ਫਾਜ਼ਿਲਕਾ (27 ਅਕਤੂਬਰ) ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਮੰਗ ਅਤੇ ਸਹਾਇਕ ਪ੍ਰੋਫੈਸਰ ਦੇ ਆਤਮ ਹੱਤਿਆ ਨੋਟ ਮੁਤਾਬਿਕ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੁੂੰ ਲੈ ਕੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ*

 *ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਮੰਗ ਅਤੇ ਸਹਾਇਕ ਪ੍ਰੋਫੈਸਰ ਦੇ ਆਤਮ ਹੱਤਿਆ ਨੋਟ ਮੁਤਾਬਿਕ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੁੂੰ ਲੈ ਕੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ*


 


 

        

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਭਰਤੀ ਮੁਕੰਮਲ ਕਰਵਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਵਿੱਚੋਂ ਇੱਕ ਅਧਿਆਪਕਾ ਬਲਵਿੰਦਰ ਕੌਰ ਦੀ ਆਤਮ ਹੱਤਿਆ  ਦੇ ਦੋਸ਼ੀਆ ਨੂੰ ਸ਼ਜਾ ਦਵਾਊਣ ਅਤੇ ਬਲਵਿੰਦਰ ਕੌਰ ਦੇ ਪਰਿਵਾਰ ਨੂੰ  ਇਨਸਾਫ ਦਵਾਉਣ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਦੀ ਮੰਗ ਲਈ  ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਅਤੇ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਸਾਂਝੇ ਰੁੱਪ ਵਿਚ ਸਿੱਖਿਆ ਮੰਤਰੀ ਦੀਆਂ  ਅਰਥੀਆ ਫੂਕਣ ਦੇ ਦਿੱਤੇ ਸੱਦੇ ਤਹਿਤ ਫਾਜ਼ਿਲਕਾ  ਇਕਾਈ  ਵਲੋਂ ਡਿਪਟੀ ਕਮਿਸ਼ਨਰ ਦਫਤਰ ਫਾਜ਼ਿਲਕਾ ਮੂਹਰੇ ਸਿੱਖਿਆ ਮੰਤਰੀ ਦੀ ਅਰਥੀ ਫੂਕਣ ਤੋ ਬਾਅਦ ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ । ਡੀ ਟੀ ਅੇੈੱਫ ਆਗੂਆਂ ਮਹਿੰਦਰ ਕੌੜਿਆਂ ਵਾਲੀ,ਵਰਿੰਦਰ ਲਾਧੂਕਾ ਅਤੇ ਜਗਦੀਸ਼ ਲਾਲ ਨੇ ਕਿਹਾ ਕਿ ਮ੍ਰਿਤਕਾ ਵੱਲੋਂ ਲਿਖੇ ਆਤਮ ਹੱਤਿਆ ਨੋਟ ਮੁਤਾਬਿਕ ਦੋਸ਼ੀਆਂ ਖਿਲਾਫ਼ ਫੌਰੀ ਐਫ.ਆਈ.ਆਰ. ਦਰਜ਼ ਕਰਨ ਤੇ ਸਮੁੱਚੀ ਜਾਂਚ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ।  ਧਰਨੇ ਪ੍ਰਦਰਸ਼ਨਾਂ ਰਾਹੀਂ ਸੱਤਾ ਪ੍ਰਾਪਤ ਕਰਨ ਵਾਲੀ ਸਰਕਾਰ ਦਾ ਹਰੇਕ ਹੱਕੀ ਸੰਘਰਸ਼ ਪ੍ਰਤੀ ਨਾ-ਪੱਖੀ ਅਤੇ ਹੰਕਾਰੀ ਰਵੱਈਆ ਲਗਾਤਾਰ ਉਜਾਗਰ ਹੋ ਰਿਹਾ ਹੈ।

 ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਸਤਿਆ ਸਰੂਪ ਅਤੇ ਨੀਰਜ ਠਕਰਲ ਨੇ ਕਿਹਾ ਕਿ ਪਿਛਲੇ ਅਠਾਰਾਂ ਸਾਲਾਂ ਤੋਂ ਸੁਸਾਇਟੀ ਅਧੀਨ ਕੰਮ ਕਰਦੇ ਅਧਿਆਪਕਾਂ ਦਾ ਵੱਖ ਵੱਖ ਸਰਕਾਰਾਂ ਸੋਸ਼ਣ ਕਰਦਿਆਂ ਆ ਰਹੀਆਂ ਹਨ, ਮੌਜੂਦਾ ਸਰਕਾਰ ਵੀ ਪਿਛਲੀ ਦੀਵਾਲੀ ਤੋਂ ਫੋਕੇ ਲਾਰੇ ਹੀ ਦੇ ਰਹੀਆਂ ਹਨ,ਸਿੱਖਿਆ ਮੰਤਰੀ ਦਾ ਹੈਂਕੜ ਭਰਿਆ ਰਵਈਆ ਲਗਾਤਾਰ ਉਹਨਾਂ ਵਿਰੁੱਧ ਹੀ ਰਿਹਾ ਹੈ।ਜਿਸ ਤੋਂ ਅੱਕ ਕੇ 29 ਅਕਤੂਬਰ ਨੂੰ ਉਹ ਸੰਗਰੂਰ ਵਿੱਖੇ ਰੈਲੀ ਕਰਨਗੇ।ਉਹਨਾਂ ਕਿਹਾ ਕਿ ਪਿਛਲੇ ਪੰਜਾਹ ਦਿਨ ਤੋਂ ਉਚੇਰੀ ਅਤੇ ਸਕੂਲ ਸਿੱਖਿਆ ਮੰਤਰੀ ਦੇ ਜੱਦੀ ਪਿੰਡ ਗੰਭੀਰਪੁਰ ਵਿਖੇ ਪੱਕੇ ਧਰਨੇ 'ਤੇ ਬੈਠੇ ਸਹਾਇਕ ਪ੍ਰੋਫੈਸਰਾਂ ਦੇ ਮਾਮਲੇ ਵਿੱਚ ਵੀ ਕੋਈ ਵਾਜਿਬ ਹੱਲ ਕੱਢਣ ਦੀ ਥਾਂ ਮੰਤਰੀ ਅਤੇ ਸਰਕਾਰ ਦੇ ਹੋਰ ਨੁਮਾਇੰਦੇ ਗੱਲਬਾਤ ਕਰਨ ਤੋਂ ਵੀ ਇਨਕਾਰੀ ਰਹੇ ਹਨ। ਇਸ ਕਰਕੇ ਅਜਿਹੇ ਗੈਰ ਜਮਹੂਰੀ ਸਰਕਾਰੀ ਰਵੱਈਏ ਅਤੇ ਬੇਰੁਜ਼ਗਾਰੀ ਦੀ ਸਤਾਈ ਇੱਕ ਅਧਿਆਪਕਾ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਅੱਤ ਦਰਜ਼ੇ ਦੀ ਸੰਵੇਦਨਹੀਣਤਾ ਤੋਂ ਕੰਮ ਲੈਣ ਵਾਲੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੁੱਖ ਮੰਤਰੀ ਦੁਆਰਾ ਅਸਤੀਫਾ ਲੈਣਾ ਚਾਹੀਦਾ ਹੈ ਤਾਂ ਕਿ ਉਹ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕਣ। ਖ਼ੁਦਕੁਸ਼ੀ ਕਰਨ ਵਾਲੀ ਅਧਿਆਪਕਾ ਦੇ ਪਰਿਵਾਰ ਲਈ ਬਣਦਾ ਇਨਸਾਫ ਅਤੇ ਸੰਘਰਸ਼ੀ 1158 ਸਹਾਇਕ ਪ੍ਰੋਫੈਸਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਵਾਜਿਬ ਹੱਲ ਕੱਢਣ ਦੀ ਮੰਗ ਵੀ ਕੀਤੀ ਹੈ। ਇਸ ਦੇ ਨਾਲ ਬੇਰੁਜ਼ਗਾਰਾਂ ਨੂੰ ਖ਼ੁਦਕੁਸ਼ੀ ਦੀ ਥਾਂ ਸੰਘਰਸ਼ ਨੂੰ ਵਿਸ਼ਾਲ ਅਤੇ ਤਿੱਖਾ ਕਰਨ ਦਾ ਸੱਦਾ ਦਿੱਤਾ ਹੈ। ਇਸ ਸਮੇਂ ਡੀ ਟੀ ਐਫ ਤੋਂ ਨੋਰੰਗ ਲਾਲ,ਗਗਨਦੀਪ,ਰਾਜਿੰਦਰ ਕੁਮਾਰ,ਸੁਬਾਸ਼,ਸੁਰਿੰਦਰ ਲਾਧੂਕਾ, ਰਾਜ ਕੁਮਾਰ,ਸਾਹਿਲ,ਸ਼ਿਵਮ,ਨਵਜੋਤ,ਧੀਰਜ ਪੰਜਾਬ ਸਟੂਡੈਂਟਸ ਯੂਨੀਅਨ ਤੋਂ ਧੀਰਜ, ਮਮਤਾ,ਕਮਲਜੀਤ,ਮੁਸਕਾਨ,ਦਿਲਕਰਨ,ਮਾਸਟਰ ਕੈਡਰ ਯੂਨੀਅਨ ਤੋਂ ਦਲਜੀਤ ਸਿੰਗ,ਮੋਹਨ ਲਾਲ,ਬਲਜਿੰਦਰ ਸਿੰਘ,ਧਰਮਿੰਦਰ ਗੁਪਤਾ ਅਤੇ  ਕੰਪਿਊਟਰ ਅਧਿਆਪਕ ਯੂਨੀਅਨ ਤੋਂ ਸੁਨਿਲ ,ਵਿਵੇਕ ਕਟਾਰੀਆ, ਸੰਜੀਵ ਕੰਬੋਜ,ਸ਼ਾਲਿਨੀ,ਰਾਸ਼ੀ ਮੈਡਮ,ਪ੍ਰਭਜੋਤ,ਅਕਾਸ਼ਦੀਪ ਮੈਡਮ,ਸੁਰਿੰਦਰ ਕੁਮਾਰ,ਰਾਮਕੁਮਾਰ ਦੀਪਕ ਕਰਨ ਧੂਰੀਆ, ਮਨਿੰਦਰ ਸਿੰਘ ਆਦਿ ਹਾਜ਼ਰ ਸਨ।,

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends