ਭਾਰਤੀ ਚੋਣ ਕਮਿਸ਼ਨ ਵੱਲੋਂ ਨਵੀਂ ਪਹਿਲ ਹੁਣ ਘਰ ਬੈਠੇ ਹੀ ਦਰੁਸਤ ਕਰਵਾਓ ਜਾਂ ਬਣਵਾਓ ਆਪਣੀ ਵੋਟ

 ਹੁਣ ਘਰ ਬੈਠੇ ਹੀ ਦਰੁਸਤ ਕਰਵਾਓ ਜਾਂ ਬਣਵਾਓ ਆਪਣੀ ਵੋਟ


- ਭਾਰਤੀ ਚੋਣ ਕਮਿਸ਼ਨ ਵੱਲੋਂ ਵੈਬਸਾਈਟ www.nvsp.in ਅਤੇ ਟੋਲ ਫਰੀ ਨੰਬਰ 1950 ਜਾਰੀ


- ਮਿਤੀ 4 ਅਤੇ 5 ਨਵੰਬਰ ਨੂੰ ਅਤੇ ਮਿਤੀ 2 ਅਤੇ 3 ਦਸੰਬਰ, 2023 ਨੂੰ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠਣਗੇ


- ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ


ਮੋਗਾ, 27 ਅਕਤੂਬਰ -

ਸ੍ਰ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਲਈ ਜਿਨ੍ਹਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ, ਨੂੰ ਆਪਣੀ ਵੋਟ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 27 ਅਕਤੂਬਰ, 2023 ਤੋਂ ਮਿਤੀ 9 ਦਸੰਬਰ, 2023 ਤੱਕ ਦਾ ਸਮਾਂ ਦਿੱਤਾ ਗਿਆ ਹੈ । ਇਸ ਸਮੇਂ ਦੌਰਾਨ ਕੰਮ-ਕਾਜ ਵਾਲੇ ਦਿਨ ਆਪਣੇ ਸਬੰਧਤ ਐੱਸ ਡੀ ਐੱਮ ਦਫ਼ਤਰ ਵਿੱਚ ਜਾ ਕੇ ਆਪਣੀ ਨਵੀ ਵੋਟ ਦਾ ਫਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਤੇ ਜਾ ਕੇ ਜਾਂ ਵੋਟਰ ਹੈਲਪ ਲਾਈਨ ਐਪ ਉੱਤੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਦੀ ਹੈ ਤਾਂ 1950 ਟੋਲ ਵੀ ਨੰਬਰ ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।


ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਮਿਤੀ 4 ਅਤੇ 5 ਨਵੰਬਰ ਨੂੰ ਅਤੇ ਮਿਤੀ 2 ਅਤੇ 3 ਦਸੰਬਰ, 2023 ਨੂੰ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠਣਗੇ। ਇਨ੍ਹਾਂ ਤਾਰੀਖਾਂ ਨੂੰ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫਸਰ ਪਾਸ ਵੀ ਫਾਰਮ ਭਰਿਆ ਜਾ ਸਕਦਾ ਹੈ।

ਉਹਨਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਇਸ ਸੁਨਿਹਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਚੁੱਕਿਆ ਜਾਵੇ ਅਤੇ ਜਿਨ੍ਹਾਂ ਨਾਗਰਿਕਾਂ ਦੀਆਂ ਵੋਟਾਂ ਨਹੀਂ ਬਣੀਆਂ ਜਰੂਰ ਬਣਵਾਈਆਂ ਜਾਣ।ਉਹਨਾਂ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਆਸ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਅਤਿਅੰਤ ਮਹੱਤਵਪੂਰਨ ਅਤੇ ਸਮਾਂ ਬੱਧ ਕੰਮ ਵਿੱਚ ਸਹਿਯੋਗ ਦੇਣਗੇ। ਇਸ ਮੌਕੇ ਵੋਟਰ ਸੂਚੀਆਂ ਦੇ ਸੈੱਟ ਵੀ ਮੁਹੱਈਆ ਕਰਵਾਏ ਗਏ।

ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰ ਗੁਰਪ੍ਰੀਤ ਸਿੰਘ, ਸੀ ਪੀ ਆਈ ਐਮ ਵੱਲੋਂ ਸ਼੍ਰੀ ਪਰਵੀਨ ਧਵਨ, ਬਸਪਾ ਵੱਲੋਂ ਸ਼੍ਰੀ ਬਸਿਤ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੰਜੀਵ ਕੋਛੜ ਤੇ ਸ਼੍ਰੀ ਰਾਜਨ ਬਾਂਸਲ, ਆਪ ਵੱਲੋਂ ਸ਼੍ਰੀ ਅਮਿਤ ਪੂਰੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends