ਮਹਿੰਗਾਈ ਭੱਤੇ ਦੀ ਕਿਸਤ ਜਾਰੀ ਕਰੇ ਪੰਜਾਬ ਸਰਕਾਰ -ਅਮਨਦੀਪ ਸ਼ਰਮਾ।
ਮੁਲਾਜਮਾਂ ਦਾ ਪੇਂਡੂ ਭੱਤਾ ਬਹਾਲ ਕਰਨ ਦੀ ਮੰਗ- ਮੁੱਖ ਅਧਿਆਪਕ ਜਥੇਬੰਦੀ ਪੰਜਾਬ।
ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ ।ਉਹਨਾਂ ਕਿਹਾ ਕਿ
ਨਿਤ ਦੀਆਂ ਆਨਲਾਈਨ ਬੇਲੋੜੀਆਂ ਡਾਕਾ ਤੁਰੰਤ ਬੰਦ ਕੀਤੀਆਂ ਜਾਣ।
ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ,ਉਪ ਪ੍ਰਧਾਨ ਰਗਵਿੰਦਰ ਸਿੰਘ ਧੂਲਕਾ ਨੇ ਕਿਹਾ ਕਿ ਪਿੰਡਾਂ ਵਿੱਚ ਕੰਮ ਕਰ ਰਹੇ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਲਈ ਪੇਂਡੂ ਭੱਤਾ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡਾਂ ਵਿੱਚ ਕੰਮ ਕਰਦੇ ਮੁਲਾਜਮਾਂ ਨੂੰ ਪੇਂਡੂ ਭੱਤਾ ਦਿੱਤਾ ਜਾਂਦਾ ਸੀ ਜਿਹੜਾ ਪਿਛਲੀ ਸਰਕਾਰ ਵੱਲੋਂ ਕੱਟ ਦਿੱਤਾ ਗਿਆ ਹੈ ਨੂੰ ਲਾਗੂ ਕਰਨ ਦੀ ਮੰਗ ਕੀਤੀ।
ਜਥੇਬੰਦੀ ਦੇ ਆਗੂ ਗੁਰਮੇਲ ਸਿੰਘ ਬਰੇ ਨੇ ਕਿਹਾ ਕਿ ਸ਼ਹਿਰਾਂ ਤੋਂ ਦੂਰ ਪਿੰਡਾਂ ਕੰਮ ਕਰਦੇ ਮੁਲਾਜ਼ਮਾਂ ਲਈ ਹਾਊਸ ਰੈਟ ਘੱਟ ਰੱਖਿਆ ਗਿਆ ਸੀ ਪਰ ਉਨ੍ਹਾਂ ਮੁਲਾਜ਼ਮਾਂ ਨੂੰ ਸ਼ਹਿਰਾਂ ਦੇ ਮੁਲਾਜ਼ਮਾਂ ਨਾਲੋਂ ਵੱਖਰਾ ਪੇਂਡੂ ਭੱਤਾ ਦਿੱਤਾ ਜਾਂਦਾ ਸੀ ਤਾਂ ਜੋ ਅਧਿਆਪਕ ਦੂਰ- ਦਰਾਡੇ ਆਪਣੇ ਵਹੀਕਲਾ ਵਿੱਚ ਡੀਜ਼ਲ ,ਪੈਟਰੋਲ ਪਵਾ ਸਕਣ।
ਇਸ ਸਮੇਂ ਨਿਸ਼ਾਨ ਸਿੰਘ, ਦਿਲਬਾਗ ਸਿੰਘ,ਅਵਤਾਰ ਸਿੰਘ, ਨੇਤਾ ਜੀ, ਨਵਨੀਤ ਸਿੰਘ ਹਸਨਪੁਰ, ਗੁਰਜੰਟ ਬੱਛੋਆਣਾ, ਗੁਰਜੰਟ ਬੋਹਾ, ਹੀਰਾ ਸਿੰਘ, ਮੱਖਣ ਸਿੰਘ, ਜਗਦੀਪ ਸਿੰਘ , ਦਿਲਬਾਗ ਸਿੰਘ ਮੋਗਾ, ਅਸ਼ੋਕ ਕੁਮਾਰ ਫਫੜੇ,ਭਗਵੰਤ ਭਟੇਜਾ ਸਾਥੀਆ ਨੇ ਪੇਂਡੂ ਭੱਤਾ ਲਾਗੂ ਕਰਨ ਦੀ ਮੰਗ ਸਮੇਂਤ ਬਾਕੀ ਮੰਗਾਂ ਪੂਰੀਆਂ ਕਰਨ ਲਈ ਸਰਕਾਰ ਨਾਲ ਮੀਟਿੰਗਾ ਕੀਤੀਆਂ ਜਾਣਗੀਆਂ।