9998 TEACHING FELLOW BHRTI: 15 ਸਾਲ ਪੁਰਾਣੀ ਟੀਚਿੰਗ ਫੈਲੋਜ਼ ਦੀ ਭਰਤੀ ਵਿੱਚ ਧੋਖਾਧੜੀ, 7 ਔਰਤਾਂ ਖ਼ਿਲਾਫ਼ FIR ਦਰਜ਼
ਮਾਲੇਰਕੋਟਲਾ, 13 ਅਕਤੂਬਰ 2023
9998 ਟੀਚਿਂਗ ਫੈਲੋਜ਼ ਦੀ ਭਰਤੀ ਵਿੱਚ ਧੋਖਾਧੜੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਲੇਰਕੋਟਲਾ ਪੁਲੀਸ ਨੇ ਬੀਤੀ ਰਾਤ ਜ਼ਿਲ੍ਹੇ ਦੀਆਂ ਸੱਤ ਔਰਤਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਨ੍ਹਾਂ ਨੇ 2007 ਵਿੱਚ ਪੰਜਾਬ ਸਿੱਖਿਆ ਵਿਭਾਗ (ਐਲੀਮੈਂਟਰੀ) ਵਿੱਚ ‘ਟੀਚਿੰਗ ਫੈਲੋ’ ਵਜੋਂ ਜਾਅਲੀ ਤਜਰਬਾ ਅਤੇ ਪੇਂਡੂ ਖੇਤਰ ਦੇ ਸਰਟੀਫਿਕੇਟ ਬਣਾ ਕੇ ਨੌਕਰੀ ਹਾਸਲ ਕੀਤੀ ਸੀ। ਉਨ੍ਹਾਂ ਦੀਆਂ ਸੇਵਾਵਾਂ ਬਾਅਦ ਵਿੱਚ ਖ਼ਤਮ ਕਰ ਦਿੱਤੀਆਂ ਗਈਆਂ ਸਨ। PB.JOBSOFTODAY.IN
ਸਿੱਖਿਆ ਵਿਭਾਗ (ਐਲੀਮੈਂਟਰੀ) ਦੇ ਸੀਨੀਅਰ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਮਾਲੇਰਕੋਟਲਾ ਸਿਟੀ 1 ਦੀ ਪੁਲੀਸ ਨੇ ਸੱਤ ਔਰਤਾਂ ਖ਼ਿਲਾਫ਼ ਧਾਰਾ 420, 465, 467, 468, 471 ਤਹਿਤ ਕੇਸ ਦਰਜ ਕੀਤਾ ਹੈ।
ਕੀ ਹੈ ਮਾਮਲਾ ?
ਪ੍ਰਾਪਤ ਜਾਣਕਾਰੀ ਅਨੁਸਾਰ 5 ਸਤੰਬਰ 2007 ਨੂੰ ਉਸ ਸਮੇਂ ਦੀ ਪੰਜਾਬ ਸਰਕਾਰ ਨੇ 9998 ਟੀਚਿੰਗ ਫੈਲੋਜ਼ ਦੀ ਭਰਤੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਸੀ। ਉਸ ਵੇਲੇ ਦੀ ਪੰਜਾਬ ਸਰਕਾਰ ਨੇ ਭਰਤੀ ਵੇਲੇ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਸਨ। ਟੀਚਿੰਗ ਫੈਲੋਜ਼ ਦੀ ਭਰਤੀ ਲਈ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਨੂੰ ਕਮੇਟੀਆਂ ਦਾ ਚੇਅਰਮੈਨ ਬਣਾਇਆ।
ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਈ ਉਮੀਦਵਾਰਾਂ ਨੇ ਟੀਚਿੰਗ ਤਜ਼ਰਬੇ ਅਤੇ ਪੇਂਡੂ ਖੇਤਰ ਦਾ ਲਾਭ ਲੈਣ ਲਈ ਜਿਹੜੇ ਸਰਟੀਫਿਕੇਟ ਜਮ੍ਹਾਂ ਕਰਵਾਏ ਸਨ ਉਹ ਸਰਟੀਫਿਕੇਟ ਜਾਅਲੀ ਤਿਆਰ ਕੀਤੇ ਗਏ ਸਨ। ਭਰਤੀ ਦੀਆਂ ਸ਼ਰਤਾਂ ਅਨੁਸਾਰ ਪੇਂਡੂ ਖੇਤਰਾਂ ਅਤੇ ਟੀਚਿੰਗ ਤਜਰਬੇ ਦੇ ਵਾਧੂ ਅੰਕ ਮਿਲਦੇ ਸਨ।
6 ਅਗਸਤ, 2009 ਨੂੰ, ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਨੇ ਅਜਿਹੇ ਸਾਰੇ ਉਮੀਦਵਾਰਾਂ ਦੇ ਵੇਰਵੇ, ਜਿਨ੍ਹਾਂ ਨੇ ਜਾਅਲੀ ਸਰਟੀਫਿਕੇਟਾਂ ਦੀ ਵਰਤੋਂ ਕੀਤੀ ਸੀ, ਦੇ ਵੇਰਵੇ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਤ ਕੀਤੇ। ਜਾਂਚ ਉਪਰੰਤ ਕਮੇਟੀ ਨੇ ਅਜਿਹੇ ਸਾਰੇ ਉਮੀਦਵਾਰਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਸਨ। PB.JOBSOFTODAY.IN
ਮੀਡੀਆ ਰਿਪੋਰਟਾਂ ਅਨੁਸਾਰ ਕੁੱਲ 563 ਉਮੀਦਵਾਰ ਕਮੇਟੀ ਅੱਗੇ ਪੇਸ਼ ਹੋਏ ਸਨ। ਇਨ੍ਹਾਂ ਵਿੱਚੋਂ 457 ਨੇ ਕਥਿਤ ਤੌਰ ’ਤੇ ਜਾਅਲੀ ਸਰਟੀਫਿਕੇਟਾਂ ਦੀ ਵਰਤੋਂ ਕੀਤੀ ਸੀ।ਹਾਲਾਂਕਿ ਕਮੇਟੀ ਨੇ ਅਜਿਹੇ ਸਾਰੇ ਉਮੀਦਵਾਰਾਂ ਦੇ ਖਿਲਾਫ ਐਫਆਈਆਰ ਦਰਜ ਕਰਵਾਉਣ ਦਾ ਫੈਸਲਾ ਕੀਤਾ ਸੀ, ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਹੋਣ ਕਰਨ ਇਸ ਵਿੱਚ ਦੇਰੀ ਹੋਈ ।
ਇਸ ਮਾਮਲੇ ਦੀ ਜਾਂਚ ਕਰ ਰਹੇ ਅਸਿਸਟੈਂਟ ਸਬ ਇੰਸਪੈਕਟਰ ਗੁਲਜ਼ਾਰ ਸਿੰਘ ਨੇ ਦੱਸਿਆ, “ਅਸੀਂ ਬੀਤੀ ਰਾਤ ਸੱਤ ਔਰਤਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।