ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 20 ਤੋਂ 24 ਨਵੰਬਰ ਤੱਕ ਮਨਾਇਆ ਜਾਵੇਗਾ- ਵਿਨੀਤ ਕੁਮਾਰ


ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 20 ਤੋਂ 24 ਨਵੰਬਰ ਤੱਕ ਮਨਾਇਆ ਜਾਵੇਗਾ- ਵਿਨੀਤ ਕੁਮਾਰ

ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਉਣ ਲਈ ਹੋਵੇਗੀ ਛਾਪੇਮਾਰੀ 

ਫ਼ਰੀਦਕੋਟ 17 ਨਵੰਬਰ () ਕਿਰਤ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਨਵੰਬਰ ਮਹੀਨੇ ਦੌਰਾਨ ਜ਼ਿਲ੍ਹੇ `ਚ ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ 20-11-2023 ਤੋਂ 24-11-2023 ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਨੀਅਰ ਪੁਲੀਸ ਕਪਤਾਨ,ਉਪ ਮੰਡਲ ਮੈਜਿਸਟ੍ਰੇਟ,(ਫ਼ਰੀਦਕੋਟ ਕੋਟਕਪੂਰਾ ਅਤੇ ਜੈਤੋ ) ਸਿਵਲ ਸਰਜਨ, ਕਾਰਜ ਸਾਧਕ ਅਫਸਰ, ਨਗਰ ਕੌਂਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ, ਸਹਾਇਕ ਡਾਇਰੈਕਟਰ ਆਫ ਫੈਕਟਰੀਜ ਮੋਗਾ, ਜਿਲ੍ਹਾ ਬਾਲ ਸੁਰੱਖਿਆ ਅਫਸਰ ਅਤੇ ਸਮਾਜਿਕ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਰੀਦਕੋਟ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸੈਕੰਡਰੀ, ਸਹਾਇਕ ਕਿਰਤ ਕਮਿਸ਼ਨਰ, ਮੋਗਾ, ਕਿਰਤ ਇੰਸਪੈਕਟਰ ਗ੍ਰੇਡ-2 ਕੋਟਕਪੂਰਾ ਐਂਟ ਫਰੀਦਕੋਟ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਕੀਤੀ ਗਈ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸਬੰਧਿਤ ਸਬ ਡਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਵਿਚ ਹਫਤੇ ਦੌਰਾਨ ਚੈਕਿੰਗ ਕਰ ਕੇ ਆਪਣੀ ਰਿਪੋਰਟ ਸਹਾਇਕ ਕਿਰਤ ਕਮਿਸ਼ਨਰ, ਮੋਗਾ ਨੂੰ ਭੇਜਣਗੀਆਂ ਅਤੇ ਸਹਾਇਕ ਕਿਰਤ ਕਮਿਸ਼ਨਰ ਵੱਲੋਂ ਇਹ ਰਿਪੋਰਟਾਂ ਸਰਕਾਰ ਨੂੰ ਭਿਜਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਢਿੱਲ ਜਾਂ ਅਣਗਹਿਲੀ ਲਈ ਸਬੰਧਿਤ ਵਿਭਾਗ ਦੀ ਜ਼ੁੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿੱਥੇ ਬਾਲ ਮਜ਼ਦੂਰੀ ਖ਼ਤਮ ਕਰਕੇ ਬੱਚਿਆਂ ਨੂੰ ਸਰੀਰਕ, ਮਾਨਸਿਕ ਪੱਖੋਂ ਤੰਦਰੁਸਤ ਬਣਾਉਣਾ ਹੈ, ਉੱਥੇ ਹੀ ਲੋਕਾਂ ਨੂੰ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਦ ਚਾਈਲਡ ਐਂਡ ਅਡੋਲੋਸੈਂਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਅਮੈਡਮੈਂਟ ਐਕਟ 2016 ਦੇ ਉਪਬੰਧਾਂ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਐਸ.ਓ.ਪੀ. ਅਨੁਸਰ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਦੀ ਮੁਕੰਮਲ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਸ ਮਨਾਹੀ ਦੀ ਉਲੰਘਣਾ ਕਰਕੇ ਬਾਲ ਮਜ਼ਦੂਰੀ ਕਰਵਾਉਣ ਵਾਲੇ ਨੂੰ ਬਣਦਾ ਜੁਰਮਾਨਾ ਅਤੇ ਸਜ਼ਾ ਵੀ ਹੋ ਸਕਦੀ ਹੈ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends