ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ਼ ਦੀ ਸਖ਼ਤ ਨਿਖੇਧੀ

 ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ਼ ਦੀ ਸਖ਼ਤ ਨਿਖੇਧੀ -



ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਫੌਰੀ ਤੌਰ ਤੇ ਪੂਰੀਆਂ ਤਨਖਾਹਾਂ ਸਮੇਤ ਰੈਗੂਲਰ ਕੀਤਾ ਜਾਵੇ-




ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਮਾੜੀਮੇਘਾ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ, ਸੁਖਜਿੰਦਰ ਸਿੰਘ ਖਾਨਪੁਰ, ਸਲਾਹਕਾਰ ਪ੍ਰੇਮ ਚਾਵਲਾ, ਵਿੱਤ ਸਕੱਤਰ ਨਵੀਨ ਸਚਦੇਵਾ ਜ਼ੀਰਾ, ਸੰਜੀਵ ਕੁਮਾਰ ਲੁਧਿਆਣਾ, ਟਹਿਲ ਸਿੰਘ ਸਰਾਭਾ ਵੱਲੋਂ ਕੰਪਿਊਟਰ ਅਧਿਆਪਕਾਂ ਤੇ ਮਹਿਲਾ ਅਧਿਆਪਕਾਵਾਂ 'ਤੇ ਸੰਗਰੂਰ ਵਿਖੇ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਹਿ 'ਤੇ ਕੀਤੇ ਲਾਠੀਚਾਰਜ਼, ਖਿੱਚਧੂਹ ਅਤੇ ਗੁੰਡੀਗਰਦੀ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਸਮੇਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਆਗੂਆਂ ਵਲੋਂ ਦੱਸਿਆ ਗਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਅਧਿਆਪਕ ਪਿਛਲੇ ਲਗਭਗ 18-20 ਸਾਲਾਂ ਤੋਂ ਲਗਾਤਾਰ ਸੇਵਾ ਰਹੇ ਹਨ। ਇਹਨਾਂ ਅਧਿਆਪਕਾਂ ਵੱਲੋਂ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੀ ਕੰਪਿਊਟਰ ਸਿੱਖਿਆ ਪ੍ਰਦਾਨ ਕਰਕੇ ਸਮੇਂ ਦੇ ਹਾਣੀ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ। ਪਰ ਪਿਛਲੇ ਸਮੇਂ ਵਿੱਚ ਪੰਜਾਬ ਦੀ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਅਤੇ ਇਸ ਉਪਰੰਤ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ ਦੀ ਬਜਾਏ ਅਧਿਆਪਕਾਂ ਨਾਲ ਵੱਡਾ ਧੋਖਾ ਕੀਤਾ ਹੈ। ਹੁਣ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਵੋਟਾਂ ਤੋਂ ਪਹਿਲਾਂ ਇਹਨਾਂ ਅਧਿਆਪਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਇਹਨਾਂ ਦੀ ਸਰਕਾਰ ਬਣਨ ਤੋਂ ਬਾਅਦ ਇਹਨਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇਗਾ। ਭਗਵੰਤ ਮਾਨ ਦੀ ਅਗਵਾਹੀ ਹੇਠ ਦੀ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਦੇ ਨਾਲ ਲਗਾਤਾਰ ਲਾਰੇ ਲੱਪੇ ਅਤੇ ਟਾਲ ਮਟੋਲ ਦੀ ਨੀਤੀ ਰਾਹੀਂ ਡੰਗ ਸਾਰਿਆ ਜਾ ਰਿਹਾ ਹੈ। ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ ਸਬੰਧੀ ਦਿਵਾਲੀ ਮੌਕੇ ਤੋਹਫਾ ਦੇਣ ਦੀਆਂ ਖਬਰਾਂ ਸਰਕਾਰ ਵੱਲੋਂ ਬਹੁਤ ਵੱਡੇ ਪੱਧਰ ਤੇ ਪ੍ਰਚਾਰੀਆਂ ਗਈਆਂ ਸਨ। ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਪਿਛਲੇ ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਇਹ ਅਧਿਆਪਕ ਭੁਗਤ ਰਹੇ ਹਨ। ਹੁਣ ਜਦੋਂ ਇਹ ਅਧਿਆਪਕ ਆਪਣੀ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਹਨ ਤਾਂ ਪੰਜਾਬ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀ ਸ਼ਹਿ ਤੇ ਕੰਪਿਊਟਰ ਅਧਿਆਪਕਾਂ ਨੂੰ ਅੰਨੇ ਵਾਹ ਕੁੱਟਿਆ ਜਾ ਰਿਹਾ ਹੈ। ਜਥੇਬੰਦੀ ਮੰਗ ਕਰਦੀ ਹੈ ਕਿ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਫੌਰੀ ਤੌਰ ਤੇ ਪੂਰੀਆਂ ਤਨਖਾਹਾਂ ਸਮੇਤ ਰੈਗੂਲਰ ਕੀਤਾ ਜਾਵੇ।ਇਸ ਮੌਕੇ ਬਲਕਾਰ ਬਲਟੋਹਾ, ਜਿੰਦਰ ਪਾਇਲਟ, ਪਰਮਿੰਦਰ ਪਾਲ ਸਿੰਘ ਮਲੌਦ, ਮਨੀਸ਼ ਸ਼ਰਮਾ, ਰੁਕਮਨੀ ਕਾਲੀਆ, ਹਰੀਦੇਵ, ਸਤਵਿੰਦਰ ਪਾਲ ਸਿੰਘ, ਜਸਪਾਲ ਸੰਧੂ, ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB BIMONTHLY SYLLABUS 2024-25-ਸਿੱਖਿਆ ਵਿਭਾਗ ਵੱਲੋਂ ਬਾਈ ਮੰਥਲੀ ਸਿਲੇਬਸ ਜਾਰੀ

BIMONTHLY SYLLABUS 2024-25-ਸਿੱਖਿਆ ਵਿਭਾਗ ਵੱਲੋਂ ਬਾਈ ਮੰਥਲੀ ਸਿਲੇਬਸ ਜਾਰੀ PSEB BIMONTHLY SYLLABUS ENGLISH : 6TH , 7TH, 8TH  PSEB BIMONTHLY SYLL...

RECENT UPDATES

Trends