ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ : ਡਿਪਟੀ ਕਮਿਸ਼ਨਰ


ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ : ਡਿਪਟੀ ਕਮਿਸ਼ਨਰ 


ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ


ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ’ਤੇ ਉਪਲੱਬਧ


ਗੁਰਦਾਸਪੁਰ, 24 ਨਵੰਬਰ ( ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।


 ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ’ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।


 ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ-ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag ਵੈਬਸਾਈਟ ’ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ।


 ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮਾਂ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends