ਮਿਡਲ ਸਕੂਲਾਂ ਤੋਂ ਵਾਧੂ ਅਧਿਆਪਕਾਂ ਨੂੰ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੀਤਾ ਜਾਵੇਗਾ ਸ਼ਿਫਟ - ਹੁਕਮ ਜਾਰੀ

ਮਿਡਲ ਸਕੂਲਾਂ ਤੋਂ ਵਾਧੂ ਅਧਿਆਪਕਾਂ ਨੂੰ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੀਤਾ ਜਾਵੇਗਾ ਸ਼ਿਫਟ - ਹੁਕਮ ਜਾਰੀ 

ਚੰਡੀਗੜ੍ਹ, 16 ਅਕਤੂਬਰ 2023

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ  ਘੱਟ ਵਿਦਿਆਰਥੀਆਂ ਵਾਲੇ ਮਿਡਲ ਸਕੂਲਾਂ ਵਿੱਚੋਂ ਲੋੜ ਅਨੁਸਾਰ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਮਿਡਲ/ ਹਾਈ/ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਿਤੀ 31.03.2024 ਤੱਕ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ "ਸਰਕਾਰ ਵੱਲੋਂ ਹਰ ਪੱਧਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਦਾ ਯਤਨ ਜਾਰੀ ਹੈ, ਪਰੰਤੂ ਹਾਲ ਦੀ ਘੜੀ ਇਮਤਿਹਾਨਾਂ ਦਾ ਸਮਾਂ ਨੇੜੇ ਹੋਣ ਕਾਰਣ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਆਪ ਵੱਲੋਂ ਆਪਣੇ ਜਿਲ੍ਹੇ ਵਿੱਚ ਘੱਟ ਵਿਦਿਆਰਥੀਆਂ ਵਾਲੇ ਮਿਡਲ ਸਕੂਲਾਂ ਵਿੱਚੋਂ ਲੋੜ ਅਨੁਸਾਰ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਮਿਡਲ/ ਹਾਈ/ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਿਤੀ 31.03.2024 ਤੱਕ ਅਧਿਆਪਕਾਂ ਦਾ ਹਫਤੇ ਦੇ ਪਹਿਲੇ ਚਾਰ ਦਿਨ ਆਰਜੀ ਪ੍ਰਬੰਧ ਆਪਣੇ ਪੱਧਰ ਤੇ ਕਰ ਦਿੱਤਾ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।"

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends