ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ

-21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ

-ਡਿਪਟੀ ਕਮਿਸ਼ਨਰ ਨੇ ਹਲਕਿਆਂ ਦੇ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਕੀਤੇ ਨਿਯੁਕਤ

ਬਰਨਾਲਾ, 12 ਅਕਤੂਬਰ :

  ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ 2023 ਤੋਂ 4 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ।


ਇਸ ਤੋਂ ਬਾਅਦ 5 ਦਸੰਬਰ 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ 2024 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।


ਡਿਪਟੀ ਕਮਿਸ਼ਨਰ ਪੂਰਨਮਦੀਪ ਕੌਰ ਨੇ ਸਿੱਖ ਗੁਰਦੁਆਰਾ ਚੋਣਾਂ ਰੂਲਜ਼ 1959 ਜੋ ਸਮੇਂ-ਸਮੇਂ ਸਿਰ ਸੋਧੇ ਗਏ ਹਨ, ਦੇ ਰੂਲ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਚੋਣ ਹਲਕੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਚੋਣ ਹਲਕੇ ਵਿਚੋਂ ਬਿਨੈਕਾਰਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ, ਫੈਸਲੇ ਕਰਨ, ਵੋਟਰ ਸੂਚੀ ਤਿਆਰ ਕਰਨ ਅਤੇ ਚੋਣਾਂ ਲਈ ਬਤੌਰ ਰਿਵਾਈਜ਼ਿੰਗ ਅਥਾਰਟੀਜ਼ ਅਤੇ ਇਨ੍ਹਾਂ ਨਾਲ ਬੋਰਡ ਚੋਣ ਹਲਕੇਵਾਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 44-ਬਰਨਾਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ । ਇਸੇ ਤਰ੍ਹਾਂ 45-ਭਦੌੜ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਤਪਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ । ਇਸ ਤੋਂ ਇਲਾਵਾ 46-ਚੰਨਣਵਾਲ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ । ਡਿਪਟੀ ਕਮਿਸ਼ਨਰ ਨੇ ਸਮੂਹ ਰਿਵਾਈਜ਼ਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਹੈ ਕਿ ਵੋਟਰ ਸੂਚੀ ਤਿਆਰ ਕਰਦੇ ਸਮੇਂ ਪ੍ਰਾਪਤ ਹੋਏ ਸ਼ਡਿਊਲ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫਾਰਮ ਨੰ: 1 ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends