ਸਿੱਖਿਆ ਕ੍ਰਾਂਤੀ' ਦੇ ਦਾਅਵੇ ਫੋਕੇ: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੇ ਸਰਕਾਰੀ ਸਕੂਲਾਂ ਦੇ ਆਰਥਿਕ ਸੋਸ਼ਣ ਖਿਲਾਫ਼ ਅਧਿਆਪਕਾਂ ਦਾ "ਹੱਲਾ ਬੋਲ"

 *ਡੀ.ਟੀ.ਐੱਫ. ਵੱਲੋਂ ਵਧਦੀਆਂ ਫੀਸਾਂ ਅਤੇ ਜੁਰਮਾਨਿਆਂ ਦੇ ਵਿਰੋਧ ਵਿੱਚ ਬੋਰਡ ਦਫਤਰ ਅੱਗੇ ਰੋਸ ਮੁਜਾਹਰਾ*


*ਸਿੱਖਿਆ ਬੋਰਡ ਦੀ ਵਿੱਤੀ ਹਾਲਤ ਸਰਕਾਰ ਤੋਂ ਬਕਾਏ ਲੈ ਕੇ ਸੁਧਾਰਨ ਦੀ ਥਾਂ ਵਿਦਿਆਰਥੀਆਂ 'ਤੇ ਬੌਝ ਪਾਉਣਾ ਗੈਰਵਾਜਬ: ਡੀ.ਟੀ.ਐੱਫ.*


*'ਸਿੱਖਿਆ ਕ੍ਰਾਂਤੀ' ਦੇ ਦਾਅਵੇ ਫੋਕੇ: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੇ ਸਰਕਾਰੀ ਸਕੂਲਾਂ ਦੇ ਆਰਥਿਕ ਸੋਸ਼ਣ ਖਿਲਾਫ਼ ਅਧਿਆਪਕਾਂ ਦਾ "ਹੱਲਾ ਬੋਲ"*


*ਸਰਕਾਰ ਬੋਰਡ ਦੇ ਆਨ ਲਾਈਨ ਪੋਰਟਲ 'ਤੇ ਕੰਮ ਕਰਨ ਲਈ ਡਾਟਾ ਐਂਟਰੀ ਆਪਰੇਟਰਾਂ ਦੀ ਭਰਤੀ ਕਰੇ*


*11 ਅਕਤੂਬਰ ਨੂੰ ਬੋਰਡ ਅਧਿਕਾਰੀਆਂ ਨਾਲ ਹੋਵੇਗੀ ਮੀਟਿੰਗ*





 ਐੱਸ ਏ ਐੱਸ ਨਗਰ, 3 ਅਕਤੂਬਰ, (. ): ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੱਦੇ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ ਫੀਸ ਲਗਾਉਣ, ਗੈਰ ਤਾਰਕਿਕ ਪ੍ਰਯੋਗੀ ਪ੍ਰੀਖਿਆ ਫੀਸਾਂ ਉਗਰਾਹੁਣ, ਭਾਰੀ ਜੁਰਮਾਨੇ ਲਗਾਉਣ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਬੋਰਡ ਨੂੰ ਕਰੋੜਾਂ ਰੁਪਏ ਦੇ ਬਕਾਏ ਨਾ ਦੇਣ ਖਿਲਾਫ਼ ਸੂਬੇ ਭਰ ਵਿੱਚੋਂ ਆਏ ਅਧਿਆਪਕਾਂ ਵੱਲੋਂ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਅੱਗੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਅਧਿਆਪਕਾਂ ਤੋਂ ਇਲਾਵਾ ਮਾਪਿਆਂ, ਵਿਦਿਆਰਥੀਆਂ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਗਈ ।



ਇਸ ਮੌਕੇ ਸੰਬੋਧਨ ਕਰਦਿਆਂ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਸਿੱਖਿਆ ਦਾ ਅਧਿਕਾਰ ਕਾਨੂੰਨ-2009 ਤਹਿਤ ਅੱਠਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਅਤੇ ਦਿਵਿਆਂਗ ਵਿਅਕਤੀਆਂ ਦਾ ਅਧਿਕਾਰ ਕਾਨੂੰਨ-2016 ਤਹਿਤ 18 ਸਾਲ ਉਮਰ ਤੱਕ ਦਿਵਿਆਂਗ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ ਅਤੇ ਦੱਸਵੀਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਅਤੇ ਬਾਰਵੀਂ ਜਮਾਤ ਲਈ 250 ਰੁਪਏ ਪ੍ਰਤੀ ਵਿਦਿਆਰਥੀ ਫੀਸ ਲਗਾਉਣ ਦਾ ਫ਼ਰਮਾਨ ਲਾਗੂ ਕੀਤਾ ਗਿਆ ਹੈ ਜੋ ਕਿ ਗਰੀਬ ਪਰਿਵਾਰਾਂ ਲਈ ਬੋਝ ਬਣ ਰਿਹਾ ਹੈ। ਪੰਜਾਬ ਸਰਕਾਰ ਦੇ ਅਧੀਨ ਅਦਾਰਾ ਹੋਣ ਦੇ ਬਾਵਜੂਦ ਸਿੱਖਿਆ ਬੋਰਡ ਦੀ ਅਫਸਰਸ਼ਾਹੀ ਵੱਲੋਂ ਸਰਕਾਰੀ ਕਾਨੂੰਨਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇਸੇ ਤਰ੍ਹਾਂ ਪ੍ਰੀਖਿਆ ਫੀਸ, ਰਜਿਸਟ੍ਰੇਸ਼ਨ ਫੀਸ ਅਤੇ ਕੰਟੀਨਿਊਏਸ਼ਨ ਫੀਸ ਵਿੱਚ ਕੀਤੇ ਵਾਧੇ ਅਤੇ ਭਾਰੀ ਜੁਰਮਾਨਿਆਂ ਨੂੰ ਨਜ਼ਾਇਜ਼ ਕਰਾਰ ਦਿੰਦਿਆਂ ਆਗੂਆਂ ਨੇ ਇੰਨ੍ਹਾਂ ਵਾਧਿਆਂ ਨੂੰ ਵਾਪਸ ਲੈਣ ਅਤੇ ਜੁਰਮਾਨਿਆਂ ਦੀ ਰਾਸ਼ੀ ਕਿਸੇ ਵੀ ਹਾਲਤ ‘ਚ ਫ਼ੀਸ ਤੋਂ ਵੱਧ ਨਾ ਰੱਖਣ ਦੀ ਮੰਗ ਕੀਤੀ।


ਡੀ ਟੀ ਐੱਫ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲ, ਰਘਵੀਰ ਭਵਾਨੀਗੜ੍ਹ ਅਤੇ ਜਸਵਿੰਦਰ ਔਜਲਾ, ਸੰਯੁਕਤ ਸਕੱਤਰਾਂ ਹਰਜਿੰਦਰ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ ਮੁਕਤਸਰ,ਜੱਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਰੁਪਿੰਦਰ ਗਿੱਲ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਕਪੂਰਥਲਾ ਨੇ ਕਿਹਾ ਕਿ ਬੋਰਡ ਜਮਾਤਾਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਸਕੂਲ ਪੱਧਰ ‘ਤੇ ਅਧਿਆਪਕਾਂ ਵੱਲੋਂ ਹੀ ਲਏ ਜਾਣ ਕਾਰਨ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰਯੋਗੀ ਫੀਸ ਪੂਰੀ ਤਰ੍ਹਾਂ ਤਰਕਹੀਣ, ਗੈਰ-ਵਾਜਿਬ ਅਤੇ ਨਿਹੱਕੀ ਹੈ, ਜੋ ਕਿ ਬੰਦ ਕਰਨੀ ਬਣਦੀ ਹੈ। 


ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਤੋਂ ਇਲਾਵਾ ਡੀ ਟੀ ਐੱਫ ਦੇ ਰਮਨਜੀਤ ਸੰਧੂ, ਇੰਦਰ ਸੁਖਦੀਪ ਸਿੰਘ, ਗਿਆਨ ਚੰਦ, ਪਰਮਿੰਦਰ ਮਾਨਸਾ, ਲਖਵਿੰਦਰ ਸਿੰਘ, ਦਲਜੀਤ ਸਫੀਪੁਰ, ਹਰਵਿੰਦਰ ਅੱਲੂਵਾਲ, ਅਤਿੰਦਰਪਾਲ ਸਿੰਘ ਘੱਗਾ, ਸੁਖਵਿੰਦਰ ਗਿਰ, ਗੁਰਬਿੰਦਰ ਖਹਿਰਾ ਨੇ ਕਿਹਾ ਕਿ ਸਿੱਖਿਆ ਬੋਰਡ ਨੇ ਆਪਣੇ ਆਨ ਲਾਈਨ ਪੋਰਟਲ ਰਾਹੀਂ ਆਪਣਾ ਕੰਮ ਘਟਾ ਲਿਆ ਹੈ, ਪ੍ਰੰਤੂ ਅਧਿਆਪਕਾਂ ਨੂੰ ਡਾਟਾ ਐਂਟਰੀ ਆਪਰੇਟਰ ਬਣਾ ਕੇ ਜਿੱਥੇ ਪੜਾਉਣ ਦੇ ਮੁੱਖ ਕਾਰਜ ਤੋਂ ਦੂਰ ਕੀਤਾ ਹੈ, ਉੱਥੇ ਡਾਟਾ ਐਂਟਰੀ ਦੇ ਕੰਮ ਵਿੱਚ ਗਲਤੀਆਂ ਅਤੇ ਮਾਮੂਲੀ ਦੇਰੀ ਲਈ ਅਧਿਆਪਕਾਂ 'ਤੇ ਹੀ ਭਾਰੀ ਜੁਰਮਾਨੇ ਲਾਏ ਜਾ ਰਹੇ ਹਨ। ਇਸ ਲਈ ਸਰਕਾਰ ਨੂੰ ਸਕੂਲਾਂ ਵਿੱਚ ਡਾਟਾ ਐਂਟਰੀ ਆਪਰੇਟਰਾਂ ਦੀ ਭਰਤੀ ਕਰਕੇ ਅਧਿਆਪਕਾਂ ਨੂੰ ਅਜਿਹੇ ਗੈਰ ਵਿੱਦਿਅਕ ਕੰਮ ਤੋਂ ਛੁਟਕਾਰਾ ਦੇਣਾ ਬਣਦਾ ਹੈ। ਆਗੂਆਂ ਨੇ ਦੱਸਿਆ ਕਿ ਮੁਫ਼ਤ ਕਿਤਾਬਾਂ ਦੀ ਛਪਾਈ ਅਤੇ ਅੱਠਵੀਂ ਤੱਕ ਫੀਸ ਮੁਆਫ ਕਰਨ ਬਦਲੇ ਪੰਜਾਬ ਸਰਕਾਰ ਵੱਲ ਸਿੱਖਿਆ ਬੋਰਡ ਦੀਆਂ 600 ਕਰੋੜ ਤੋਂ ਵਧੇਰੇ ਦੀਆਂ ਅਦਾਇਗੀਆਂ ਪੈਡਿੰਗ ਹਨ, ਜਿਸ ਦਾ ਖਮਿਆਜ਼ਾ ਭਾਰੀ ਫੀਸਾਂ ਅਤੇ ਜੁਰਮਾਨਿਆਂ ਦੇ ਰੂਪ ਵਿੱਚ ਵਿਦਿਆਰਥੀਆਂ ਤੇ ਸਕੂਲ ਅਧਿਆਪਕਾਂ ਅਤੇ ਤਨਖਾਹਾਂ-ਪੈਨਸ਼ਨਾਂ ‘ਤੇ ਲੱਗਦੀਆਂ ਰੋਕਾਂ ਦੇ ਰੂਪ ਵਿੱਚ ਬੋਰਡ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਭੁਗਤਨਾ ਪੈ ਰਿਹਾ ਹੈ। ਇਸ ਵਿੱਤੀ ਘਾਟੇ ਨੂੰ ਨਾ ਤਾਂ ਪਹਿਲੀਆਂ ਸਰਕਾਰਾਂ ਨੇ ਪੂਰਿਆ ਅਤੇ ਨਾ ਹੀ 'ਬਦਲਾਅ' ਦੇ ਨਾਹਰੇ ਵਾਲੀ 'ਆਪ' ਸਰਕਾਰ ਨੇ ਪੂਰਾ ਕੀਤਾ ਹੈ, ਸਗੋਂ ਸਿੱਖਿਆ ਬੋਰਡ ਨੂੰ ਫੀਸ ਵਾਧੇ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਹਨਾਂ ਅਦਾਇਗੀਆਂ ਦਾ ਫ਼ੌਰੀ ਭੁਗਤਾਨ ਕਰਨ ਅਤੇ ਵੱਖ-ਵੱਖ ਪੈਡਿੰਗ ਮਾਮਲਿਆਂ ਵਿੱਚ ਸਰਕਾਰੀ ਸਕੂਲਾਂ ‘ਤੇ ਲੱਗੇ ਲੱਖਾਂ ਰੁਪਏ ਦੇ ਜੁਰਮਾਨਿਆਂ ਕਾਰਨ ਵਿਦਿਆਰਥੀਆਂ ਦੇ ਰੋਕੇ ਸਰਟੀਫਿਕੇਟ ਜ਼ਾਰੀ ਕਰਨ ਅਤੇ ਜੁਰਮਾਨਿਆਂ ਤੋਂ ਵੀ ਵਾਜਿਬ ਰਾਹਤ ਦੇਣ ਦੀ ਮੰਗ ਕੀਤੀ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਦੇ ਆਗੂ ਪਰਵਿੰਦਰ ਸਿੰਘ ਖੰਗੂੜਾ ਨੇ ਬੋਰਡ ਦੀ ਵਿੱਤੀ ਹਾਲਤ ਬਾਰੇ ਦੱਸਦਿਆਂ ਪੰਜਾਬ ਸਰਕਾਰ ਦੀ ਨਾਕਾਮੀ ਬਾਰੇ ਜਾਣਕਾਰੀ ਦਿੱਤੀ। 


ਜੱਥੇਬੰਦੀ ਵੱਲੋਂ ਕੀਤੇ ਪ੍ਰਦਰਸ਼ਨ ਨੂੰ ਦੇਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਵੱਲੋਂ ਹਾਜ਼ਰ ਹੋਏ ਗੁਰਤੇਜ ਸਿੰਘ ਡਿਪਟੀ ਸਕੱਤਰ ਸਿੱਖਿਆ ਬੋਰਡ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ 11 ਅਕਤੂਬਰ ਨੂੰ ਵਿਸਤ੍ਰਿਤ ਮੀਟਿੰਗ ਦਿੰਦਿਆਂ ਜੱਥੇਬੰਦੀ ਵੱਲੋਂ ਉਠਾਏ ਗਏ ਮਸਲੇ ਹੱਲ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਵੀਂ ਅਤੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਬੋਰਡ ਸਰਟੀਫਿਕੇਟ ਸਬੰਧੀ ਆਪਸ਼ਨਲ ਚੋਣ ਦੇਣ ਦੇ ਫੈਸਲੇ ਤੇ ਜੱਥੇਬੰਦੀ ਵੱਲੋਂ ਬੋਰਡ ਸਰਟੀਫਿਕੇਟ ਸਾਰਿਆਂ ਵਿਦਿਆਰਥੀਆਂ ਨੂੰ ਮੁਫ਼ਤ ਜਾਰੀ ਕਰਨ ਦੀ ਮੰਗ ਨੂੰ ਦੁਹਰਾਇਆ।


ਇਸ ਮੌਕੇ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਦੇ ਲਖਵਿੰਦਰ ਕੌਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਖੁਸ਼ਵਿੰਦਰ ਰਵੀ, ਪੇਂਡੂ ਮਜ਼ਦੂਰ ਯੂਨੀਅਨ ਦੇ ਬਗੀਚਾ ਸਿੰਘ, ਇਫਟੂ ਕਸ਼ਮੀਰ ਬਿੱਲਾ, ਟੀ ਐੱਸ ਯੂ ਦੇ ਗੁਰਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਅੰਗਰੇਜ਼ ਸਿੰਘ, ਡੀ ਐੱਮ ਐੱਫ ਦੇ ਮਲਾਗਰ ਸਿੰਘ ਨੇ ਵੀ ਸੰਬੋਧਨ ਕੀਤਾ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends