ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਵਿੱਤ ਮੰਤਰੀ ਦੇ ਨਾਂ ਮੰਗ ਪੱਤਰ, ਘੱਟੋ-ਘੱਟ ਉਜਰਤ 18000 ਰੁਪਏ ਲਾਗੂ ਕਰਨ ਦੀ ਮੰਗ

 *ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਵਿੱਤ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ*


*ਘੱਟੋ-ਘੱਟ ਉਜਰਤ 18000 ਰੁਪਏ ਲਾਗੂ ਕਰਨ ਦੀ ਮੰਗ*


ਨਵਾਂ ਸ਼ਹਿਰ 01 ਨਵੰਬਰ : ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮਿਡ-ਡੇ-ਮੀਲ ਵਰਕਰਾਂ ਦੇ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।  ਜਿਸ ਵਿੱਚ ਮਿਡ-ਡੇ-ਮੀਲ ਵਰਕਰਾਂ ਨੂੰ ਪੂਰੇ ਸਕੇਲਾਂ ਵਿਚ ਰੈਗੂਲਰ ਕਰਨ, ਰੈਗੂਲਰ ਕਰਨ ਤੱਕ ਘੱਟੋ-ਘੱਟ ਉਜਰਤ 18000 ਰੁਪਏ ਮਹੀਨਾ ਦੇਣ, ਵਰਕਰਾਂ ਨੂੰ ਪਹਿਚਾਣ ਪੱਤਰ ਅਤੇ ਗਰਮੀ ਸਰਦੀ ਦੀਆਂ ਵਰਦੀਆਂ ਦੇਣ, ਸਰਕਾਰੀ ਮਹਿਲਾ ਮੁਲਾਜ਼ਮਾਂ ਵਾਂਗ ਅਚਨਚੇਤ, ਮੈਡੀਕਲ, ਪ੍ਰਸੂਤਾ ਅਤੇ ਕਮਾਈ ਛੁੱਟੀਆਂ ਦੇਣ, ਪੂਰੀ ਨਰਸਰੀ ਦੇ ਬੱਚਿਆਂ ਨੂੰ ਕੁਲ ਗਿਣਤੀ ਵਿੱਚ ਸ਼ਾਮਲ ਕਰਕੇ ਸਕੂਲ ਵਿੱਚ ਘੱਟੋ ਘੱਟ 2 ਵਰਕਰਾਂ ਅਤੇ ਹਰ 25 ਬੱਚਿਆਂ ਦੀ ਗਿਣਤੀ ਪਿਛੇ ਇੱਕ ਵਰਕਰ ਦੀ ਨਿਯੁਕਤੀ ਕਰਨ, ਸੇਵਾ ਪੱਤਰੀਆਂ ਲਗਾਉਣ, ਜੀ ਪੀ ਐਫ਼ ਕੱਟਣ, ਹਰ ਵਰਕਰ ਦਾ 5 ਲੱਖ ਦਾ ਬੀਮਾ ਕਰਨ, ਵਰਕਰ ਦੀ ਮੌਤ ਹੋਣ ਦੀ ਸੂਰਤ ਵਿੱਚ ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਆਦਿ ਦੀਆਂ ਮੰਗਾਂ ਸ਼ਾਮਲ ਸਨ।



           ਵਫ਼ਦ ਵਿੱਚ ਸੁਨੀਤਾ ਰਾਣੀ, ਕੁਲਵਿੰਦਰ ਕੌਰ, ਕਿਰਨ, ਸਰੋਜ ਰਾਣੀ, ਊਸ਼ਾ ਰਾਣੀ, ਪਰਮਜੀਤ ਕੌਰ, ਨਛੱਤਰ ਕੌਰ, ਰਾਜ ਰਾਣੀ, ਨੀਲਮ ਰਾਣੀ, ਕਾਂਤਾ ਰਾਣੀ,  ਜਸਵਿੰਦਰ ਕੌਰ, ਰਜਨੀ, ਗੀਤਾ ਰਾਣੀ ਆਦਿ ਸ਼ਾਮਲ ਸਨ। ਇਸ ਮੌਕੇ ਕਰਨੈਲ ਸਿੰਘ ਸਾਬਕਾ ਬੀ ਪੀ ਈ ਓ, ਪ੍ਰਿੰ ਧਰਮ ਪਾਲ ਅਤੇ ਜਰਨੈਲ ਸਿੰਘ ਮੌਜੂਦ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends