ਬਟਾਲਾ (22 ਅਕਤੂਬਰ) *ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਸਫ਼ਲਤਾ ਪੂਰਵਕ ਸੰਪੰਨ*

 *ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਸਫ਼ਲਤਾ ਪੂਰਵਕ ਸੰਪੰਨ*


*ਖੇਡਾਂ ਜੀਵਨ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ : ਡੀ.ਈ.ਓ. ਮਮਤਾ ਖੁਰਾਣਾ ਸੇਠੀ*



*ਬੀਤੇ ਦਿਨੀ ਸ਼ੁਰੂ ਹੋਈਆਂ ਬਲਾਕ ਬਟਾਲਾ 1 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਵੱਲੋਂ ਮੁੱਖ ਮਹਿਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਡੀ.ਈ.ਓ. ਸ੍ਰੀਮਤੀ ਮਮਤਾ ਖੁਰਾਣਾ ਸੇਠੀ ਨੇ ਕਿਹਾ ਕਿ ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ ਅਤੇ ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਬਲਾਕ ਬਟਾਲਾ 1 ਦੇ ਅਧਿਆਪਕਾਂ ਵੱਲੋਂ ਅਨੁਸ਼ਾਸਨ ਨਾਲ ਕਰਵਾਈਆਂ ਬਲਾਕ ਪੱਧਰੀ ਖੇਡਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਦੌਰਾਨ ਬੀ.ਪੀ.ਈ.ਓ. ਸ. ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ.ਸ.ਸ.ਸ. ਜੈਤੋਸਰਜਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਗਈਆਂ ਹਨ ਜਿਸ ਵਿੱਚ ਕਲੱਸਟਰ ਪੱਧਰ ਤੇ ਜੇਤੂ ਬੱਚਿਆਂ ਭਾਗ ਲਿਆ ਹੈ ਅਤੇ ਹੁਣ ਬਲਾਕ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਓਵਰਆਲ ਟਰਾਫੀ ਕਲੱਸਟਰ ਬਾਸਰਪੁਰਾ ਦੇ ਵਿਦਿਆਰਥੀਆਂ ਵੱਲੋਂ ਸਭ ਤੋ ਵੱਧ ਤਗ਼ਮੇ ਹਾਸਲ ਕਰਕੇ ਜਿੱਤੀ। ਇਸ ਮੌਕੇ  ਪ੍ਰਿੰਸੀਪਲ ਜਸਬੀਰ ਕੌਰ , ਬਲਾਕ ਸਪੋਰਟਸ ਅਫ਼ਸਰ ਨਵਜੋਤ ਕੌਰ ,ਸਰਪੰਚ ਬਲਰਾਜ ਸਿੰਘ, ਇਲਾਕਾ ਵਾਸੀ ਸਤਨਾਮ ਸਿੰਘ , ਇਕਬਾਲ ਸਿੰਘ, ਬਲਾਕ ਪ੍ਰਧਾਨ ਸਲਵਿੰਦਰ ਸਿੰਘ, ਡਾ. ਹੀਰਾ ਸਿੰਘ , ਜਗਤਾਰ ਸਿੰਘ ਖਾਲਸਾ, ਸਰਬਜੀਤ ਸਿੰਘ, ਸੈਂਟਰ ਮੁੱਖ ਅਧਿਆਪਕ ਵਿਨੋਦ ਸ਼ਰਮਾ, ਗੁਰਪ੍ਰਤਾਪ ਸਿੰਘ, ਅਮਰਜੀਤ ਕੌਰ, ਜਸਵਿੰਦਰ ਸਿੰਘ , ਅਰਵਿੰਦਰਪਾਲ ਸਿੰਘ, ਸਿਮਰਨਪਾਲ ਸਿੰਘ, ਅਮਨਦੀਪ ਕੌਰ,, ਹੈੱਡ ਟੀਚਰ ਰਵਿੰਦਰ ਸਿੰਘ, ਖੁਸ਼ਵੰਤ ਸਿੰਘ, ਜਸਪਾਲ ਸਿੰਘ ਕਾਹਲੋਂ, ਰਛਪਾਲ ਸਿੰਘ ਉੱਦੋਕੇ, ਲਖਬੀਰ ਸਿੰਘ, ਸੁਖਦੇਵ ਸਿੰਘ, ਸੂਰਜ ਪ੍ਰਕਾਸ਼, ਅਜੈਪਾਲ ਸਿੰਘ, ਲੈਕਚਰਾਰ ਰਣਜੀਤ ਭਗਤ, ਜਸਵੰਤ ਸਿੰਘ ਡੀ.ਪੀ. ਜੁਗਰਾਜ ਸਿੰਘ, ਸਤਨਾਮ ਸਿੰਘ, ਜਗਮੋਹਨਪਾਲ , ਪੀ.ਟੀ. ਰਾਜਕੁਮਾਰ,  ਗਗਨਦੀਪ ਸਿੰਘ, ਰਾਮ ਸਿੰਘ , ਅਮਰਿੰਦਰਜੀਤ ਸਿੰਘ,ਜਤਿੰਦਰ ਸਿੰਘ , ਅਮਿਤ ਸਿੰਘ, ਸੰਜੀਵ ਵਰਮਾ, ਰੂਪ ਕੌਰ, ਸੰਦੀਪ ਕੌਰ, ਕਮਲੇਸ਼ ਕੁਮਾਰੀ , ਪਰਮਜੀਤ ਕੌਰ , ਵਰਿੰਦਰ ਕੌਰ, ਆਨੰਦਪ੍ਰੀਤ ਕੌਰ, ਮਨਜੀਤ ਕੌਰ, ਰੀਤਮ ਸ਼ਰਮਾ, ਰੇਖਾ ਸ਼ਰਮਾ, ਰਜਵੰਤ ਕੌਰ,ਅਮਰਿੰਦਰਪਾਲ ਕੌਰ ਆਦਿ ਹਾਜ਼ਰ ਸਨ।*

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends