਗ ਲਿਆ ਗਿਆ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਅਗਾਊਂਂ ਭੇਜੇ ਗਏ ਅਜੰਡੇ 'ਤੇ ਗੱਲਬਾਤ ਕਰਦਿਆਂ ਸਭ ਤੋਂ ਪਹਿਲਾਂ ਪਿਛਲੇ ਕੀਤੇ ਐਕਸ਼ਨਾਂ ਦਾ ਰਿਵਿਊ ਕੀਤਾ ਗਿਆ।ਜਿਸ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14ਅਕਤੂਬਰ ਦੀ ਚੰਡੀਗੜ੍ਹ ਵਿਖੇ ਕੀਤੀ ਸੂਬਾ ਪੱਧਰੀ ਰੈਲੀ ਵਿੱਚ ਪ.ਸ.ਸ.ਫ. ਦੇ ਬੈਨਰ ਹੇਠ ਜ਼ਿਲ੍ਹਿਆਂ ਵਿੱਚੋਂ ਕੀਤੀ ਸ਼ਮੂਲੀਅਤ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਉਪਰੰਤ ਸੂਬਾ ਪ੍ਰਧਾਨ ਸਤੀਸ਼ ਰਾਣਾ ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਨਾਲ ਸਾਂਝੇ ਫਰੰਟ ਦੀ ਹੋਈ ਮੀਟਿੰਗ ਦੀ ਰਿਪੋਰਟਿੰਗ ਕੀਤੀ ਗਈ। ਇਸ ਉਪਰੰਤ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ਾਂ ਦੀ ਤਿਆਰੀ ਸਬੰਧੀ ਪ੍ਰੋਗਰਾਮ ਉਲੀਕੇ ਗਏ। ਮੀਟਿੰਗ ਵਿੱਚ ਦੇਸ਼ ਦੇ ਮੁਲਾਜ਼ਮਾਂ ਦੀ ਕੌਮੀਂ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਅਤੇ ਕੰਨਫੈਡਰੇਸ਼ਨ ਆਫ ਸੈਂਟਰਲ ਗੌਰਮਿੰਟ ਇੰਪਲਾਈਜ਼ ਅਤੇ ਵਰਕਰਜ਼ ਵਲੋਂ ਮਿਤੀ 3 ਨਵੰਬਰ ਨੂੰ ਰਾਮਲੀਲਾ ਗਰਾਊਂਡ ਦਿੱਲੀ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਕੌਮੀਂ ਰੈਲੀ ਦੀ ਤਿਆਰੀ ਵਿੱਚ ਸ਼ਮੂਲੀਅਤ ਕਰਨ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ। ਮੀਟਿੰਗ ਵਿੱਚ ਦਿੱਲੀ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਜ਼ਿਲਿਆਂ ਨੂੰ ਕੋਟਾ ਲਗਾਇਆ ਗਿਆ ਜਿਸਨੂੰ ਜ਼ਿਲਿਆਂ ਦੇ ਆਗੂਆਂ ਵਲੋਂ ਹਰ ਹਾਲਤ ਵਿੱਚ ਪੂਰਾ ਕਰਨ ਦਾ ਭਰੋਸਾ ਦਿੱਤਾ। ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਸਬੰਧੀ ਰਿਪੋਰਟਿੰਗ ਕੀਤੀ। ਮੀਟਿੰਗ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੀ.ਐਫ.ਆਰ.ਡੀ.ਏ. ਬਿੱਲ ਨੂੰ ਰੱਦ ਕਰਕੇ 31 ਦਸੰਬਰ 2003 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਨੂੰ ਲਾਗੂ ਕੀਤਾ ਜਾਵੇ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਮਿੱਡ-ਡੇ-ਮੀਲ, ਆਂਗਣਵਾੜੀ, ਆਸ਼ਾ ਵਰਕਰਾਂ ਦੀਆਂ ਸੇਵਾਵਾਂ ਦਾ ਸਰਕਾਰੀਕਰਣ ਕੀਤਾ ਜਾਵੇ, ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਜਨਤਕ ਅਦਾਰਿਆਂ ਦਾ ਕੀਤਾ ਜਾ ਰਿਹਾ ਨਿੱਜੀਕਰਣ ਬੰਦ ਕੀਤਾ ਜਾਵੇ, ਕੇਂਦਰੀ ਮੁਲਾਜ਼ਮਾਂ ਲਈ ਅੱਠਵੇਂ ਅਤੇ ਪੰਜਾਬ ਦੇ ਮੁਲਾਜ਼ਮਾਂ ਲਈ ਸੱਤਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਪਿਛਲਾ ਬਕਾਇਆ ਯਕ-ਮੁਸ਼ਤ ਜਾਰੀ ਕੀਤਾ ਜਾਵੇ, ਲੋਕਤੰਤਰ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ। ਸੂਬਾ ਵਿੱਤ ਸਕੱਤਰ ਗੁਰਦੀਪ ਬਾਜਵਾ ਵਲੋਂ ਜ਼ਿਲ੍ਹਿਆਂ ਆਂ ਨੂੰ ਰਹਿੰਦਾ ਫੰਡ ਜਮਾਂ ਕਰਵਾਉਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਕਰਮਜੀਤ ਬੀਹਲਾ, ਕੁਲਦੀਪ ਦੌੜਕਾ, ਗੁਰਬਿੰਦਰ ਸਿੰਘ ਸਸਕੌਰ, ਬਲਵਿੰਦਰ ਭੁੱਟੋ, ਤਰਸੇਮ ਮਾਧੋਪੁਰੀ, ਜਤਿੰਦਰ ਕੁਮਾਰ, ਇੰਦਰਜੀਤ ਵਿਰਦੀ, ਰਾਣੋ ਖੇੜੀ ਗਿੱਲਾਂ, ਪ੍ਰੇਮ ਚੰਦ ਆਜ਼ਾਦ, ਮਨੋਹਰ ਲਾਲ ਸ਼ਰਮਾ, ਫੁੰਮਣ ਸਿੰਘ ਕਾਠਗੜ੍ਹ, ਕਿਸ਼ੋਰ ਚੰਦ ਗਾਜ, ਪ੍ਰਿੰ. ਅਮਨਦੀਪ ਸ਼ਰਮਾ, ਬੋਬਿੰਦਰ ਸਿੰਘ, ਨਿਰਮੋਲਕ ਸਿੰਘ ਹੀਰਾ ,ਦਰਸ਼ਣ ਚੀਮਾਂ, ਗੁਰਪ੍ਰੀਤ ਰੰਗੀਲਪੁਰ, ਪ੍ਰੇਮ ਸਿੰਘ, ਜਸਵਿੰਦਰ ਸਿੰਘ ਸੋਜਾ, ਜਗਦੀਪ ਸਿੰਘ ਮਾਂਗਟ, ਗੁਰਪ੍ਰੀਤ ਸਿੰਘ ਹੀਰਾ, ਗੁਰਦੇਵ ਸਿੰਘ ਸਿੱਧੂ, ਜਸਵੀਰ ਸਿੰਘ, ਕਰਮਜੀਤ ਸਿੰਘ ਕੇ ਪੀ, ਬਲਜਿੰਦਰ ਸਿੰਘ, ਬੀਰਇੰਦਰਜੀਤ ਪੁਰੀ, ਮਲਕੀਤ ਸਿੰਘ ਆਦਿ ਆਗੂ ਵੀ ਹਾਜਰ ਸਨ।