ਬਲਾਕ ਫਾਜਿ਼ਲਕਾ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਸ਼ਾਨਦਾਰ ਸਮਾਪਤੀ

 ਬਲਾਕ ਫਾਜਿ਼ਲਕਾ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਸ਼ਾਨਦਾਰ ਸਮਾਪਤੀ



ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ 


ਵੱਖ ਵੱਖ ਖੇਡਾਂ ਵਿੱਚ ਵੇਖਣ ਨੂੰ ਮਿਲੇ ਫਸਵੇਂ ਮੁਕਾਬਲੇ 


ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਵਿਚ ਜਿ਼ਲ੍ਹੇ ਦੇ ਬਲਾਕਾ ਫਾਜਿ਼ਲਕਾ -2 ਦੀਆਂ ਪ੍ਰਾਇਮਰੀ ਖੇਡਾਂ ਦੀ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨਦਾਰ ਸਮਾਪਤੀ ਹੋਈ। 

ਇਸ ਮੌਕੇ ਨੰਨ੍ਹੇ ਖਿਡਾਰੀਆਂ ਦੀ ਹੌਂਸਲਾਂ ਅਫਜਾਈ ਲਈ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਕਿਹਾ ਕਿ ਪ੍ਰਾਇਮਰੀ ਖੇਡਾਂ ਖਿਡਾਰੀਆਂ ਦੀ ਨਰਸਰੀ ਹੈ । ਇਹਨਾਂ ਨਿੱਕੇ ਖਿਡਾਰੀਆਂ ਵਿੱਚੋ ਹੀ ਭੱਵਿਖ ਦੇ ਨਾਮਵਰ ਖਿਡਾਰੀ ਪੈਦਾ ਹੋਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਹਨਾਂ ਨਾਲ ਪਹੁਚੇ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ ਦਲਜੀਤ ਸਿੰਘ ਚੀਮਾ ਨੇ ਵੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ।

ਹੋਰ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਤਿੰਨਾਂ ਦਿਨਾਂ ਖੇਡ ਟੂਰਨਾਮੈਂਟ ਦੇ ਅੰਤਿਮ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਉਹਨਾਂ ਦੱਸਿਆ ਕਿ ਛੇ ਸੌ ਮੀਟਰ ਦੌੜ ਵਿੱਚ ਸੈਂਟਰ ਨੰ 3 ਦੇ ਸਕੂਲ ਦੋਨਾਂ ਨਾਨਕਾ ਦੇ ਅਰਸ਼ਦੀਪ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ।ਚਾਰ ਸੌ ਮੀਟਰ ਰਿਲੇਅ ਦੌੜ ਵਿੱਚ ਕੁੜੀਆਂ ਅਤੇ ਮੁੰਡਿਆਂ ਦੇ ਦੋਨਾਂ ਵਰਗਾ ਵਿੱਚ ਸੈਂਟਰ ਨੰ 2 ਦੇ ਖਿਡਾਰੀ ਪਹਿਲੇ ਸਥਾਨ ਤੇ ਰਹੇ। ਰੱਸਾਕਸ਼ੀ ਮੁਕਾਬਲੇ ਵਿੱਚ ਸੈਂਟਰ ਨੰ 3 ਪਹਿਲੇ ਅਤੇ ਸੈਂਟਰ ਸਲੇਮਸ਼ਾਹ ਦੂਸਰੇ ਸਥਾਨ ਤੇ ਰਿਹਾ।ਸਰਕਲ ਸਟਾਈਲ ਕਬੱਡੀ ਮੁਕਾਬਲੇ ਵਿੱਚ ਸੈਂਟਰ ਕਰਨੀ ਖੇੜਾ ਪਹਿਲੇ ਅਤੇ ਸੈਂਟਰ ਨੰ 3 ਦੂਸਰੇ ਸਥਾਨ ਤੇ ਰਿਹਾ।

 ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸਮੂਹ ਬਲਾਕ ਦੇ ਸੈਂਟਰ ਪੱਧਰੀ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ਵਿੱਚ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਵਿਚ ਪੂਰੇ ਜੋਸ਼ ਅਤੇ ਚਾਅ ਨਾਲ ਹਿੱਸਾ ਲਿਆ। ਨਿੱਕੇ ਖਿਡਾਰੀਆਂ ਨੇ ਆਪਣੀ ਤਾਕਤ ਦਾ ਬਾਖੂਬੀ ਪ੍ਰਦਰਸ਼ਨ ਕੀਤਾ। 

ਇਹਨਾਂ ਖੇਡਾਂ ਲਈ ਵੱਖ ਵੱਖ ਖੇਡ ਕਮੇਟੀਆ ਵੱਲੋਂ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ।

 ਸੀਐਚਟੀ ਮਨੋਜ ਧੂੜੀਆ, ਮੈਡਮ ਪੁਸ਼ਪਾ ਕੁਮਾਰੀ, ਮੈਡਮ ਨੀਲਮ ਬਜਾਜ, ਮੈਡਮ ਸੀਮਾ ਰਾਣੀ, ਮੈਡਮ ਪ੍ਰਵੀਨ ਕੌਰ ਅਤੇ ਮੈਡਮ ਅੰਜੂ ਬਾਲਾ ਵੱਲੋਂ ਸਮੁੱਚੇ ਖੇਡ ਪ੍ਰਬੰਧਾ ਦੀ ਨਿਗਰਾਨੀ ਕੀਤੀ ਗਈ।

ਸਟੇਟ ਸੰਚਾਲਨ ਸੁਨੀਲ ਕੁਮਾਰ,ਮੈਡਮ ਨੀਤੂ ਅਰੋੜਾ ਅਤੇ ਗੋਬਿੰਦ ਵੱਲੋਂ ਬਾਖੂਬੀ ਕੀਤਾ ਗਿਆ। ਬਲਾਕ ਖੇਡ ਅਫ਼ਸਰ ਮੈਡਮ ਵੰਦਨਾ ਅਧਿਆਪਕ ਨਿਸਾਤ ਅਗਰਵਾਲ, ਬਲਜੀਤ ਸਿੰਘ ,ਸਵੀਕਾਰ ਗਾਂਧੀ, ਰਾਜ ਕੁਮਾਰ, ਇਨਕਲਾਬ ਗਿੱਲ,ਰਜੀਵ ਚਗਤੀ, ਰਵੀ ਨਾਗਪਾਲ, ਇੰਦਰਜੀਤ ਸਿੰਘ, ਮਨਜੀਤ ਸਿੰਘ, ਸੁਮਿਤ ਜੁਨੇਜਾ, ਨਰੇਸ਼ ਵਰਮਾ, ਰਿਸ਼ੂ ਸੇਠੀ, ਸਧੀਰ ਕਾਲੜਾ, ਸੁਖਦੇਵ ਸਿੰਘ, ਅਮਨਦੀਪ ਬਰਾੜ,ਸੁਰਿੰਦਰਪਾਲ ਸਿੰਘ, ਮਨੋਜ ਬੱਤਰਾ, ਬ੍ਰਿਜ ਲਾਲ, ਨੀਰਜ ਕੁਮਾਰ, ਮੋਹਿਤ ਬੱਤਰਾ, ਸੁਖਵਿੰਦਰ ਸਿੱਧੂ,ਰਾਜ ਕੁਮਾਰ ਸਚਦੇਵਾ,ਅਨਿਲ ਕੁਮਾਰ, ਸੁਰਿੰਦਰ ਕੁਮਾਰ,ਸੁਖਦੇਵ ਸਿੰਘ ਨਰਿੰਦਰ ਕੁਮਾਰ,ਸੁਭ਼਼ਮ, ਰਾਜ ਕੁਮਾਰ ਖੱਤਰੀ,ਪਵਨ ਕੁਮਾਰ,ਰਮਨ ਸੇਠੀ, ਨਵਜੋਤ ਕੰਬੋਜ,ਸ਼ਗਨ ਲਾਲ, ਪ੍ਰਦੀਪ ਕੁੱਕੜ,ਜਿੰਦਰ ਪਾਇਲਟ,ਰਵੀ ਕੁਮਾਰ ,ਰੋਸ਼ਨ ਕੰਬੋਜ,ਵਰਿੰਦਰ ਸਿੰਘ, ਕੁਲਦੀਪ ਸਿੰਘ,ਤੇਜਿੰਦਰ ਸਿੰਘ,ਅਨੂਪ ਕੁਮਾਰ,ਮੈਡਮ ਨੀਤੂ,ਮਮਤਾ ਸਚਦੇਵਾ, ਸ਼ਾਲੂ ਗਰੋਵਰ,ਮੈਡਮ ਕਲਪਨਾ ਨਾਗਪਾਲ,ਮੈਡਮ ਰਾਧਿਕਾ,ਸ਼ਿਪਰਾ, ਮੈਡਮ ਮਨਦੀਪ ਕੌਰ, ਨੀਤੂ ਛਾਬੜਾ,ਰੂਪਿਕਾ,ਪਵਨੀਤ ਬਾਲਾ,ਸੈਲਕਾ,ਕਿਰਨਜੋਤੀ, ਮੈਡਮ ਸੀਮਾ ਰਾਣੀ, ਸਮੇਤ ਸਮੂਹ ਅਧਿਆਪਕਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends