*ਮਿਡ-ਡੇ-ਮੀਲ ਵਰਕਰਾਂ ਵੱਲੋਂ 14 ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਾ ਫ਼ੈਸਲਾ*
*ਸਰਕਾਰ ਵੱਲੋਂ ਸਾਂਝੇ ਫਰੰਟ ਨਾਲ ਮੀਟਿੰਗ ਨਾ ਕਰਨ ਦੀ ਨਿਖੇਧੀ*
*ਸਰਕਾਰ ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕਰੇ -ਰਿੰਪੀ ਰਾਣੀ*
ਨਵਾਂ ਸ਼ਹਿਰ 10 ਅਕਤੂਬਰ ( ) ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਤਹਿਸੀਲ ਨਵਾਂ ਸ਼ਹਿਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ 29 ਸਤੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨਾਲ ਮੀਟਿੰਗ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ।
ਵਰਕਰਾਂ ਨੇ ਪੰਜਾਬ ਸਰਕਾਰ ਵੱਲੋਂ ਮਿਡ-ਡੇ-ਮੀਲ ਵਰਕਰਾਂ ਦੇ ਨਿਗੁਣੇ ਮਾਣ ਭੱਤੇ ਵਿੱਚ ਦੁਗਣਾ ਵਾਧਾ ਕਰਨ ਦੇ ਵਾਅਦੇ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲਾਗੂ ਕਰਨ ਦੀ ਮੰਗ ਕੀਤੀ ਅਤੇ ਵਰਕਰਾਂ ਦੀਆਂ ਅਨੇਕਾਂ ਹੋਰ ਮੰਗਾਂ ਤੇ ਮੀਟਿੰਗਾਂ ਵਿੱਚ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਨ ਦੀ ਮੰਗ ਕੀਤੀ। ਪਰ ਇਸ ਸਬੰਧੀ ਕਈ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਸਰਕਾਰ ਵਾਅਦਾ ਖਿਲਾਫੀ ਕਰ ਰਹੀ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਮਿਡ-ਡੇ-ਮੀਲ ਵਰਕਰਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਰੈਲੀ ਵਿੱਚ ਮਿਡ-ਡੇ-ਮੀਲ ਵਰਕਰਾਂ ਵੱਲੋਂ ਵੱਡੀ ਪੱਧਰ ਤੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੀਮਾ, ਰੀਨਾ, ਨਛੱਤਰ ਕੌਰ, ਸੋਮਾ ਰਾਣੀ, ਸੁਸ਼ਮਾ, ਭੁਪਿੰਦਰ ਕੌਰ, ਸਰਬਜੀਤ ਕੌਰ, ਬਿਮਲਾ ਦੇਵੀ, ਊਸ਼ਾ ਰਾਣੀ, ਸਰੋਜ ਰਾਣੀ, ਕਸ਼ਮੀਰ ਕੌਰ, ਪਰਮਜੀਤ, ਪ੍ਰੀਤੀ, ਸ਼ੀਲਾ ਰਾਣੀ, ਮਨਜੀਤ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਪਰਵੀਨ ਰਾਣੀ, ਕਾਂਤਾ ਰਾਣੀ, ਰਾਜ ਰਾਣੀ, ਅੰਜੂ ਬਾਲਾ, ਆਸ਼ਾ, ਸੋਨੀਆ, ਪਰਮਿੰਦਰ, ਪਰਮਜੀਤ ਕੌਰ, ਅਵਤਾਰ ਕੌਰ, ਜੋਤੀ, ਬਲਵਿੰਦਰ ਕੌਰ, ਬਲਜੀਤ ਕੌਰ, ਵਿਦਿਆ ਆਦਿ ਹਾਜ਼ਰ ਸਨ।