ਆਪ ਸਰਕਾਰ ਦੇ ਦੋ ਸਿੱਖਿਆ ਮੰਤਰੀਆ ਦੇ ਤਨਖਾਹ ਕਟੌਤੀ ਖਤਮ ਕਰਨ ਦੇ ਫੈਸਲੇ ਪਰ 17 ਮਹੀਨਿਆ ਦੋਰਾਨ ਵੀ ਦਫਤਰੀ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਨਹੀ ਹੋਈ ਦੂਰ



ਆਪ ਸਰਕਾਰ ਦੇ ਦੋ ਸਿੱਖਿਆ ਮੰਤਰੀਆ ਦੇ ਤਨਖਾਹ ਕਟੌਤੀ ਖਤਮ ਕਰਨ ਦੇ ਫੈਸਲੇ ਪਰ 17 ਮਹੀਨਿਆ ਦੋਰਾਨ ਵੀ ਦਫਤਰੀ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਨਹੀ ਹੋਈ ਦੂਰ 


ਤਨਖਾਹ ਕਟੋਤੀ ਬੰਦ ਨਾ ਕਰਨ ਅਤੇ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਦਫਤਰੀ ਕਾਮਿਆ ਵੱਲੋਂ ਸਘੰਰਸ਼ ਦਾ ਐਲਾਨ 



16 ਅਕਤੂਬਰ ਨੂੰ ਜ਼ਿਲ੍ਹਾ ਦਫਤਰ ਵਿਖੇ ਧਰਨਾ, 17-18 ਅਕਤੂਬਰ ਨੂੰ ਕਾਲੇ ਬਿੱਲੇ ਲਗਾਕੇ ਅਤੇ 19 ਅਕਤੂਬਰ 2023 ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ 


ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 7 ਜੁਲਾਈ 2023 ਨੂੰ ਮੀਟਿੰਗ ਕਰਕੇ ਮੰਗਾਂ ਤੇ ਸਹਿਮਤੀ ਦਿੰਦੇ ਹੋਏ ਕਰਮਚਾਰੀਆ ਦੀ ਹੜਤਾਲ ਖਤਮ ਕਰਵਾਈ ਸੀ ਪ੍ਰੰਤੂ 3 ਮਹੀਨੇ ਦਾ ਸਮਾਂ ਬੀਤਣ ਤੇ ਵੀ ਮੰਗਾਂ ਦਾ ਨਹੀ ਹੋਇਆ ਹੱਲ: ਆਗੂ 


ਮਿਤੀ 13.10.2023(ਜਲੰਧਰ ) ਸੂਬੇ, ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫਤਰੀ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ 17 ਮਹੀਨਿਆ ਦੋਰਾਨ ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।ਮੋਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੋਰਾਨ ਦੋਵੇ ਸਿੱਖਿਆ ਮੰਤਰੀ ਪਹਿਲਾਂ ਮੀਤ ਹੇਅਰ ਅਤੇ ਹੁਣ ਹਰਜੋਤ ਸਿੰਘ ਬੈਂਸ ਵਿਭਾਗੀ ਅਧਿਕਾਰੀਆ ਨੂੰ ਦਫਤਰੀ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਨੂੰ ਦੂਰ ਕਰਨ ਲਈ ਮੀਟਿੰਗਾਂ ਵਿਚ ਆਦੇਸ਼ ਦੇ ਚੁੱਕੇ ਹਨ ਪਰੰਤੂ 17 ਮਹੀਨਿਆ ਤੋਂ ਸਿੱਖਿਆ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਵੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਨਹੀ ਕੀਤੀ ਜਾ ਰਹੀ ਹੈ। ਆਗੂਆ ਨੇ ਕਿਹਾ ਕਿ 17 ਮਹੀਨਿਆ ਦੋਰਾਨ ਵਿਭਾਗ ਨੇ ਨਾ ਤਾਂ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਦਾ ਹੱਲ ਕੀਤਾ ਅਤੇ ਨਾ ਹੀ ਰੈਗੂਲਰ ਦਾ ਮਸਲਾ ਹੱਲ ਕੀਤਾ ਹੋਰ ਤਾਂ ਹੋਰ ਹੁਣ ਦਫਤਰੀ ਮੁਲਾਜ਼ਮਾਂ ਨੂੰ ਸਤੰਬਰ 2023 ਦੀ ਤਨਖਾਹ ਵੀ ਨਸੀਬ ਨਹੀ ਹੋਈ।


 ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ,ਗਗਨਦੀਪ ਸ਼ਰਮਾ, ਸੁਖਰਾਜ, ਗਗਨਦੀਪ ਸ਼ਰਮਾ, ਗਗਨ ਸਿਆਲ ਨੇ ਕਿਹਾ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਵੱਲੋਂ 6 ਜੁਲਾਈ 2023 ਨੂੰ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਦੋਰਾਨ 7 ਜੁਲਾਈ ਨੂੰ ਡੀ ਜੀ ਐਸ ਈ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆ ਗਈਆ ਅਤੇ 11 ਜੁਲਾਈ ਨੂੰ ਮੁਲਾਜ਼ਮ ਮੰਗਾਂ ਤੇ ਸਹਿਮਤੀ ਬਨਣ ਤੇ ਕਲਮ ਛੋੜ ਹੜਤਾਲ ਖਤਮ ਕਰ ਦਿੱਤੀ ਗਈ ਸੀ ਪ੍ਰੰਤੂ 3 ਮਹੀਨੇ ਦਾ ਸਮਾਂ ਬੀਤਣ ਤੇ ਵੀ ਕੱਚੇ ਦਫਤਰੀ ਮੁਲਾਜ਼ਮਾਂ ਦੀਆ ਮੰਗਾਂ ਦਾ ਕੋਈ ਹੱਲ ਨਹੀ ਹੋਇਆ। ਆਗੂਆ ਨੇ ਕਿਹਾ ਕਿ ਤਨਖਾਹ ਕਟੋਤੀ ਦੂਰ ਨਾ ਹੋਣ, ਸਤੰਬਰ ਮਹੀਨੇ ਦਆਿ ਤਨਖਾਹਾਂ ਰੁਕਣ ਅਤੇ ਰੈਗੂਲਰ ਨਾ ਕਰਨ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਦਫਤਰੀ ਮੁਲਜ਼ਮ ਆਪਣਾ ਰੋਸ ਜ਼ਾਹਿਰ ਕਰਨ ਲਈ 16 ਅਕਤੂਬਰ ਨੂੰ ਜ਼ਿਲ੍ਹਾਂ ਦਫਤਰ ਵਿਖੇ ਇਕੱਤਰ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ 17 ਤੋਂ 18 ਅਕਤੂਬਰ ਤੱਕ ਸੂਬੇ ਭਰ ਵਿਚ ਕਾਲੇ ਬਿੱਲੇ ਲਾ ਕੇ ਕੰਮ ਕਰਨਗ। ਇਸ ਉਪਰੰਤ 19 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਇਕੱਠ ਕਰਕੇ ਰੋਸ ਪਰਦਰਸ਼ਨ ਕੀਤਾ ਜਾਵੇਗਾ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends