ਚੰਡੀਗੜ੍ਹ:-ਬੇਰੁਜ਼ਗਾਰੀ ਕਾਰਨ ਹੁੰਦੀਆਂ ਖੁਦਕਸ਼ੀਆਂ ਲਈ ਜਿੰਮੇਵਾਰ ਮਾਰੂ ਨੀਤੀਆਂ ਦਾ ਵਿਰੋਧ ਕਰਨ ਦਾ ਸੱਦਾ(: ਡੀ.ਟੀ.ਐੱਫ)

 ਸਹਾਇਕ ਪ੍ਰੋਫੈਸਰ ਦੇ ਆਤਮ ਹੱਤਿਆ ਨੋਟ ਮੁਤਾਬਿਕ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ


ਸਹਾਇਕ ਪ੍ਰੋਫੈਸਰਾਂ ਦੇ ਸੰਘਰਸ਼ ਪ੍ਰਤੀ ਸਿੱਖਿਆ ਮੰਤਰੀ ਵੱਲੋਂ ਦਿਖਾਈ ਸੰਵੇਦਨਹੀਣਤਾ ਨਿਖੇਧੀਯੋਗ: ਡੀ.ਟੀ.ਐੱਫ.



ਬੇਰੁਜ਼ਗਾਰੀ ਕਾਰਨ ਹੁੰਦੀਆਂ ਖੁਦਕਸ਼ੀਆਂ ਲਈ ਜਿੰਮੇਵਾਰ ਮਾਰੂ ਨੀਤੀਆਂ ਦਾ ਵਿਰੋਧ ਕਰਨ ਦਾ ਸੱਦਾ



1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਭਰਤੀ ਮੁਕੰਮਲ ਕਰਵਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਵਿੱਚੋਂ ਇੱਕ ਅਧਿਆਪਕਾ ਬਲਵਿੰਦਰ ਕੌਰ ਦੀ ਆਤਮ ਹੱਤਿਆ 'ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਮ੍ਰਿਤਕਾ ਵੱਲੋਂ ਲਿਖੇ ਆਤਮ ਹੱਤਿਆ ਨੋਟ ਮੁਤਾਬਿਕ ਦੋਸ਼ੀਆਂ ਖਿਲਾਫ਼ ਫੌਰੀ ਐਫ.ਆਈ.ਆਰ. ਦਰਜ਼ ਕਰਨ ਤੇ ਸਮੁੱਚੀ ਜਾਂਚ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। 


ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ 'ਤੇ ਫੈਲੀ ਬੇਰੁਜ਼ਗਾਰੀ ਦਾ ਸਥਾਈ ਅਤੇ ਨੀਤੀਗਤ ਹੱਲ ਕੱਢਣ ਦੀ ਥਾਂ, ਵੱਖ-ਵੱਖ ਸਰਕਾਰਾਂ ਵੱਲੋਂ ਰੁਜ਼ਗਾਰ ਦੇ ਸ੍ਰੋਤ ਸਰਕਾਰੀ ਵਿਭਾਗਾਂ ਨੂੰ ਹੀ ਖਾਤਮੇ ਵੱਲ ਧੱਕਣ ਵਾਲੀਆਂ ਨਿੱਜੀਕਰਨ, ਉਦਾਰੀਕਰਨ ਅਤੇ ਸੰਸਾਰੀਕਰਨ ਦੀਆਂ ਨੀਤੀਆਂ ਨੂੰ ਇੱਕ ਦੂਜੇ ਤੋਂ ਵੱਧ ਚੜ੍ਹ ਕੇ ਲਾਗੂ ਕੀਤਾ ਹੈ, ਜਿਸ ਕਾਰਨ ਬੇਰੁਜ਼ਗਾਰੀ ਦੇ ਸਤਾਏ ਨੌਜਵਾਨ ਨਸ਼ਿਆਂ ਅਤੇ ਖੁਦਕਸ਼ੀ ਵਰਗੇ ਨਾਮੁਰਾਦ ਕਦਮਾਂ ਵੱਲ ਧੱਕੇ ਜਾ ਰਹੇ ਹਨ। ਇਸ ਮਾਮਲੇ ਵਿੱਚ 'ਆਪ' ਸਰਕਾਰ ਵੀ ਸਿਆਸੀ ਜੁਮਲੇਬਾਜ਼ੀ ਤੋਂ ਅੱਗੇ ਨਹੀਂ ਵਧ ਸਕੀ ਹੈ, ਸਗੋਂ ਧਰਨੇ ਪ੍ਰਦਰਸ਼ਨਾਂ ਰਾਹੀਂ ਸੱਤਾ ਪ੍ਰਾਪਤ ਕਰਨ ਵਾਲੀ ਸਰਕਾਰ ਦਾ ਹਰੇਕ ਹੱਕੀ ਸੰਘਰਸ਼ ਪ੍ਰਤੀ ਨਾ-ਪੱਖੀ ਅਤੇ ਹੰਕਾਰੀ ਰਵੱਈਆ ਲਗਾਤਾਰ ਉਜਾਗਰ ਹੋ ਰਿਹਾ ਹੈ। ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਬੇਅੰਤ ਫੁੱਲੇਵਾਲਾ, ਰਾਜੀਵ ਬਰਨਾਲਾ, ਜਗਪਾਲ ਬੰਗੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ ਅਤੇ ਪ੍ਰੈਸ ਸਕੱਤਰ ਪਵਨ ਕੁਮਾਰ ਨੇ ਕਿਹਾ ਕਿ ਪਿਛਲੇ ਪੰਜਾਹ ਦਿਨ ਤੋਂ ਉਚੇਰੀ ਅਤੇ ਸਕੂਲ ਸਿੱਖਿਆ ਮੰਤਰੀ ਦੇ ਜੱਦੀ ਪਿੰਡ ਗੰਭੀਰਪੁਰ ਵਿਖੇ ਪੱਕੇ ਧਰਨੇ 'ਤੇ ਬੈਠੇ ਸਹਾਇਕ ਪ੍ਰੋਫੈਸਰਾਂ ਦੇ ਮਾਮਲੇ ਵਿੱਚ ਵੀ ਕੋਈ ਵਾਜਿਬ ਹੱਲ ਕੱਢਣ ਦੀ ਥਾਂ ਮੰਤਰੀ ਅਤੇ ਸਰਕਾਰ ਦੇ ਹੋਰ ਨੁਮਾਇੰਦੇ ਗੱਲਬਾਤ ਕਰਨ ਤੋਂ ਵੀ ਇਨਕਾਰੀ ਰਹੇ ਹਨ। ਇਸ ਕਰਕੇ ਅਜਿਹੇ ਗੈਰ ਜਮਹੂਰੀ ਸਰਕਾਰੀ ਰਵੱਈਏ ਅਤੇ ਬੇਰੁਜ਼ਗਾਰੀ ਦੀ ਸਤਾਈ ਇੱਕ ਅਧਿਆਪਕਾ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਦੇ ਆਗੂਆਂ ਕੁਲਵਿੰਦਰ ਜੋਸ਼ਨ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਅੱਤ ਦਰਜ਼ੇ ਦੀ ਸੰਵੇਦਨਹੀਣਤਾ ਤੋਂ ਕੰਮ ਲੈਣ ਵਾਲੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੁੱਖ ਮੰਤਰੀ ਦੁਆਰਾ ਅਸਤੀਫਾ ਲੈਣਾ ਚਾਹੀਦਾ ਹੈ ਤਾਂ ਕਿ ਉਹ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕਣ। ਖ਼ੁਦਕੁਸ਼ੀ ਕਰਨ ਵਾਲੀ ਅਧਿਆਪਕਾ ਦੇ ਪਰਿਵਾਰ ਲਈ ਬਣਦਾ ਇਨਸਾਫ ਅਤੇ ਸੰਘਰਸ਼ੀ 1158 ਸਹਾਇਕ ਪ੍ਰੋਫੈਸਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਵਾਜਿਬ ਹੱਲ ਕੱਢਣ ਦੀ ਮੰਗ ਵੀ ਕੀਤੀ ਹੈ। ਇਸ ਦੇ ਨਾਲ ਬੇਰੁਜ਼ਗਾਰਾਂ ਨੂੰ ਖ਼ੁਦਕੁਸ਼ੀ ਦੀ ਥਾਂ ਸੰਘਰਸ਼ ਨੂੰ ਵਿਸ਼ਾਲ ਅਤੇ ਤਿੱਖਾ ਕਰਨ ਦਾ ਸੱਦਾ ਦਿੱਤਾ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends