*ਪੰਜਾਬ-ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨਾਲ ਮੀਟਿੰਗ ਨਾ ਕਰਨ ਦੀ ਨਿਖੇਧੀ*
*ਪੈਨਸ਼ਨਰਾਂ ਵੱਲੋਂ 14 ਅਕਤੂਬਰ ਦੀ ਰੈਲੀ ਵਿੱਚ ਵੱਡੀ ਸ਼ਮੂਲੀਅਤ ਦਾ ਫ਼ੈਸਲਾ*
*ਫਿਰਕੂ-ਫਾਸ਼ੀਵਾਦ ਨੂੰ ਹਰਾਉਣ ਦਾ ਸੱਦਾ*
*ਤਨਖਾਹ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਪੈਨਸ਼ਨਾਂ ਸੋਧਣ ਅਤੇ ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਯਕਮੁਸ਼ਤ ਦੇਣ ਦੀ ਮੰਗ*
ਨਵਾਂ ਸ਼ਹਿਰ 7 ਅਕਤੂਬਰ ( ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਨਵਾਂ ਸ਼ਹਿਰ ਵਿਖੇ ਹੋਈ। ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਕੁਲਦੀਪ ਸਿੰਘ ਦੌੜਕਾ, ਹਰੀ ਬਿਲਾਸ, ਸਰਵਣ ਰਾਮ, ਸੁੱਚਾ ਰਾਮ ਬੀਪੀਈਓ, ਰੇਸ਼ਮ ਲਾਲ, ਜੋਗਾ ਸਿੰਘ, ਰਾਮ ਲਾਲ, ਈਸ਼ਵਰ ਚੰਦਰ, ਹਰਭਜਨ ਸਿੰਘ ਭਾਵੜਾ, ਸੋਖੀ ਰਾਮ, ਜੋਗਿੰਦਰ ਪਾਲ, ਪ੍ਰਿੰ. ਅਸ਼ੋਕ ਕੁਮਾਰ ਆਦਿ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ 29 ਸਤੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਤਹਿ ਕੀਤੀ ਮੀਟਿੰਗ ਮੁਲਤਵੀ ਕਰਨ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਸਰਕਾਰ ਦੇ ਮੀਟਿੰਗਾਂ ਤੋਂ ਵਾਰ ਵਾਰ ਭੱਜਣ ਦੇ ਰਵੱਈਏ ਕਾਰਨ ਪੈਨਸ਼ਨਰਾਂ ਵਿੱਚ ਵਿਆਪਕ ਪੱਧਰ ਤੇ ਗੁੱਸਾ ਪਾਇਆ ਜਾ ਰਿਹਾ ਹੈ। ਜਿਸ ਦਾ ਇਜ਼ਹਾਰ 14 ਅਕਤੂਬਰ ਦੀ ਚੰਡੀਗੜ੍ਹ ਰੈਲੀ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਕੇ ਕੀਤਾ ਜਾਵੇਗਾ। ਰੈਲੀ ਦੀ ਤਿਆਰੀ ਲਈ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।
ਆਗੂਆਂ ਨੇ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਤਨਖਾਹ ਕਮਿਸ਼ਨ ਦੀ 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧਣ ਦੀ ਸਿਫਾਰਸ਼ ਨੂੰ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਦੇਣ ਦੀ ਬਜਾਏ ਪੈਨਸ਼ਨਰਾਂ ਨੂੰ ਪਹਿਲਾਂ ਮਿਲਦੀਆਂ ਸਹੂਲਤਾਂ ਵਿੱਚ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸਰਕਾਰ ਉਨ੍ਹਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਦੇ ਐਲਾਨ ਨਾਲ ਵਾਅਦਾ ਖਿਲਾਫੀ ਕਰ ਰਹੀ ਹੈ। ਉਨ੍ਹਾਂ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਤੁਰੰਤ ਪੂਰੇ ਗਰੇਡ ਤੇ ਰੈਗੂਲਰ ਕਰਨ ਦੀ ਮੰਗ ਕੀਤੀ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 2.59 ਦੇ ਗੁਣਾਂਕ ਨਾਲ ਤਨਖਾਹਾਂ ਅਤੇ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 15-01-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਅਤੇ 17-07-2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਸੋਧ ਦੇ ਨਾਂ ਤੇ ਕੱਟੇ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ।
ਮੀਟਿੰਗ ਵਿੱਚ ਦੀਦਾਰ ਸਿੰਘ, ਨਿਰਮਲ ਦਾਸ, ਤਰਸੇਮ ਸਿੰਘ, ਪ੍ਰਿੰ. ਧਰਮ ਪਾਲ, ਕੇਵਲ ਰਾਮ, ਭਾਗ ਸਿੰਘ, ਸੁਰਜੀਤ ਸਿੰਘ, ਹਰਮੇਸ਼ ਲਾਲ, ਕੁਲਦੀਪ ਸਿੰਘ, ਪਿਆਰਾ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਮਹਿੰਦਰ ਪਾਲ, ਦੇਸ ਰਾਜ ਬੱਜੋਂ, ਸਰੂਪ ਲਾਲ, ਹਰਬੰਸ ਸਿੰਘ, ਨਿਰੰਜਣ ਲਾਲ, ਲਖਵੀਰ ਸਿੰਘ, ਮਹਿੰਗਾ ਰਾਮ, ਰਾਵਲ ਰਾਮ, ਜੁਗਿੰਦਰ ਪਾਲ, ਕੇਵਲ ਰਾਮ, ਤੇਜ ਪਾਲ, ਸੁਰਜੀਤ ਰਾਮ ਆਦਿ ਹਾਜ਼ਰ ਸਨ।