ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਨੇ ਉਹ ਕਦੇ ਦੇਸ਼ ਦਾ ਸੁਨਹਿਰੀ ਭਵਿੱਖ ਨਹੀਂ ਸਿਰਜ ਸਕਦੀਆਂ:- ਕਮਲਦੀਪ ਕੌਰ

 ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਸ਼ਹੀਦ ਸ਼ਹੀਦਾਂ ਦੇ ਨਾਂ ਤੇ ਚੱਲ ਰਹੇ ਸਕੂਲਾਂ ਵਿੱਚ ਸ਼ਰਧਾਂਜਲੀ ਸਮਾਗਮ ਆਯੋਜਿਤ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸਿਉਂਟੀ, ਘਰੋਟਾ, ਅਖਵਾਨਾ ਅਤੇ ਗਾਜ਼ੀ ਬਾੜਮਾ ਵਿੱਚ ਸ਼ਰਧਾਂਜਲੀ ਸਮਾਰੋਹ ਆਯੋਜਿਤ।


ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਨੇ ਉਹ ਕਦੇ ਦੇਸ਼ ਦਾ ਸੁਨਹਿਰੀ ਭਵਿੱਖ ਨਹੀਂ ਸਿਰਜ ਸਕਦੀਆਂ:- ਕਮਲਦੀਪ ਕੌਰ।


ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਦਾ ਮੰਤਵ ਹਰ ਵਰਗ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨਾ ਹੈ :- ਡੀਜੀ ਸਿੰਘ।


ਪਠਾਨਕੋਟ, 10 ਅਕਤੂਬਰ ( ) ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਆਜ਼ਾਦੀ ਕਾ ਅੰਮਿ੍ਤ ਮਹੋਤ੍ਸਵ ਅਧੀਨ ਸ਼ੁਰੂ ਕੀਤੀ ਗਈ ਮੁਹਿੰਮ ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਸ਼ਹੀਦਾਂ ਦੇ ਨਾਂ ਤੇ ਚੱਲ ਰਹੇ ਸਕੂਲਾਂ, ਸ਼ਹੀਦ ਰਛਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸਿਉਂਟੀ( ਪਠਾਨਕੋਟ-3), ਸ਼ਹੀਦ ਹਵਾਲਦਾਰ ਦਲੀਪ ਸਿੰਘ ਸਲਾਰੀਆ ਸਰਕਾਰੀ ਪ੍ਰਾਇਮਰੀ ਸਕੂਲ ਘਰੋਟਾ( ਪਠਾਨਕੋਟ-1), ਸ਼ਹੀਦ ਮਨਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਖਵਾਨਾ ( ਧਾਰ-2) ਅਤੇ ਸ਼ਹੀਦ ਨਾਇਕ ਹਰੀਸ਼ ਪਾਲ ਸਰਕਾਰੀ ਪ੍ਰਾਇਮਰੀ ਸਕੂਲ ਗਾਜ਼ੀ ਬਾੜਮਾ ( ਬਮਿਆਲ) ਵਿੱਚ ਸ਼ਰਧਾਂਜਲੀ ਸਮਾਰੋਹ ਆਯੋਜਿਤ ਕਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਨਮਨ ਕੀਤਾ ਗਿਆ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰ ਸਨਮਾਨਿਤ ਕੀਤਾ ਗਿਆ। ਅੰਤਿਮ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਗਾਜ਼ੀ ਬਾੜਮਾ ਵਿੱਚ ਬੀਪੀਈਓ ਸ੍ਰੀ ਨਰੇਸ਼ ਪਨਿਆੜ ਦੀ ਦੇਖਰੇਖ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸੁਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਆਜ਼ਾਦੀ ਲਈ ਜਾਨ ਵਾਰਨ ਵਾਲੇ ਸ਼ਹੀਦਾਂ ਦੇ ਕਿੱਸਿਆਂ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਈਏ, ਤਾਂ ਜੋ ਇਹ ਆਉਣ ਵਾਲੀਆਂ ਪੀੜ੍ਹੀਆਂ ਵੀ ਭਾਰਤ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਹਿੱਸਾ ਪਾ ਸਕਣ।

ਉਨ੍ਹਾਂ ਕਿਹਾ ਕਿ ਇਹ ਜੱਗ ਜਾਹਿਰ ਹੈ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਨੇ ਉਹ ਕਦੇ ਵੀ ਦੇਸ਼ ਦੇ ਸੁਨਹਿਰੀ ਭਵਿੱਖ ਨੂੰ ਨਹੀਂ ਸਿਰਜ ਸਕਦੀਆਂ ਅਤੇ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਨੇ ਜਿੱਥੇ ਸਾਨੂੰ ਦੇਸ਼ ਭਗਤੀ ਤੇ ਜਜ਼ਬੇ ਦੇ ਨਾਲ ਜੋੜਿਆ ਹੈ, ਉਥੇ ਹੀ ਇਹ ਮੁਹਿੰਮ ਸਾਡੇ ਸੱਭਿਆਚਾਰ ਨੂੰ ਦਰਸਾਉਂਦੀ ਹੈ ਕਿ ਅਸੀਂ ਵੱਖ-ਵੱਖ ਭਾਸ਼ਾਵਾਂ ਅਤੇ ਖੇਤਰਾਂ ਤੋਂ ਹੁੰਦੇ ਹੋਏ ਵੀ ਇਕ ਹਾਂ ਅਤੇ ਲੋੜ ਪੈਣ ਉਤੇ ਦੇਸ਼ ਲਈ ਖੂਨ ਦਾ ਕਤਰਾ-ਕਤਰਾ ਵਹਾਉਣ ਵਿਚ ਵਿਸ਼ਵਾਸ਼ ਰੱਖਦੇ ਹਾਂ।


ਇਸ ਬਾਰੇ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਲਸ਼ਾਂ 'ਚ ਮਿੱਟੀ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚੇਗੀ ਅਤੇ ਕੌਮੀ ਜੰਗੀ ਯਾਦਗਾਰ ਨੇੜੇ 'ਅੰਮਿ੍ਤ ਵਾਟਿਕਾ' ਬਣਾਈ ਜਾਵੇਗੀ। ਅੰਮਿ੍ਤ ਵਾਟਿਕਾ 'ਏਕ ਭਾਰਤ-ਸ਼ੇ੍ਸ਼ਠ ਭਾਰਤ' ਦਾ ਵੀ ਬਹੁਤ ਸ਼ਾਨਦਾਰ ਪ੍ਰਤੀਕ ਬਣੇਗੀ।

ਉਨ੍ਹਾਂ ਦੱਸਿਆ ਕਿ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਦਾ ਮੰਤਵ ਛੋਟੋ ਬੱਚਿਆਂ, ਵਿਦਿਆਰਥੀਆਂ ਤੋਂ ਲੈਕੇ ਨੌਜਵਾਨ ਸਮੇਤ ਹਰ ਵਰਗ ਦੇ ਆਮ ਲੋਕਾਂ ਨੂੰ ਦੇਸ਼-ਭਗਤੀ ਨਾਲ ਜੋੜਨਾ ਹੈ ਤਾਂ ਜੋ ਉਹ ਦੇਸ਼ ਪ੍ਰਤੀ ਬਣਦੀ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਇੱਕ ਸੱਭਿਅਕ ਅਤੇ ਇਮਾਨਦਾਰ ਨਾਗਰਿਕ ਹੋਣ ਦੀ ਭੂਮਿਕਾ ਨੂੰ ਯਕੀਨੀ ਤੌਰ ਉਤੇ ਨਿਭਾ ਸਕਣ।

ਪ੍ਰੋਗਰਾਮਾਂ ਦੇ ਨੋਡਲ ਅਫ਼ਸਰ ਬੀਪੀਈਓ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਸਿਉਂਟੀ ( ਪਠਾਨਕੋਟ-3) ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਸ਼ਹੀਦ ਰਛਪਾਲ ਸਿੰਘ ਦੀ ਪਤਨੀ ਸ੍ਰੀਮਤੀ ਸੰਧਿਆ ਦੇਵੀ ਨੂੰ, ਸਰਕਾਰੀ ਪ੍ਰਾਇਮਰੀ ਸਕੂਲ ਘਰੋਟਾ ( ਪਠਾਨਕੋਟ-1) ਵਿਖੇ ਸ਼ਹੀਦ ਹਵਾਲਦਾਰ ਦਲੀਪ ਸਿੰਘ ਸਲਾਰੀਆ ਦੇ ਬੇਟੇ ਸੰਗਰਾਮ ਸਿੰਘ ਸਲਾਰੀਆ, ਪਤਨੀ ਮੋਨਿਕਾ ਸਲਾਰੀਆ ਅਤੇ ਪਰਿਵਾਰਕ ਮੈਂਬਰਾਂ ਨੂੰ, ਸਰਕਾਰੀ ਪ੍ਰਾਇਮਰੀ ਸਕੂਲ ਅਖਵਾਨਾ( ਧਾਰ-2) ਵਿਖੇ ਸ਼ਹੀਦ ਮਨਜੀਤ ਸਿੰਘ ਦੇ ਪਿਤਾ ਸ਼ਾਮ ਸਿੰਘ, ਮਾਤਾ ਸ੍ਰੀਮਤੀ ਤ੍ਰਿਪਤਾ ਦੇਵੀ ਅਤੇ ਪਰਿਵਾਰਿਕ ਮੈਂਬਰਾਂ ਨੂੰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗਾਜ਼ੀ ਬਾੜਮਾ ( ਬਮਿਆਲ) ਵਿਖੇ ਸ਼ਹੀਦ ਨਾਇਕ ਹਰੀਸ਼ ਪਾਲ ਦੇ ਪਰਿਵਾਰਿਕ ਮੈਂਬਰਾਂ ਨੂੰ ਸ਼ਰਧਾਂਜਲੀ ਸਮਾਰੋਹ ਆਯੋਜਿਤ ਕਰ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਤੇ ਸੀਐਚਟੀ ਰਾਜੀਵ ਸੈਣੀ, ਸੀਐਚਟੀ ਨੀਰਜ, ਸੀਐਚਟੀ ਵਿਜੇ ਸਿੰਘ, ਸੀਐਚਟੀ ਗੁਲਸ਼ਨ ਸਿਆਲ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸਰਪੰਚ ਬਾਵਾ ਦਾਸ, ਜੀ ਸਰਪੰਚ ਰਾਜ ਰਾਣੀ, ਜੋਗਿੰਦਰ ਪਾਲ ਆਦਿ ਹਾਜ਼ਰ ਸਨ।

ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ, ਬੀਪੀਈਓ ਨਰੇਸ਼ ਪਨਿਆੜ ਅਤੇ ਹੋਰ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends