ਸਰਕਾਰੀ ਹਾਈ ਸਕੂਲ ਡੇਹਰੀਵਾਲ ਵਿੱਚ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ

 ਸਰਕਾਰੀ ਹਾਈ ਸਕੂਲ ਡੇਹਰੀਵਾਲ ਵਿੱਚ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ।


ਲੜਕੀਆਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਅਜੇ ਬਹੁਤ ਕੁਝ ਕਰਨ ਦੀ ਹੈ ਲੋੜ :- ਗਗਨਦੀਪ ਸਿੰਘ।


ਪਠਾਨਕੋਟ, 12 ਅਕਤੂਬਰ (        ) 

ਅੰਤਰਰਾਸ਼ਟਰੀ ਬਾਲੜੀ ਦਿਵਸ’ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ (ਯੂ.ਐਨ.) ਜਨਰਲ ਅਸੈਂਬਲੀ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਸੀ, ਜਿਸ ਵਿੱਚ ਇਸ ਦਿਨ ਨੂੰ ਕੁੜੀਆਂ ਲਈ ਸਨਮਾਨ ਦਾ ਦਿਨ ਐਲਾਨ ਕੀਤਾ ਗਿਆ ਸੀ। ਉਦੋਂ ਤੋਂ ਇਸ ਦਿਨ ਨੂੰ ਅੰਤਰਰਾਸ਼ਟਰੀ ਬਾਲਿਕਾ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਸੇ ਤਹਿਤ ਸਰਕਾਰੀ ਹਾਈ ਸਕੂਲ ਡੇਹਰੀਵਾਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਨੇ ਬੜੇ ਉਤਸ਼ਾਹ ਨਾਲ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ। ਪ੍ਰੋਗਰਾਮ ਦੌਰਾਨ ਹੈਡਮਾਸਟਰ ਗਗਨਦੀਪ ਦੀ ਦੇਖਰੇਖ ਹੇਠ ਬੱਚਿਆਂ ਵੱਲੋਂ ਭਾਸ਼ਣ ਅਤੇ ਚਾਰਟ ਮੇਕਿੰਗ ਸਮੇਤ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਪ੍ਰੋਗਰਾਮ ਦਾ ਸੰਚਾਲਨ ਡੀਐਮ ਅੰਗਰੇਜ਼ੀ ਸ਼ਮੀਰ ਸ਼ਰਮਾਂ ਵੱਲੋਂ ਕੀਤਾ ਗਿਆ। ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਕੈਵਲਯ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ਚਾਨਣ ਰਿਸ਼ਮਾਂ ਦੇ ਸੀਨੀਅਰ ਪ੍ਰੋਗਰਾਮ ਲੀਡਰ ਨਤਾਸ਼ਾ ਸਿੰਘ ਅਤੇ ਸਵਾਤੀ ਕੁਮਾਰੀ ਗਾਂਧੀ ਫੈਲੋ ਨੇ ਸ਼ਿਰਕਤ ਕੀਤੀ। 



  ਦਸਵੀਂ ਜਮਾਤ ਦੇ  ਵਿਦਿਆਰਥੀਆਂ ਵੱਲੋਂ ਗਰਲਜ਼ ਚਾਈਲਡ ਡੇਅ ’ਤੇ ਭਾਸ਼ਣ ਦਿੱਤਾ ਗਿਆ ਅਤੇ ਕੁੱਝ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਰਾਹੀਂ ਲੜਕੀਆਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਦੱਸਿਆ। ਵੱਖ ਵੱਖ ਗਤੀਵਿਧੀਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਹੈਡਮਾਸਟਰ ਗਗਨਦੀਪ ਸਿੰਘ ਅਤੇ ਡੀਐਮ ਸ਼ਮੀਰ ਸ਼ਰਮਾਂ  ਨੇ ਕਿਹਾ ਕਿ ਲੜਕੀਆਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਨਾਰੀ ਸ਼ਕਤੀ ਬਾਰੇ ਜਾਗਰੂਕ ਕਰਨਾ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਲੜਕੀ ਦੇ ਜਨਮ ਤੋਂ ਲੈ ਕੇ ਪਰਿਵਾਰ ਵਿਚ ਉਸ ਦੇ ਰੁਤਬੇ ਤੱਕ, ਸਿੱਖਿਆ ਦਾ ਅਧਿਕਾਰ ਅਤੇ ਕੈਰੀਅਰ ਵਿਚ ਔਰਤਾਂ ਦੇ ਵਿਕਾਸ ਵਿਚ ਰੁਕਾਵਟਾਂ ਨੂੰ ਦੂਰ ਕਰਨਾ। ਅੰਤਰਰਾਸ਼ਟਰੀ ਬਾਲਿਕਾ ਦਿਵਸ ਦਾ ਉਦੇਸ਼ ਜਾਗਰੂਕਤਾ ਫੈਲਾਉਣਾ ਹੈ।

ਇਸ ਮੌਕੇ ਤੇ ਸੁਨੀਤਾ ਕੁਮਾਰੀ, ਰਾਜੀਵ ਕੁਮਾਰ, ਅਨੀਤਾ ਕੁਮਾਰੀ, ਬਲਵਿੰਦਰ ਕੁਮਾਰ, ਅਰਪਨਾ ਕੁਮਾਰੀ, ਸੋਨਿਕਾ ਸੇਠੀ, ਰੁਪਾਲੀ ਕੁਮਾਰੀ, ਸਪਨਾ ਸੋਨੀ, ਸੰਤੋਖ ਰਾਜ, ਰਾਹੁਲ ਕੁਮਾਰ, ਮਾਨਵੀ, ਬਿਕਰਮ, ਅਨੂ ਆਦਿ ਮੌਜੂਦ ਸਨ।

ਫੋਟੋ ਕੈਪਸ਼ਨ:- ਵੱਖ ਵੱਖ ਗਤੀਵਿਧੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਮੁਖੀ ਗਗਨਦੀਪ, ਡੀਐਮ ਸ਼ਮੀਰ ਸ਼ਰਮਾਂ ਅਤੇ ਹੋਰ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends