ਸਵੈ-ਰੋਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 06 ਨਵੰਬਰ ਨੂੰ ਸ਼ੁਰੂ ਹੋਵੇਗਾ

 


ਸਵੈ-ਰੋਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 06 ਨਵੰਬਰ ਨੂੰ ਸ਼ੁਰੂ ਹੋਵੇਗਾ


ਐਸ.ਏ.ਐਸ.ਨਗਰ, 30 ਅਕਤੂਬਰ:


ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਮੁੱਹਈਆ ਕਰਵਾਈ ਜਾ ਰਹੀ ਹੈ। 

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਉਤਸ਼ਾਹਿਤ ਕਰਨਾ ਹੈ। ਇਹ ਸਿਖਲਾਈ ਮਿਤੀ 06 ਨਵੰਬਰ 2023 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਈ ਜਾਵੇਗੀ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀਂ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।


ਇਸ ਸਿਖਲਾਈ ਲਈ ਜਨਰਲ ਜਾਤੀ ਦੇ ਯੋਗ ਉਮੀਦਵਾਰਾਂ ਲਈ 1000/- ਰੁਪਏ ਦੀ ਫੀਸ ਅਤੇ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਲਈ 750/- ਰੁਪਏ ਦੀ ਫੀਸ ਰੱਖੀ ਗਈ ਹੈ।


ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜ਼ਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends