117 ਐਂਮੀਨੈਂਸ ਸਕੂਲਾਂ ਨੂੰ ਕਾਮਯਾਬ ਕਰਨ ਦੀ ਕੀਮਤ'ਤੇ ਬਾਕੀ ਸਕੂਲਾਂ ਦਾ ਉਜਾੜਾ ਨਹੀਂ ਹੋਣ ਦਿਆਂਗੇ: ਡੀ ਟੀ ਐੱਫ

ਸਕੂਲ ਆਫ ਐਂਮੀਨੈਂਸ ਵਧੀਆ ਸਿੱਖਿਆ ਦਾ ਨਹੀਂ ਵਿਤਕਰੇਬਾਜ਼ੀ ਦਾ ਮਾਡਲ: ਡੀ ਟੀ ਐੱਫ


117 ਐਂਮੀਨੈਂਸ ਸਕੂਲਾਂ ਨੂੰ ਕਾਮਯਾਬ ਕਰਨ ਦੀ ਕੀਮਤ'ਤੇ ਬਾਕੀ ਸਕੂਲਾਂ ਦਾ ਉਜਾੜਾ ਨਹੀਂ ਹੋਣ ਦਿਆਂਗੇ: ਡੀ ਟੀ ਐੱਫ


ਦੂਜੀਆਂ ਸਰਕਾਰਾਂ ਦੀ ਮਿਡਲ ਸਕੂਲਾਂ ਨੂੰ ਤਬਾਹ ਕਰਨ ਦੀ ਨੀਤੀ ਨੂੰ ਆਪ ਸਰਕਾਰ ਨੇ ਅਗਾਂਹ ਵਧਾਇਆ: ਡੀ ਟੀ ਐੱਫ


ਚੰਡੀਗੜ੍ਹ 14 ਅਕਤੂਬਰ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਉਠਾਏ ਗਏ ਸਕੂਲ ਆਫ਼ ਐਂਮੀਨੈਂਸ ਦੇ ਵਿਤਕਰੇ ਭਰਪੂਰ ਮਾਡਲ ਹੋਣ ਦਾ ਸਵਾਲ ਹੁਣ ਸਵਾਲ ਨਹੀਂ ਰਿਹਾ ਸਗੋਂ ਸੱਚ ਹੀ ਵਿਤਕਰੇ ਦਾ ਵੱਡਾ ਮਾਡਲ ਬਣ ਰਹੇ ਹਨ, ਪੰਜਾਬ ਸਰਕਾਰ ਇੰਨ੍ਹਾਂ ਸਕੂਲਾਂ ਨੂੰ ਕਾਮਯਾਬ ਕਰਨ ਲਈ ਦੂਜੇ ਸਕੂਲਾਂ ਨੂੰ ਉਜਾੜਨ ਵਿੱਚ ਸਿਰਤੋੜ ਯਤਨ ਕਰ ਰਹੀ ਹੈ। ਸਕੂਲ ਆਫ ਐਂਮੀਨੈਂਸ ਵਿੱਚ ਅਧਿਆਪਕਾਂ ਦੀਆਂ ਜ਼ਬਰੀ ਕੀਤੀਆਂ ਬਦਲੀਆਂ ਬਾਰੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਮੁਕੇਸ਼ ਕੁਮਾਰ ਦੱਸਿਆ ਕਿ ਪਹਿਲਾਂ ਇੱਕੋ ਸਕੂਲ ਵਿੱਚ ਦੋ ਕਿਸਮ ਦੀਆਂ ਵਰਦੀਆਂ ਦੇਣ, ਬਾਕੀ ਸਕੂਲਾਂ ਨੂੰ ਗਰਾਂਟ ਜਾਰੀ ਕਰਨ ਵਿੱਚ ਵਿਤਕਰੇਬਾਜ਼ੀ ਕਰਦਿਆਂ ਹੁਣ ਦੂਜੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ 'ਤੇ 162 ਅਧਿਆਪਕਾਂ ਨੂੰ ਸਕੂਲ ਆਫ ਐਂਮੀਨੈਂਸ ਵਿੱਚ ਜ਼ਬਰੀ ਬਦਲਦੇ ਸਮੇਂ ਸਾਰੇ ਨਿਯਮਾਂ ਨੂੰ ਤਾਕ 'ਤੇ ਰੱਖ ਦਿੱਤਾ ਹੈ। ਪੰਜਾਬ ਭਰ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੇ ਸਕੂਲਾਂ ਵਿੱਚ ਨਵੀਂ ਭਰਤੀ ਕਰਨ ਦੀ ਥਾਂ ਸਕੂਲ ਆਫ ਐਂਮੀਨੈਂਸ ਵਿੱਚ ਅਧਿਆਪਕਾਂ ਨੂੰ ਇੱਧਰੋਂ ਉੱਧਰੋਂ ਸ਼ਿਫਟ ਕਰਕੇ ਸਿੱਖਿਆ ਦਾ ਮਿਆਰ ਚੱਕਣ ਦੇ ਦਮਗਜ਼ੇ ਮਾਰੇ ਜਾ ਰਹੇ ਹਨ। ਜਦਕਿ ਅਸਲੀਅਤ ਇਹ ਹੈ ਕਿ ਆਮ ਸਕੂਲਾਂ ਵਿੱਚ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਹੈ ਅਤੇ ਹੁਣ ਇੰਨ੍ਹਾਂ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਬਦਲ ਕੇ ਐਂਮੀਨੈਂਸ ਸਕੂਲਾਂ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਆਮ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਅੱਖੋਂ ਪਰੋਖੇ ਕਰਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਪਿਛਾੜਿਆ ਜਾ ਰਿਹਾ ਹੈ।




 ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਬੀਰ ਭਵਾਨੀਗੜ੍ਹ, ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਜੱਥੇਬੰਦੀ ਵੱਲੋਂ ਸਕੂਲ ਆਫ ਐਂਮੀਨੈਂਸ ਤੇ ਕੀਤੇ ਗਏ ਇਤਰਾਜ਼ ਹੁਣ ਅਧਿਆਪਕ ਵਰਗ ਦੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਹ ਜ਼ਬਰੀ ਬਦਲੀਆਂ ਮੌਕੇ ਅਪਾਹਜ਼ ਅਧਿਆਪਕਾਂ ਦੀਆਂ ਦਿੱਕਤਾਂ ਤੱਕ ਨੂੰ ਧਿਆਨ ਵਿੱਚ ਨਹੀਂ ਰੱਖਿਆ ਗਿਆ ਅਤੇ ਨਾ ਹੀ ਇੱਕ ਸਾਲ ਦੌਰਾਨ ਸੇਵਾ ਮੁਕਤ ਅਧਿਆਪਕਾਂ ਨੂੰ ਆਪਣੇ ਸਟੇਸ਼ਨ ਤੋਂ ਬਦਲਣ ਤੋਂ ਗੁਰੇਜ਼ ਕੀਤਾ ਗਿਆ ਹੈ।ਵਰਤਮਾਨ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਮਿਡਲ ਸਕੂਲਾਂ ਨੂੰ ਤਬਾਹ ਕਰਨ ਦੀ ਨੀਤੀ ਅਗਾਂਹ ਵਧਾਉਂਦਿਆਂ ਇੰਨ੍ਹਾਂ ਸਕੂਲਾਂ ਵਿੱਚੋਂ ਆਰਟ ਐਂਡ ਕਰਾਫਟ ਟੀਚਰਾਂ ਦੀਆਂ ਬਦਲੀਆਂ ਕੀਤੇ ਜਾਣ ਨਾਲ ਮਿਡਲ ਸਕੂਲਾਂ ਵਿੱਚੋਂ ਸੀ ਐਂਡ ਵੀ ਕਾਡਰ ਦਾ ਭੋਗ ਪਾ ਦਿੱਤਾ ਗਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਸਾਰੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਬਰਾਬਰ ਸਿੱਖਿਆ ਦੇਣ ਲਈ ਇਹ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ ਅਤੇ ਪੰਜਾਬ ਭਰ ਦੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ। 

ਵੱਡਾ ਪ੍ਰਸ਼ਾਸਨਿਕ ਫੇਰਬਦਲ: ਸਿੱਖਿਆ, ਸਿਹਤ ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ
AAP BIG DECISION: ਪੰਜਾਬ ਦੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਭੰਗ
KHEDA WATAN PUNJAB DIYAN RESULT 2023: ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ -2023 ਦੇ ਰਾਜ ਪੱਧਰੀ ਮੁਕਾਬਲੇ
ਮੁੱਖ ਮੰਤਰੀ ਬਾਲ ਸੇਵਾ ਯੋਜਨਾ ਦੇ ਨਾਮ ਤੇ ਕੀਤੀ ਜਾਣ ਵਾਲੀ ਧੋਖਾਧੜੀ ਤੋਂ ਬਚੋ, ਸਚੇਤ ਰਹੋ 
CABINET DECISION TODAY: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਅਹਿਮ ਫੈਸਲੇ
DENGU PREVENTION, SYMPTOMS AND TREATMENTS : ਡੇਂਗੂ ਤੋਂ ਬਚਾਅ, ਇਲਾਜ ਅਤੇ ਲੱਛਣਾ ਦੀ ਸਿਵਲ ਸਰਜਨ ਵੱਲੋਂ ਜਾਣਕਾਰੀ
PATWARI RECRUITMENT BARNALA 2023: ਰਿਟਾਇਰ ਪਟਵਾਰੀਆਂ ਅਤੇ ਕਾਨੂੰਗੋਆਂ ਤੋਂ ਜ਼ਿਲ੍ਹਾ ਬਰਨਾਲਾ ਵਿਖੇ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਲਈ ਬਿਨੈ-ਪੱਤਰਾਂ ਦੀ ਮੰਗ


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends