ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਲੈ ਕੇ ਰਾਸ਼ਟਰੀ ਪੱਧਰ ਤੇ ਹੋਈ ਮਹੱਤਵਪੂਰਨ ਮੀਟਿੰਗ ਚ ਲਏ ਅਹਿਮ ਫੈਸਲੇ ਚ ਰਾਸ਼ਟਰ ਵਿਆਪੀ ਹੜਤਾਲ ਦਾ ਸੱਦਾ


*ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਲੈ ਕੇ ਰਾਸ਼ਟਰੀ ਪੱਧਰ ਤੇ ਹੋਈ ਮਹੱਤਵਪੂਰਨ ਮੀਟਿੰਗ ਚ ਲਏ ਅਹਿਮ ਫੈਸਲੇ ਚ ਰਾਸ਼ਟਰ ਵਿਆਪੀ ਹੜਤਾਲ ਦਾ ਸੱਦਾ*

ਚੰਡੀਗੜ੍ਹ, 15 ਅਕਤੂਬਰ 2023 

"ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸਯੁੰਕਤ ਮੰਚ ਨਵੀਂ ਦਿੱਲੀ ਵਲੋਂ ਰਾਸ਼ਟਰੀ ਪੱਧਰ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਵਿੱਢੇ ਗਏ ਸਘੰਰਸ਼ ਦੀ ਭਵਿੱਖ ਵਿੱਚ ਕੀਤੇ ਜਾਣ ਵਾਲੇ ਸਘੰਰਸ਼ ਦੀ ਰੂਪ ਰੇਖਾ ਲਈ ਪੰਜਵੀਂ ਮਹੱਤਵਪੂਰਨ ਮੀਟਿੰਗ ਭਾਰਤੀ ਰੇਲਵੇ ਦਫਤਰ ਦੇ ਜੇ ਪੀ ਚੌਬੇ ਮੈਮੋਰੀਅਲ ਲਾਇਬ੍ਰੇਰੀ ਵਿਖੇ ਰਾਸ਼ਟਰੀ ਕਨਵੀਨਰ ਸ਼ਿਵ ਗੋਪਾਲ ਮਿਸ਼ਰਾ ਦੀ ਅਗਵਾਹੀ ਹੇਠ ਹੋਈ ਜਿਸ ਵਿੱਚ ਭਾਰਤ ਭਰ ਤੋਂ ਵੱਖ ਵੱਖ ਸੂਬਿਆਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।



ਪੰਜਾਬ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸੂਬਾਈ ਆਈ ਟੀ ਸੈੱਲ ਇੰਚਾਰਜ਼ ਸੱਤ ਪ੍ਰਕਾਸ਼ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ।

ਮੀਟਿੰਗ ਦੌਰਾਨ 10 ਅਗਸਤ 2023 ਨੂੰ ਰਾਮ ਲੀਲਾ ਗਰਾਊਂਡ ਵਿੱਚ ਮਹਾਰੈਲੀ ਦਾ ਰੀਵਿਊ ਕੀਤਾ ਅਤੇ ਇਸ ਉਪਰੰਤ ਕੇਂਦਰ ਸਰਕਾਰ ਵਲੋਂ ਬਣਾਈ ਗਈ ਕਮੇਟੀ ਨਾਲ ਮੰਚ ਦੀਆਂ ਹੋਈਆਂ ਮੀਟਿੰਗਾਂ ਸਬੰਧੀ ਚਰਚਾ ਕੀਤੀ ਗਈ। 

     ਅੱਜ ਦੀ ਮੀਟਿੰਗ ਵਿੱਚ ਵੱਖ ਵੱਖ ਰਾਜਾਂ ਦੇ ਬੁਲਾਰਿਆਂ ਨੇ ਸਮੁੱਚੇ ਭਾਰਤ ਵਿੱਚ ਪੁਰਾਣੀ ਪੈਨਸ਼ਨ ਨੂੰ ਪੂਰਨ ਤੌਰ ਤੇ ਲਾਗੂ ਕਰਨ ਲਈ ਜਿੱਥੇ ਇਸ ਮੰਚ ਦੇ ਝੰਡੇ ਹੇਠ ਲੜਾਈ ਲੜਨ ਦਾ ਅਹਿਦ ਲਿਆ ਉੱਥੇ ਹੀ ਕੇਂਦਰ ਸਰਕਾਰ ਦੀ ਓ ਪੀ ਐੱਸ ਸਬੰਧੀ ਢਿੱਲੀ ਕਾਰਗੁਜ਼ਾਰੀ ਤੇ ਤਿੱਖੇ ਵਾਰ ਕੀਤੇ। ਮੀਟਿੰਗ ਵਿੱਚ ਪੰਜ ਸਟੇਟਾਂ ਵਿੱਚ ਹੋ ਜਾ ਰਹੇ ਵਿਧਾਨ ਸਭਾ ਚੋਣਾਂ ਚ ਜਿੱਥੇ ਬੀ ਜੇ ਪੀ ਪਾਰਟੀ ਵਿਰੁੱਧ ਭੁਗਤਣ ਦਾ ਸੱਦਾ ਦਿੱਤਾ ਗਿਆ ਉੱਥੇ ਹੀ ਸਯੁੰਕਤ ਮੰਚ ਵਲੋਂ 21-22 ਨਵੰਬਰ ਨੂੰ ਹੜਤਾਲ ਸਬੰਧੀ ਸਹਿਮਤੀ ਪੱਤਰ ਲੈਣ ਅਤੇ ਸਮੁੱਚੇ ਭਾਰਤ ਵਿੱਚ ਹੜਤਾਲ ਅਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਇੱਥੇ ਇਹ ਜਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸਯੁੰਕਤ ਮੰਚ ਹੇਠ ਭਾਰਤ ਰੇਲਵੇ ਦੇ ਲੱਖਾਂ ਕਰਮਚਾਰੀਆਂ ਤੋਂ ਇਲਾਵਾ ਦੇਸ਼ ਭਰ ਦੀਆਂ 36 ਜੱਥੇਬੰਦੀਆਂ ਸ਼ਾਮਲ ਹਨ। 

2024 ਲੋਕ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਕੇਂਦਰ ਸਰਕਾਰ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਘੇਰਨ ਅਤੇ ਪੁਰਾਣੀ ਪੈਨਸ਼ਨ ਨੂੰ ਸੰਪੂਰਨ ਰੂਪ ਵਿੱਚ ਲਾਗੂ ਕਰਨ ਲਈ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸਯੁੰਕਤ ਮੰਚ ਵਲੋਂ ਰਾਸ਼ਟਰੀ ਪੱਧਰ ਤੇ ਜੋ ਪ੍ਰੋਗਰਾਮ ਦਿੱਤੇ ਗਏ ਹਨ ਉਹ ਸਮੁੱਚੇ ਭਾਰਤ ਵਿੱਚ ਲਾਗੂ ਕੀਤੇ ਜਾਣਗੇ। 

ਇਸ ਮੌਕੇ ਪੰਜਾਬ ਤੋਂ ਇਲਾਵਾ ਹਰਿਆਣਾ, ਜੰਮੂ ਕਸ਼ਮੀਰ, ਬਿਹਾਰ, ਉੱਤਰ ਪ੍ਰਦੇਸ਼, ਮਿਜੋਰਮ, ਦਿੱਲੀ, ਕੇਰਲ, ਰਾਜਸਥਾਨ ਕਰਨਾਟਕ, ਉੜੀਸਾ, ਮੱਧ ਪ੍ਰਦੇਸ਼,ਰਾਸ਼ਟਰੀ ਪੱਧਰ ਦੀਆਂ ਜੱਥੇਬੰਦੀਆਂ ਦੇ ਕਨਵੀਨਰ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends