ਫਾਜ਼ਿਲਕਾ ਦੇ ਵਿਧਾਇਕ ਵੱਲੋਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ

 ਫਾਜ਼ਿਲਕਾ ਦੇ ਵਿਧਾਇਕ ਵੱਲੋਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ


ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੱਚਿਆਂ ਨੂੰ ਬਿਨਾਂ ਕਿਸੇ ਵਾਧੂ ਫੀਸ ਦੇ ਅਗਲੀ ਜਮਾਤ ਵਿੱਚ ਦਾਖਲਾ ਦੇਣ ਦੀ ਕੀਤੀ ਮੰਗ


ਫਾਜ਼ਿਲਕਾ 3 ਅਕਤੂਬਰ 2023…..


                   ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੱਚਿਆਂ ਨੂੰ ਬਿਨਾਂ ਕਿਸੇ ਵਾਧੂ ਫੀਸ ਦੇ ਅਗਲੀ ਜਮਾਤ ਵਿੱਚ ਦਾਖਲਾ ਦੇਣ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।  



          ਇਸ ਦੌਰਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਦੱਸਿਆ ਕਿ ਫਾਜਿਲਕਾ ਦੇ ਹੜ੍ਹ ਪ੍ਰਭਾਵਿਤ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਦਾ ਗਿਆਰਵੀਂ ਅਤੇ ਬਾਰਵੀਂ ਕਲਾਸ ਵਿੱਚ ਦਾਖਲਾ ਸਮੇਂ ਸਿਰ ਨਹੀਂ ਕਰਵਾ ਸਕੇ ਜਿਸ ਕਾਰਨ ਇਨ੍ਹਾਂ ਬੱਚਿਆਂ ਦਾ ਇੱਕ ਸਾਲ ਵਿਅਰਥ ਜਾਣ ਦਾ ਡਰ ਪੈਦਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਬੱਚਿਆਂ ਨੂੰ ਬਿਨਾਂ ਕਿਸੇ ਵਾਧੂ ਦਾਖਲਾ ਫੀਸ ਦੇ ਅਗਲੀ ਜਮਾਤ ਵਿੱਚ ਦਾਖਲਾ ਦਿੱਤਾ ਜਾਵੇ ਤਾਂ ਜੋ ਬੱਚਿਆਂ ਦਾ ਇੱਕ ਸਾਲ ਵਿਅਰਥ ਨਾ ਜਾਵੇ ਤੇ ਇਹ ਆਪਣੀ ਪੜ੍ਹਾਈ ਪੂਰੀ ਕਰਕੇ ਆਪਣੇ ਸੁਪਨਿਆ ਨੂੰ ਸਾਕਾਰ ਕਰ ਸਕਣ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends