ਜਵਾਹਰ ਨਵੋਦਿਆ ਵਿਚ ਆਨਲਾਈਨ ਰਜਿਸਟ੍ਰੇਸ਼ਨ ਦੀ ਤਰੀਕ 7 ਨਵੰਬਰ ਤੱਕ ਵਧਾਈ

 ਜਵਾਹਰ ਨਵੋਦਿਆ ਵਿਚ ਆਨਲਾਈਨ ਰਜਿਸਟ੍ਰੇਸ਼ਨ ਦੀ ਤਰੀਕ 7 ਨਵੰਬਰ ਤੱਕ ਵਧਾਈ

ਹੁਸ਼ਿਆਰਪੁਰ, 31 ਅਕਤੂਬਰ :

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿੱਦਿਅਕ ਵਰ੍ਹੇ 2024-25 ਦੀਆਂ ਨੌਵੀਂ ਅਤੇ ਗਿਆਰਵੀਂ ਜਵਾਤ ਦੀਆਂ ਖਾਲੀ ਸੀਟਾਂ ਭਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਤਰੀਕ ਵਧਾ ਕੇ 7 ਨਵੰਬਰ 2023 ਕਰ ਦਿੱਤੀ ਗਈ ਹੈ।



 ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਮੌਜੂਦਾ ਵਿੱਦਿਅਕ ਵਰ੍ਹੇ ਵਿਚ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਸਕੂਲਾਂ ਵਿਚ ਅੱਠਵੀਂ ਅਤੇ ਦਸਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਸਪੈਕਟਸ, ਪ੍ਰਸ਼ਨ ਪੱਤਰ ਦਾ ਨਮੂਨਾ ਅਤੇ ਹੋਰ ਜਾਣਕਾਰੀ ਲਈ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ www.navodaya.gov.in ’ਤੇ ਦੇਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਮੁਫ਼ਤ ਹੈ ਅਤੇ ਇਸ ਸਬੰਧੀ ਜਾਣਕਾਰੀ ਲੈਣ ਲਈ ਫੋਨ ਨੰਬਰ 01882-28939393 ’ਤੇ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends