ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਸ਼ੁਰੂ-ਜ਼ਿਲ੍ਹਾ ਚੋਣ ਅਫਸਰ

 ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਪ੍ਰਕਾਸ਼ਨਾ ਅਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ਜਾਰੀ

• ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਸ਼ੁਰੂ-ਜ਼ਿਲ੍ਹਾ ਚੋਣ ਅਫਸਰ

* 09 ਦਸੰਬਰ ਤੱਕ ਲਏ ਜਾਣਗੇ ਇਤਰਾਜ਼ ਅਤੇ 26 ਦਸਬੰਰ ਇਤਰਾਜ਼ਾਂ ਦਾ ਨਿਪਟਾਰਾ ਅਤੇ 05 ਜਨਵਰੀ 2024 ਕੀਤੀ ਜਾਵੇਗੀ ਅੰਤਿਮ ਪ੍ਰਕਾਸ਼ਨਾ : ਜ਼ਿਲ੍ਹਾ ਜ਼ਿਲ੍ਹਾ ਚੋਣ ਅਫ਼ਸਰ

* ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 04 ਤੇ 05 ਨਵੰਬਰ ਅਤੇ 

02 ਤੇ 03 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡਾ ਪੱਲਵੀ


ਮਾਲੇਰਕੋਟਲਾ 15 ਅਕਤੂਬਰ

ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 27 ਅਕਤੂਬਰ( ਸੁਕਰਵਾਰ) ਤੋਂ 09 ਦਸੰਬਰ 2023 (ਸ਼ਨੀਵਾਰ) ਦੌਰਾਨ ਕੀਤਾ ਜਾਣਾ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । 



             ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ । ਦੁਆਵੇ ਅਤੇ ਇਤਰਾਜ਼ ਫਾਰਮ ਨੰ.06,07 ਅਤੇ 08 ਤੇ 09 ਦਸੰਬਰ 2023 ਸ਼ਨੀਵਾਰ ਤੱਕ ਲਏ ਜਾਣਗੇ। ਦੁਆਵੇ ਅਤੇ ਮਿਤੀ 26 ਦਸੰਬਰ 2023 ਦਿਨ ਮੰਗਲਵਾਰ ਤੱਕ ਇਤਰਾਜ਼ ਦਾ ਨਿਪਟਾਰਾ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮਿਤੀ 05 ਜਨਵਰੀ 2023 ਦਿਨ ਸੁੱਕਰਵਾਰ ਨੂੰ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਉਕਤ ਨਿਰਧਾਰਤ ਸਮੇਂ ਦੌਰਾਨ ਦਾਅਵੇ/ ਇਤਰਾਜ਼ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। 

ਇਸ ਤੋਂ ਇਲਾਵਾ ਦਾਅਵੇ/ ਇਤਰਾਜ਼ ਪੋਲਿੰਗ ਏਰੀਏ ਦੇ ਸਬੰਧਿਤ ਬੀ.ਐਲ.ਓਜ਼, ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ, ਮਾਲੇਰਕੋਟਲਾ ਵਿਖੇ ਦਸਤੀ ਜਾ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। 

 ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਵਿੱਚ ਸੋਧ ਕਰਨ ਉਪਰੰਤ ਹੁਣ 01 ਅਗਸਤ 2022 ਤੋਂ ਚਾਰ ਯੋਗਤਾ ਮਿਤੀਆਂ 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਪਿਛਲੇ ਨਿਯਮਾਂ ਅਨੁਸਾਰ 01 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 01 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ 1 ਸਾਲ ਵਿੱਚ 4 ਮੌਕੇ ਮਿਲਣਗੇ। ਜਿਹੜੇ ਨਾਗਰਿਕ ਜਨਵਰੀ ਵਿੱਚ 18 ਸਾਲ ਪੂਰੇ ਨਹੀਂ ਕਰਦੇ, ਉਹ ਐਡਵਾਂਸ ਵਿੱਚ 01 ਅਪ੍ਰੈਲ ਨੂੰ ਅਪਲਾਈ ਕਰ ਸਕਦੇ ਹਨ ਅਤੇ ਵੋਟਰ ਸੂਚੀ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ 31 ਮਾਰਚ, 2024 ਤੱਕ ਚੱਲੇਗਾ।

 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 04 ਨਵੰਬਰ (ਸ਼ਨੀਵਾਰ) ਅਤੇ 05 ਨਵੰਬਰ (ਐਤਵਾਰ) ਅਤੇ 2 ਦਸੰਬਰ (ਸ਼ਨੀਵਾਰ) ਅਤੇ 3 ਦਸੰਬਰ (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਤੇ ਬੀ.ਐਲ.ਓਜ਼. ਆਪੋ ਆਪਣੇ ਪੋਲਿੰਗ ਬੂਥਾਂ ਤੇ ਮੌਜੂਦ ਰਹਿਣਗੇ ਅਤੇ ਜਿਹੜੇ ਨੌਜਵਾਨਾਂ ਦੀ ਉਮਰ 01-01-2023 ਨੂੰ 18 ਸਾਲ ਜਾਂ ਇਸ ਤੋਂ ਵੱਧ ਹੁੰਦੀ ਹੈ ਉਹ ਆਪਣੇ ਬੀ.ਐਲ.ਓ. ਨੂੰ ਫਾਰਮ ਨੰ: 6,7 ਅਤੇ8 ਭਰ ਕੇ ਦੇ ਸਕਦੇ ਹਨ।

ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਖਾਸ ਕਰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends