CHICKEN POX ALERT : ਦੋ ਸਕੂਲਾਂ ਦੇ 24 ਵਿਦਿਆਰਥੀ ਚਿਕਨ ਪੌਕਸ ਦੀ ਲਪੇਟ ਵਿੱਚ, 7 ਦਿਨਾਂ ਲਈ ਸਕੂਲ ਬੰਦ


ਚਿਕਨ ਪੌਕਸ ਬਿਮਾਰੀ ਕਾਰਨ ਜੈਤੋ ਦੇ ਦੋ ਸਕੂਲ 23 ਅਕਤੂਬਰ ਤੱਕ ਕੀਤੇ ਬੰਦ


ਐਲਾਇੰਸ ਇੰਟਰਨੈਸ਼ਨਲ ਅਤੇ ਸ਼ਿਵਾਲਿਕ ਕਿਡਸ ਸਕੂਲ ਨੂੰ ਸਿਹਤ ਸੁਰੱਖਿਆ ਕਾਰਨ ਕੀਤਾ ਬੰਦ


 ਸਮਾਂ ਰਹਿੰਦਿਆਂ ਫੌਰੀ ਅਤੇ ਢੁੱਕਵੀਂ ਕਾਰਵਾਈ ਲਿਆਂਦੀ ਗਈ ਅਮਲ ਵਿਚ- ਮੇਵਾ ਸਿੰਘ 


ਜੈਤੋ (ਫਰੀਦਕੋਟ) 16 ਅਕਤੂਬਰ () ਫਰੀਦਕੋਟ ਜਿਲ੍ਹੇ ਵਿੱਚ ਪੈਂਦੇ ਜੈਤੋ ਸਬ ਡਵੀਜਨ ਦੇ ਦੋ ਪ੍ਰਾਈਵੇਟ ਸਕੂਲਾਂ ਐਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਲਾਗ ਦੀ ਬਿਮਾਰੀ ਚਿਕਨ ਪੌਕਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਫੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਇਨ੍ਹਾਂ ਦੋਨਾਂ ਸਕੂਲਾਂ ਵਿੱਚ 07 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ। 



ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਬੱਚਿਆਂ ਨੂੰ ਅਲੱਗ ਅਲੱਗ ਕਰਕੇ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ। 

ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਦੁਪਹਿਰ ਦੀਆਂ ਹੀ ਇਲਾਕੇ ਵਿੱਚ ਮੁਸਤੈਦ ਹਨ, ਜਦੋਂ ਇਸ ਬਿਮਾਰੀ ਸਬੰਧੀ ਖਬਰ ਆਹਲਾ ਅਧਿਕਾਰੀਆਂ ਤੱਕ ਪਹੁੰਚੀ ਸੀ। ਉਨ੍ਹਾਂ ਦੱਸਿਆ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੀਓਲੋਜਿਸਟ, ਸਕਿਨ ਸਪੈਸ਼ਲਿਟ, ਪੀਡੀਆਟ੍ਰੀਸ਼ਨ, ਏ.ਐਨ.ਐਮ., ਆਸ਼ਾ ਵਰਕਰ ਅਤੇ ਮਾਸ ਮੀਡੀਆ ਟੀਮਾਂ ਨੇ ਜਿਸ ਇਲਾਕੇ ਵਿੱਚ ਇਹ ਸਕੂਲ ਸਥਿਤ ਹਨ, ਦਾ ਦੌਰਾ ਕਰ ਲਿਆ ਹੈ।

GOOD NEWS FOR PUNJAB GOVT EMPLOYEES; ਪੰਜਾਬ ਸਰਕਾਰ ਨੇ ਦਿੱਤਾ ਦੀਵਾਲੀ ਦਾ ਤੋਹਫ਼ਾ, ਪੜ੍ਹੋ ਇਥੇ 


ਇਸ ਸਬੰਧੀ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 02 ਬੰਦ ਕੀਤੇ ਸਕੂਲਾਂ ਸਮੇਤ ਜੈਤੋ ਕਸਬੇ ਵਿੱਚ ਕੁੱਲ 17 ਸਕੂਲ ਹਨ ਅਤੇ ਬਾਕੀ ਦੇ 15 ਸਕੂਲਾਂ ਵਿੱਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚਿਆਂ ਨੂੰ ਇਸ ਬਿਮਾਰੀ ਨੇ ਆਪਣੀ ਚਪੇਟ ਵਿੱਚ ਲਿਆ ਹੈ ਅਤੇ 03 ਬੱਚੇ ਸ਼ਿਵਾਲਿਕ ਕਿਡਸ ਸਕੂਲ ਦੇ ਗ੍ਰਸਤ ਹਨ।

ਇਸ ਬਿਮਾਰੀ ਦੇ ਪ੍ਰਕੋਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਅਸਰ 07 ਤੋਂ 14 ਦਿਨਾਂ ਤੱਕ ਰਹਿੰਦਾ ਹੈ, ਜਿਸ ਉਪਰੰਤ ਇਸ ਦਾ ਅਸਰ ਹੌਲੀ ਹੌਲੀ ਘਟਨਾ ਸ਼ੁਰੂ ਹੋ ਜਾਂਦਾ ਹੈ।

ਇੰਨਾ ਹੀ ਨਹੀਂ ਸਿਹਤ ਵਿਭਾਗ ਵੱਲੋਂ ਸਿਵਲ ਪ੍ਰਸ਼ਾਸ਼ਨ ਦੀ ਮਦਦ ਨਾਲ 02 ਸਕੂਲਾਂ ਨੂੰ ਇੱਕ ਹਫਤੇ ਲਈ ਬੰਦ ਕਰਨ ਤੋਂ ਇਲਾਵਾ ਸਮੁੱਚੇ ਇਲਾਕੇ ਵਿੱਚ ਸਿਹਤ ਵਿਭਾਗ ਦਾ ਸਾਰਾ ਤੰਤਰ ਤਿੱਖੀ ਨਜ਼ਰਸਾਨੀ ਵੀ ਕਰ ਰਿਹਾ ਹੈ। 


ਜਿਲਾ ਸਿੱਖਿਆ ਅਫਸਰ ਸੈਕੰਡਰੀ ਸ ਮੇਵਾ ਸਿੰਘ ਨੇ ਦੱਸਿਆ ਕਿ ਸਮਾਂ ਰਹਿੰਦਿਆਂ ਫੌਰੀ ਅਤੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਣ ਕਾਰਨ ਚਿਕਨ ਪੌਕਸ ਤੇ ਨਕੇਲ ਕਸੀ ਗਈ ਹੈ, ਜਿਸ ਕਾਰਨ ਸਕੂਲਾਂ ਵਿੱਚ ਬਾਕੀ ਬੱਚਿਆਂ ਤੇ ਇਲਾਕੇ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਲਿਆ ਗਿਆ ਹੈ। 


ਸਿਵਲ ਸਰਜਨ ਨੇ ਆਸ਼ਵਾਸ਼ਨ ਦਿੱਤਾ ਕਿ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਇਸ ਬਿਮਾਰੀ ਤੋਂ ਹੋਰ ਬੱਚਿਆਂ ਦੇ ਚਪੇਟ ਵਿੱਚ ਆਉਣ ਅਤੇ ਵਧੇਰੇ ਨਾ ਫੈਲਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

UPDATED MERIT LIST OF TEACHER RECRUITMENT IN YEAR 1992, 1994, 1996, 1997, 2001, 2002, 2006 , 2010, 2012 , 2017 , 2020 , 7654, 6060, 3442 , 3582 RECRUITMENT

UPDATED MERIT LIST OF TEACHER RECRUITMENT IN YEAR 1992, 1994, 1996, 1997, 2001, 2002, 2006 , 2010, 2012 , 2017 , 2020 , 7654, 6060 RECRUITME...

RECENT UPDATES

Trends