ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ 25 ਅਕਤੂਬਰ ਤੋਂ 10 ਨਵੰਬਰ ਤੱਕ ਮਨਾਏਗੀ ਮੰਗ ਪੰਦਰਵਾੜਾ: ਬਿਮਲਾ ਰਾਣੀ*

 **ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ 25 ਅਕਤੂਬਰ ਤੋਂ 10 ਨਵੰਬਰ ਤੱਕ ਮਨਾਏਗੀ ਮੰਗ ਪੰਦਰਵਾੜਾ: ਬਿਮਲਾ ਰਾਣੀ*


*। **19 ਨਵੰਬਰ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਸੂਬਾਈ ਰੈਲੀ ਦਾ ਐਲਾਨ: ਕਮਲਜੀਤ ਕੌਰ**। ਜਲੰਧਰ:20ਅਕਤੂਬਰ( )। ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਸੰਬੰਧੀ ਅਤੇ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮਿੱਡ-ਡੇ-ਮੀਲ ਵਰਕਰਾਂ ਦੀ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾਲ ਦਿਖਾਉਣ ਸੰਬੰਧੀ ਵਿਚਾਰ ਚਰਚਾ ਕਰਦੇ ਹੋਏ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ।ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਨੇ ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੇ ਡੇਢ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੀਤੇ ਗਏ ਚੋਣ ਵਾਅਦੇ ਅਨੁਸਾਰ ਮਿੱਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਨਹੀਂ ਕੀਤਾ।ਜਿਸ ਕਰਕੇ ਸਮੂਹ ਮਿੱਡ-ਡੇ-ਮੀਲ ਵਰਕਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਭੜਕੀ ਪਈ ਹੈ। ਗੰਭੀਰਤਾ ਨਾਲ ਵਿਚਾਰ ਚਰਚਾ ਕਰਨ ਉਪਰੰਤ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਨੂੰ ਮਿੱਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਕੀਤੇ ਚੋਣ ਵਾਅਦੇ ਅਨੁਸਾਰ ਦੁਗਣਾ ਕਰਵਾਉਣ ਲਈ ਪੰਜਾਬ ਸਰਕਾਰ 'ਤੇ ਦਬਾਅ ਬਣਾਉਣ ਲਈ ਵਿੱਤ ਮੰਤਰੀ ਪੰਜਾਬ ਸ.ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ(ਸੰਗਰੂਰ) ਵਿਖੇ 19 ਨਵੰਬਰ 2023 ਨੂੰ ਵਿਸ਼ਾਲ ਸੂਬਾਈ ਰੈਲੀ ਕੀਤੀ ਜਾਵੇਗੀ। ਸੂਬਾਈ ਰੈਲੀ ਦੀ ਤਿਆਰੀ ਦੇ ਸੰਬੰਧ ਵਿੱਚ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਸਬੰਧੀ ਲਾਮਬੰਦੀ ਕਰਨ ਲਈ 25 ਅਕਤੂਬਰ ਤੋਂ 10 ਨਵੰਬਰ ਤੱਕ ਮੰਗ ਪੰਦਰਵਾੜਾ ਮਨਾਇਆ ਜਾਵੇਗਾ।ਮੰਗ ਪੰਦਰਵਾੜੇ ਦੇ ਦੌਰਾਨ ਜ਼ਿਲ੍ਹਾ ਪੱਧਰੀ ਭਰਵੀਂ ਮੀਟਿੰਗਾਂ ਕਰਕੇ ਡਿਪਟੀ ਕਮਿਸ਼ਨਰਾਂ ਰਾਹੀਂ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਦੇ ਨਾਂ 'ਤੇ ਮੰਗ ਪੱਤਰ ਭੇਜੇ ਜਾਣਗੇ। ਮੰਗ ਪੱਤਰ ਭੇਜਣ ਦੇ ਪੰਦਰਵਾੜੇ ਦੇ ਦੌਰਾਨ ਜੇਕਰ ਵਿੱਤ ਮੰਤਰੀ ਪੰਜਾਬ ਵਲੋਂ ਲਿਖਤੀ ਤੌਰ 'ਤੇ ਗੱਲਬਾਤ ਕਰਨ ਲਈ ਸੱਦਾ ਨਾ ਦਿੱਤਾ ਗਿਆ ਤਾਂ 19 ਨਵੰਬਰ ਦੀ ਦਿੜ੍ਹਬਾ ਵਿਖੇ ਸੂਬਾਈ ਰੋਹ ਭਰਪੂਰ ਰੈਲੀ ਕੀਤੀ ਜਾਵੇਗੀ। ਜਿਸ ਦੀ ਜ਼ਿੰਮੇਵਾਰੀ ਨਿੱਜੀ ਤੌਰ 'ਤੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਜੀ ਦੀ ਹੋਵੇਗੀ। ਸਮੂਹ ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਲਗਾਤਾਰ ਮੰਗ ਪੱਤਰ ਭੇਜਣ ਅਤੇ ਸੰਘਰਸ਼ ਕਰਨ ਦੇ ਬਾਵਜੂਦ ਵੀ ਮਿੱਡ -ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਕੀਤੇ ਚੋਣ ਵਾਅਦੇ ਅਨੁਸਾਰ ਦੁਗਣਾ ਨਹੀਂ ਕੀਤਾ ਗਿਆ, ਰੈਗੂਲਰ ਕਰਨ ਲਈ ਕੋਈ ਯਤਨ ਨਹੀਂ ਕੀਤੇ ਗਏ, ਗੁਆਂਢੀ ਸੂਬੇ ਹਰਿਆਣਾ ਦੇ ਬਰਾਬਰ 6500/-ਰੁਪਏ ਮਹੀਨਾ ਮਾਣ ਭੱਤਾ ਦੇਣ ਲਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਵਰਕਰਾਂ ਦਾ ਮੁਫ਼ਤ ਪੰਜ ਲੱਖ ਰੁਪਏ ਦਾ ਬੀਮਾ ਨਹੀਂ ਕੀਤਾ ਜਾ ਰਿਹਾ,ਸਾਲ ਦੌਰਾਨ ਦੋ ਵਰਦੀਆਂ ਨਹੀਂ ਦਿੱਤੀਆਂ ਜਾ ਰਹੀਆਂ,ਹਰ 25 ਬੱਚਿਆਂ ਪਿੱਛੇ ਇੱਕ ਹੋਰ ਵਾਧੂ ਵਰਕਰ ਨਹੀਂ ਰੱਖੀ ਜਾ ਰਹੀ, ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਮਿੱਡ -ਡੇ-ਮੀਲ ਵਰਕਰਾਂ ਨੂੰ 18000/--ਰੁਪਏ ਮਹੀਨਾ ਮਿਹਨਤਾਨਾ ਦੇਣ ਲਈ ਵੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ,ਮਿੱਡ -ਡੇ-ਮੀਲ ਵਰਕਰਾਂ ਤੋਂ ਜ਼ਬਰੀ ਹੋਰ ਵਾਧੂ ਕੰਮ ਲੈਣੇ ਬੰਦ ਨਹੀਂ ਕੀਤੇ ਜਾ ਰਹੇ, ਸਰਵਿਸ ਬੁੱਕਾਂ ਨਹੀਂ ਲਗਾਈਆਂ ਜਾ ਰਹੀਆਂ, ਪਛਾਣ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ, ਨਜਾਇਜ਼ ਕੱਢੀਆਂ ਵਰਕਰਾਂ ਨੂੰ ਦੋਬਾਰਾ ਡਿਊਟੀ ਤੇ ਨਹੀਂ ਰੱਖਿਆ ਜਾ ਰਿਹਾ ਆਦਿ ਮੰਗਾਂ ਨੂੰ ਲੈਣ ਕੇ ਪੰਦਰਵਾੜਾ ਮਨਾਉਂਦੇ ਹੋਏ,19 ਨਵੰਬਰ ਦੀ ਸੂਬਾਈ ਰੈਲੀ ਦੀ ਤਿਆਰੀ ਲਈ ਵਿਸ਼ਾਲ ਲਾਮਬੰਦੀ ਕੀਤੀ ਜਾਵੇਗੀ‌। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਸਕੱਤਰ ਪ੍ਰਵੀਨ ਕੌਰ ਫ਼ਤਿਹਗੜ੍ਹ ਸਾਹਿਬ, ਬਲਵਿੰਦਰ ਕੌਰ ਪ੍ਰਧਾਨ ਹੁਸ਼ਿਆਰਪੁਰ, ਮਮਤਾ ਸੈਦਪੁਰ ਪ੍ਰਧਾਨ ਕਪੂਰਥਲਾ, ਕਮਲੇਸ਼ ਕੌਰ ਪ੍ਰਧਾਨ ਰੋਪੜ, ਪ੍ਰਧਾਨ ਜਲੰਧਰ ਜਸਵਿੰਦਰ ਕੌਰ ਟਾਹਲੀ, ਸਿਮਰਨਜੀਤ ਪਾਸਲਾ, ਰਿੰਪੀ ਰਾਣੀ ਪ੍ਰਧਾਨ ਨਵਾਂ ਸ਼ਹਿਰ, ਸੰਤੋਸ਼ ਬਾਸੀ ਪ੍ਰਧਾਨ ਪਠਾਨਕੋਟ, ਜਸਵੀਰ ਕੌਰ ਪ੍ਰਧਾਨ ਲੁਧਿਆਣਾ, ਇਕਬਾਲ ਕੌਰ ਪ੍ਰਧਾਨ ਪਟਿਆਲਾ ਤੋਂ ਇਲਾਵਾ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵੀ ਸ਼ਾਮਲ ਹੋਏ।ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਦੀ ਪ੍ਰਧਾਨ ਬਿਮਲਾ ਰਾਣੀ ਨੇ ਪ.ਸ.ਸ.ਫ.ਦੇ ਸੂਬਾਈ ਆਗੂਆਂ ਨੂੰ ਅਪੀਲ ਕੀਤੀ ਕਿ 19 ਨਵੰਬਰ ਦੀ ਸੂਬਾਈ ਰੈਲੀ ਨੂੰ ਕਾਮਯਾਬ ਬਣਾਉਣ ਲਈ ਮਿੱਡ -ਡੇ-ਮੀਲ ਵਰਕਰਜ਼ ਯੂਨੀਅਨ ਨੂੰ ਪੂਰਾ ਪੂਰਾ ਸਹਿਯੋਗ ਦੇਣ।


💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends